Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਛੱਤ ਤੁਹਾਡੀ-ਜ਼ਿੰਮੇਵਾਰੀ ਸਾਡੀ’ ਮੁਹਿੰਮ ਬਣੀ ਗਰੀਬਾਂ ਲਈ ਆਸ ਦੀ ਕਿਰਨ, 180 ਪਰਿਵਾਰਾਂ ਨੂੰ ਮਿਲਿਆ ਪੱਕਾ ਆਸ਼ਿਆਨਾ

July 01, 2026 08:59 PM
Rozana Sehaj times
ਮੋਗਾ : ਇਨਸਾਨੀਅਤ ਦੀ ਸੇਵਾ ਨੂੰ ਆਪਣਾ ਧਰਮ ਬਣਾਉਣ ਵਾਲੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅਤੇ ਉਨ੍ਹਾਂ ਦੀ ਭੈਣ ਮਾਲਵਿਕਾ ਸੂਦ (ਹਲਕਾ ਇੰਚਾਰਜ ਵਿਧਾਨ ਸਭਾ ਹਲਕਾ ਮੋਗਾ ਕਾਂਗਰਸ) ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਸਮਾਜ ਸੇਵਾ ਸਿਰਫ਼ ਵਾਅਦਿਆਂ ਨਾਲ ਨਹੀਂ, ਸਗੋਂ ਅਮਲੀ ਕਾਰਜਾਂ ਨਾਲ ਹੁੰਦੀ ਹੈ। ਸੂਬੇ ਵਿਚ ਪਿਛਲੇ ਸਮੇਂ ਦੌਰਾਨ ਆਏ ਹੜ੍ਹਾਂ ਕਾਰਨ ਜਿਨ੍ਹਾਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਕੱਚੇ ਮਕਾਨ ਅਤੇ ਟਾਇਲ-ਬੱਤੇ ਵਾਲੀਆਂ ਛੱਤਾਂ ਨੁਕਸਾਨੀਆਂ ਗਈਆਂ ਸਨ, ਉਨ੍ਹਾਂ ਕਿਹਾ ਕਿ ਸਾਲਾਂ ਤੱਕ ਉਹ ਕੱਚੇ ਮਕਾਨਾਂ, ਤਰਪਾਲਾਂ ਅਤੇ ਕਾਨਿਆਂ ਹੇਠ ਰਹਿਣ ਲਈ ਮਜਬੂਰ ਸਨ। ਕਈ ਲੋਕ ਆਏ, ਵਾਅਦੇ ਕਰਕੇ ਚਲੇ ਗਏ, ਪਰ ਉਨ੍ਹਾਂ ਦੀ ਮੁਸ਼ਕਿਲ ਕਿਸੇ ਨੇ ਦੂਰ ਨਹੀਂ ਕੀਤੀ। ਅਜਿਹੇ ਸਮੇਂ ਵਿਚ ਸੋਨੂੰ ਸੂਦ ਅਤੇ ਮਾਲਵਿਕਾ ਸੂਦ ਨੇ ਨਾ ਸਿਰਫ਼ ਉਨ੍ਹਾਂ ਦਾ ਦਰਦ ਸਮਝਿਆ, ਸਗੋਂ ਪੱਕੀ ਛੱਤ ਦੇ ਕੇ ਉਨ੍ਹਾਂ ਦੀ ਜ਼ਿੰਦਗੀ ਵਿਚ ਨਵੀਂ ਉਮੀਦ ਜਗਾਈ। ਲਾਭਪਾਤਰੀਆਂ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਅੱਜ ਇੱਜ਼ਤ ਅਤੇ ਸੁਰੱਖਿਆ ਨਾਲ ਆਪਣੇ ਘਰਾਂ ਵਿਚ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਪਰਿਵਾਰ ਨੂੰ ਸੁਰੱਖਿਅਤ ਛੱਤ ਮਿਲਣਾ ਉਸ ਦਾ ਬੁਨਿਆਦੀ ਹੱਕ ਹੈ ਅਤੇ ਸਮਾਜ ਦੇ ਸਮਰੱਥ ਲੋਕਾਂ ਨੂੰ ਅਜਿਹੇ ਮਨੁੱਖੀ ਕਾਰਜਾਂ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ।
ਬਾਕਸ-1
180 ਪਰਿਵਾਰਾਂ ਦੇ ਸੁਪਨੇ ਹੋਏ ਸ਼ਾਕਾਰ
‘ਛੱਤ ਤੁਹਾਡੀ-ਜ਼ਿੰਮੇਵਾਰੀ ਸਾਡੀ’ ਮੁਹਿੰਮ ਦੀ ਸਭ ਤੋਂ ਵੱਡੀ ਪ੍ਰਾਪਤੀ ਇਹ ਹੈ ਕਿ ਹੁਣ ਤੱਕ 180 ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਪੱਕਾ ਆਸ਼ਿਆਨਾ ਮਿਲ ਚੁੱਕਾ ਹੈ। ਇਹ ਉਹ ਪਰਿਵਾਰ ਹਨ ਜੋ ਸਾਲਾਂ ਤੋਂ ਕੱਚੇ ਮਕਾਨਾਂ, ਟੁੱਟੀਆਂ ਛੱਤਾਂ ਜਾਂ ਤਰਪਾਲਾਂ ਹੇਠ ਜੀਵਨ ਬਤੀਤ ਕਰ ਰਹੇ ਸਨ। ਹੜ੍ਹਾਂ ਅਤੇ ਮੀਂਹ ਕਾਰਨ ਉਨ੍ਹਾਂ ਦਾ ਜੀਵਨ ਹੋਰ ਵੀ ਦੁੱਖਦਾਈ ਬਣ ਗਿਆ ਸੀ। ਸੋਨੂੰ ਸੂਦ ਅਤੇ ਮਾਲਵਿਕਾ ਸੂਦ ਵੱਲੋਂ ਸ਼ੁਰੂ ਕੀਤੀ ਗਈ ਇਸ ਪਹਿਲ ਨੇ ਇਨ੍ਹਾਂ ਪਰਿਵਾਰਾਂ ਨੂੰ ਨਾ ਸਿਰਫ਼ ਸੁਰੱਖਿਅਤ ਘਰ ਦਿੱਤਾ, ਸਗੋਂ ਇੱਜ਼ਤ ਨਾਲ ਜੀਣ ਦਾ ਭਰੋਸਾ ਵੀ ਦਿੱਤਾ। ਮੁਹਿੰਮ ਤਹਿਤ ਕੁੱਲ 257 ਘਰ ਬਣਾਉਣ ਦਾ ਟੀਚਾ ਹੈ, ਜਿਸ ਦੇ ਬਾਕੀ ਕੰਮ ਨੂੰ ਵੀ ਜਲਦੀ ਪੂਰਾ ਕਰਨ ਦੀ ਗੱਲ ਕਹੀ ਗਈ ਹੈ। ਲੋਕਾਂ ਦਾ ਮੰਨਣਾ ਹੈ ਕਿ ਇਹ ਮੁਹਿੰਮ ਸਮਾਜ ਸੇਵਾ ਦੀ ਇੱਕ ਮਿਸਾਲ ਬਣ ਕੇ ਸਾਹਮਣੇ ਆਈ ਹੈ।
ਬਾਕਸ-2
‘ਲੀਡਰ ਵਾਅਦੇ ਕਰਦੇ ਰਹੇ, ਸੂਦ ਭੈਣ-ਭਰਾ ਨੇ ਘਰ ਬਣਾ ਦਿੱਤੇ’
ਮੁਹਿੰਮ ਤੋਂ ਲਾਭ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਨ੍ਹਾਂ ਦੀ ਜ਼ਿੰਦਗੀ ਵਿਚ ਇਹ ਬਦਲਾਅ ਕਦੇ ਨਹੀਂ ਭੁੱਲਿਆ ਜਾ ਸਕਦਾ। ਉਨ੍ਹਾਂ ਦੱਸਿਆ ਕਿ ਪਹਿਲਾਂ ਉਹ ਮੀਂਹ ਅਤੇ ਸਰਦੀ ਦੇ ਮੌਸਮ ਵਿਚ ਬੇਹੱਦ ਮੁਸ਼ਕਿਲਾਂ ਦਾ ਸਾਹਮਣਾ ਕਰਦੇ ਸਨ। ਉਨ੍ਹਾਂ ਕਿਹਾ ਕਿ ਸੂਦ ਪਰਿਵਾਰ ਦੀ ਇਹ ਸੇਵਾ ਹਮੇਸ਼ਾ ਯਾਦ ਰੱਖੀ ਜਾਵੇਗੀ ਅਤੇ ਉਹ ਹਰ ਸਮੇਂ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ।
 
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ