Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਮੇਅਰ ਚੋਣਾਂ ਵਿੱਚ ਬੇਲੋੜੀ ਦੇਰੀ ਕਰ ਰਹੀ ਹੈ ਲੋਕਤੰਤਰ ਦਾ ਘਾਣ: ਰਾਣਾ ਗੁਰਜੀਤ ਸਿੰਘ

July 01, 2026 09:26 PM
Rozana Sehaj times
 
ਕਪੂਰਥਲਾ :  ਕਪੂਰਥਲਾ ਤੋਂ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਅੱਜ ਕਪੂਰਥਲਾ ਨਗਰ ਨਿਗਮ ਦੇ ਮੇਅਰ ਦੀ ਚੋਣ ਕਰਵਾਉਣ ਵਿੱਚ ਹੋ ਰਹੀ ਬੇਲੋੜੀ ਦੇਰੀ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਜ਼ੋਰਦਾਰ ਹਮਲਾ ਕੀਤਾ। ਰਾਣਾ ਗੁਰਜੀਤ ਸਿੰਘ ਨੇ ਕਿਹਾ, "ਨਗਰ ਨਿਗਮ ਚੋਣਾਂ ਦੇ ਨਤੀਜੇ ਐਲਾਨਿਆ ਨੂੰ ਇੱਕ ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਪਰ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਮੇਅਰ ਦੀ ਚੋਣ ਕਰਵਾਉਣ ਸਬੰਧੀ ਕੋਈ ਵੀ ਅਧਿਕਾਰਕ ਸੂਚਨਾ ਜਾਰੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟੋਰੇਟ ਦੇ ਮੀਮੋ ਨੰਬਰ 44846-850 ਮਿਤੀ 05-06-2026 ਰਾਹੀਂ ਚੋਣ ਨਤੀਜਿਆਂ ਦੀ ਨੋਟੀਫਿਕੇਸ਼ਨ ਜਾਰੀ ਕਰਦਿਆਂ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਕਪੂਰਥਲਾ ਨਗਰ ਨਿਗਮ ਦੇ ਮੇਅਰ ਦਾ ਅਹੁਦਾ ਜਨਰਲ ਵਰਗ ਲਈ ਰਾਖਵਾਂ ਹੋਵੇਗਾ। ਰਾਣਾ ਗੁਰਜੀਤ ਸਿੰਘ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਕਾਂਗਰਸ ਦੇ ਚੁਣੇ ਹੋਏ ਕੌਂਸਲਰਾਂ ਨੂੰ ਧਨ ਅਤੇ ਅਹੁਦਿਆਂ ਦਾ ਲਾਲਚ ਦੇ ਕੇ ਆਪਣੀ ਪਾਰਟੀ ਵਿੱਚ ਸ਼ਾਮਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ, "ਮੇਅਰ ਦੀ ਚੋਣ ਵਿੱਚ ਕੀਤੀ ਜਾ ਰਹੀ ਇਹ ਬੇਲੋੜੀ ਦੇਰੀ ਲੋਕਤੰਤਰ  ਨੂੰ ਠੇਸ ਪਹੁੰਚਾ ਰਹੀ ਹੈ ਅਤੇ ਸਿਆਸੀ ਖਰੀਦੋ-ਫ਼ਰੋਖ਼ਤ  ਲਈ ਮਾਹੌਲ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਮੈਨੂੰ ਆਪਣੀ ਕਾਂਗਰਸ ਪਾਰਟੀ ਦੀ ਟੀਮ 'ਤੇ ਪੂਰਾ ਭਰੋਸਾ ਹੈ ਅਤੇ ਉਹ ਅਜਿਹੀਆਂ ਕੋਸ਼ਿਸ਼ਾਂ ਦਾ ਹਿੱਸਾ ਨਹੀਂ ਬਣੇਗੀ, ਪਰ ਪੰਜਾਬ ਸਰਕਾਰ ਲੋਕਤੰਤਰ ਨੂੰ ਕਮਜ਼ੋਰ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀ।"
 
 
 
 
 

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ