Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਐੱਸ.ਆਈ.ਆਰ.-2026 ਦੀ ਪ੍ਰਗਤੀ ਦਾ ਲਿਆ ਜਾਇਜ਼ਾ

July 01, 2026 09:35 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ  :  ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਆਪਣੇ ਦਫ਼ਤਰ ਵਿਖੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਐਸ ਡੀ ਐਮ) ਨਾਲ ਮੀਟਿੰਗ ਕਰਕੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.-2026) ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਉਨ੍ਹਾਂ ਹਦਾਇਤ ਕੀਤੀ ਕਿ ਵੋਟਰਾਂ ਨੂੰ ਵੰਡੇ ਗਏ ਐਨੂਮਰੇਸ਼ਨ ਫਾਰਮ ਸਾਰੇ ਲੋੜੀਂਦੇ ਵੇਰਵੇ ਭਰਵਾਉਣ ਉਪਰੰਤ ਸਮੇਂ ਸਿਰ (25 ਜੂਨ ਤੋਂ 24 ਜੁਲਾਈ) ਵਾਪਸ ਇਕੱਤਰ ਕੀਤੇ ਜਾਣ। ਉਨ੍ਹਾਂ ਕਿਹਾ ਕਿ 3 ਅਗਸਤ, 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਾਸਤੇ ਇਨ੍ਹਾਂ ਫਾਰਮਾਂ ਦਾ ਡਿਜੀਟਾਈਜ਼ੇਸ਼ਨ ਮੁਕੰਮਲ ਕਰਨਾ ਬਹੁਤ ਜ਼ਰੂਰੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਈ.ਆਰ.ਓਜ਼. ਨੂੰ 1200 ਤੋਂ ਵੱਧ ਵੋਟਰਾਂ ਵਾਲੇ ਪੋਲਿੰਗ ਬੂਥਾਂ ਦੇ ਰੈਸ਼ਨਲਾਈਜ਼ੇਸ਼ਨ ਸਬੰਧੀ ਪ੍ਰਸਤਾਵ ਤਿਆਰ ਕਰਕੇ ਸਮੇਂ ਸਿਰ ਭੇਜਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਅਤੇ ਸੁਪਰਵਾਈਜ਼ਰਾਂ ਤੋਂ ਨਿਯਮਿਤ ਤੌਰ 'ਤੇ ਪ੍ਰਗਤੀ ਰਿਪੋਰਟ ਲਈ ਜਾਵੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ, ਈ.ਆਰ.ਓ. ਅਮਿਤ ਗੁਪਤਾ (ਐੱਸ.ਡੀ.ਐੱਮ. ਡੇਰਾਬੱਸੀ), ਈ.ਆਰ.ਓ. ਦਮਨਦੀਪ ਕੌਰ (ਐੱਸ.ਡੀ.ਐੱਮ. ਮੋਹਾਲੀ), ਈ.ਆਰ.ਓ. ਗੁਰਮੀਤ ਸਿੰਘ (ਐੱਸ.ਡੀ.ਐੱਮ. ਖਰੜ), ਚੋਣ ਤਹਿਸੀਲਦਾਰ ਹਰਪ੍ਰੀਤ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ