Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਪੈਸ਼ਲ ਇੰਟੈਂਸਿਵ-2026 ਸਬੰਧੀ ਵਿਆਪਕ ਜਾਗਰੂਕਤਾ ਮੁਹਿੰਮ

July 01, 2026 09:39 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸਵੀਪ ਟੀਮ ਵੱਲੋਂ ਪੂਰੇ ਜ਼ਿਲ੍ਹੇ ਵਿੱਚ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਉਦੇਸ਼ ਵੱਧ ਤੋਂ ਵੱਧ ਯੋਗ ਵੋਟਰਾਂ ਦੇ ਐਨੂਮਰੇਸ਼ਨ ਫਾਰਮ ਭਰਵਾਉਣ ਅਤੇ ਵੋਟਰ ਸੂਚੀ ਨੂੰ ਸ਼ੁੱਧ ਤੇ ਸਹੀ ਬਣਾਉਣਾ ਹੈ। ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ) ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ, ਚੋਣ ਤਹਿਸੀਲਦਾਰ ਹਰਪ੍ਰੀਤ ਕੌਰ ਅਤੇ ਸਵੀਪ ਟੀਮ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਉੱਘੀਆਂ ਸ਼ਖ਼ਸੀਅਤਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੇ ਬ੍ਰਾਂਡ ਐਂਬੈਸਡਰ ਵਜੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ, ਤਾਂ ਜੋ ਵੱਧ ਤੋਂ ਵੱਧ ਨਾਗਰਿਕ ਇਸ ਮੁਹਿੰਮ ਨਾਲ ਜੁੜ ਸਕਣ।
ਸਵੀਪ ਟੀਮ ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਬਜ਼ੁਰਗਾਂ, ਘੱਟ ਪੜ੍ਹੇ-ਲਿਖੇ ਅਤੇ ਹੋਰ ਲੋੜਵੰਦ ਵੋਟਰਾਂ ਨੂੰ ਐਨੂਮਰੇਸ਼ਨ ਫਾਰਮ ਭਰਨ ਵਿੱਚ ਨਿੱਜੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ, ਤਾਂ ਜੋ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੀ.ਐਲ.ਓ. ਨਾਲ ਸੰਪਰਕ ਕਰਕੇ ਜਾਂ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਆਪਣੇ ਅਤੇ ਆਪਣੇ ਪਰਿਵਾਰ ਦੇ ਯੋਗ ਮੈਂਬਰਾਂ ਦੇ ਐਨੂਮਰੇਸ਼ਨ ਫਾਰਮ ਸਮੇਂ ਸਿਰ ਭਰਨ ਨੂੰ ਯਕੀਨੀ ਬਣਾਉਣ ਅਤੇ ਵੋਟਰ ਸੂਚੀ ਨੂੰ ਸਹੀ ਤੇ ਸ਼ੁੱਧ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ।

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ