Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਪਦਮ ਸ਼੍ਰੀ ਪ੍ਰੇਮ ਸਿੰਘ ਨੇ ਐੱਸ.ਆਈ.ਆਰ.-2026 ਤਹਿਤ ਐਨੂਮਰੇਸ਼ਨ ਫਾਰਮ ਜਮ੍ਹਾਂ ਕਰਵਾ ਕੇ ਪੇਸ਼ ਕੀਤੀ ਮਿਸਾਲ

July 01, 2026 09:44 PM
Rozana Sehaj times
ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) :  ਭਾਰਤ ਦੇ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਮੁਹਿੰਮ ਨੂੰ ਉਸ ਵੇਲੇ ਹੋਰ ਹੁਲਾਰਾ ਮਿਲਿਆ ਜਦੋਂ ਪਦਮ ਸ਼੍ਰੀ ਸਨਮਾਨ ਨਾਲ ਸਨਮਾਨੇ ਗਏ ਸ਼੍ਰੀ ਪ੍ਰੇਮ ਸਿੰਘ ਨੇ ਖਰੜ ਵਿਧਾਨ ਸਭਾ ਹਲਕੇ ਤੋਂ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਐਨੂਮਰੇਸ਼ਨ ਫਾਰਮ ਜਮ੍ਹਾਂ ਕਰਵਾ ਕੇ ਇੱਕ ਪ੍ਰੇਰਣਾਦਾਇਕ ਮਿਸਾਲ ਕਾਇਮ ਕੀਤੀ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ੍ਰੀਮਤੀ ਕੋਮਲ ਮਿੱਤਲ ਨੇ ਪਦਮ ਸ਼੍ਰੀ ਪ੍ਰੇਮ ਸਿੰਘ ਵੱਲੋਂ ਮੁਹਿੰਮ ਵਿੱਚ ਨਿਭਾਈ ਗਈ ਸਰਗਰਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਭਾਗੀਦਾਰੀ ਆਮ ਨਾਗਰਿਕਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਲਈ ਪ੍ਰੇਰਿਤ ਕਰਦੀ ਹੈ ਅਤੇ ਸਹੀ ਅਤੇ ਤਰੁੱਟੀ-ਰਹਿਤ ਵੋਟਰ ਸੂਚੀ ਦੀ ਤਿਆਰੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਦੀ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 25 ਜੂਨ ਤੋਂ 24 ਜੁਲਾਈ, 2026 ਤੱਕ ਚੱਲ ਰਹੀ ਐੱਸ.ਆਈ.ਆਰ.-2026 ਮੁਹਿੰਮ ਦੌਰਾਨ ਆਪਣੇ ਐਨੂਮਰੇਸ਼ਨ ਫਾਰਮ ਸਮੇਂ ਸਿਰ ਭਰ ਕੇ ਜਮ੍ਹਾਂ ਕਰਵਾਉਣ। ਇਸ ਦੇ ਨਾਲ ਹੀ ਨਾਗਰਿਕਾਂ ਨੂੰ ਘਰ-ਘਰ ਜਾ ਕੇ ਤਸਦੀਕ ਕਰ ਰਹੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਨਾਲ ਪੂਰਾ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਤਾਂ ਜੋ ਇੱਕ ਸੰਪੂਰਨ, ਤਰੁੱਟੀ-ਰਹਿਤ ਅਤੇ ਅੱਪਡੇਟ ਵੋਟਰ ਸੂਚੀ ਤਿਆਰ ਕੀਤੀ ਜਾ ਸਕੇ।
 
 
 
 
 
 
 
 
 
 
 
 
 

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ