Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਮੁੱਖ ਮੰਤਰੀ ਮਾਨ ਨੇ 'ਐਸ.ਆਈ.ਆਰ.-2026' ਤਹਿਤ ਗਣਨਾ ਫਾਰਮ ਭਰਿਆ

July 01, 2026 09:48 PM
Rozana Sehaj times
ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨੂੰ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.)-2026 ਤਹਿਤ ਆਪਣੀ ਵੋਟ ਦੀ ਤਸਦੀਕ ਲਈ ਗਣਨਾ ਫਾਰਮ (ਐਨਿਊਮਰੇਸ਼ਨ ਫਾਰਮ) ਭਰਨ ਦਾ ਸੱਦਾ ਦਿੱਤਾ। ਆਪਣੀ ਵੋਟ ਦੀ ਤਸਦੀਕ ਲਈ ਗਣਨਾ ਫਾਰਮ ਭਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਲਗਭਗ 90 ਫੀਸਦ ਵੋਟਰ ਸੂਚੀ ਦੀ ਮੈਪਿੰਗ ਦਾ ਅੰਕੜਾ ਪਹਿਲਾਂ ਹੀ ਹਾਸਲ ਕਰ ਲਿਆ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਇਸ ਸੁਧਾਰ ਪ੍ਰਕਿਰਿਆ ਦੌਰਾਨ ਕਿਸੇ ਦੀ ਵੀ ਅਸਲੀ ਵੋਟ ਨੂੰ ਕੱਟਣ ਨਹੀਂ ਦੇਵੇਗੀ। ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.)-2026 ਦੇ ਤਹਿਤ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾ ਕੇ ਵੋਟਰ ਸੂਚੀਆਂ ਦੀ ਤਸਦੀਕ ਅਤੇ ਸੁਧਾਈ ਕਰ ਰਹੇ ਹਨ। ਇਹ ਬਹੁਤ ਹੀ ਮਾਣ ਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਸੂਬੇ ਵਿੱਚ ਲਗਭਗ 90 ਫੀਸਦ ਵੋਟਰਾਂ ਦੀ ਮੈਪਿੰਗ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਬਾਕੀ ਰਹਿੰਦਾ ਕੰਮ ਵੀ ਜੰਗੀ ਪੱਧਰ 'ਤੇ ਚੱਲ ਰਿਹਾ ਹੈ।”
ਇਸ ਕੰਮ ਵਿੱਚ ਜੁਟੇ ਸਟਾਫ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਇਸ ਪ੍ਰਾਪਤੀ ਲਈ ਮੈਂ ਸਮੂਹ ਬੀ.ਐਲ.ਓਜ਼ ਅਤੇ ਚੋਣ ਕਮਿਸ਼ਨ ਦੇ ਸਟਾਫ਼ ਨੂੰ ਵਧਾਈ ਦਿੰਦਾ ਹਾਂ। ਇਹ ਸਭ ਉਨ੍ਹਾਂ ਦੀ ਲਗਨ ਅਤੇ ਸਖ਼ਤ ਮਿਹਨਤ ਸਦਕਾ ਹੀ ਸੰਭਵ ਹੋਇਆ ਹੈ।” ਬੀ.ਐਲ.ਓਜ਼ ਦੀ ਭੂਮਿਕਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬੀ.ਐਲ.ਓਜ਼ ਹਰ ਘਰ ਜਾ ਕੇ 'ਗਣਨਾ ਫਾਰਮ' ਮੁਹੱਈਆ ਕਰਵਾ ਰਹੇ ਹਨ ਅਤੇ ਵੋਟਰਾਂ ਨੂੰ ਇਸ ਨੂੰ ਭਰਨ ਵਿੱਚ ਮਦਦ ਵੀ ਕਰ ਰਹੇ ਹਨ। ਵੋਟਰਾਂ ਦੀ ਸਹੂਲਤ ਲਈ ਫਾਰਮ ਦੇ ਨਾਲ ਕੋਈ ਵਾਧੂ ਦਸਤਾਵੇਜ਼ ਨਹੀਂ ਲਏ ਜਾ ਰਹੇ। ਸਿਰਫ਼ ਮੌਜੂਦਾ ਵੇਰਵਿਆਂ ਦੀ ਤਸਦੀਕ ਦੀ ਹੀ ਲੋੜ ਹੈ।” ਇਸ ਪ੍ਰਕਿਰਿਆ ਬਾਰੇ ਹੋਰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ, “ਜੇਕਰ ਕੋਈ ਘਰ ਬੰਦ ਪਾਇਆ ਜਾਂਦਾ ਹੈ ਤਾਂ ਬੀ.ਐਲ.ਓ. ਉੱਥੇ ਸੂਚਨਾ ਪਰਚੀ (ਇਨਫਰਮੇਸ਼ਨ ਸਲਿੱਪ) ਅਤੇ ਸਟਿੱਕਰ ਲਾਏਗਾ। ਜੇਕਰ ਕੋਈ ਵੋਟਰ ਸੂਚੀ ਦਾ ਖਰੜਾ ਪ੍ਰਕਾਸ਼ਨ ਹੋਣ ਤੋਂ ਪਹਿਲਾਂ ਫਾਰਮ ਜਮ੍ਹਾਂ ਨਹੀਂ ਕਰਵਾ ਪਾਉਂਦਾ ਤਾਂ ਉਹ 3 ਅਗਸਤ ਤੋਂ 2 ਸਤੰਬਰ ਦਰਮਿਆਨ 'ਡੈਕਲਾਰੇਸ਼ਨ ਫਾਰਮ' ਦੇ ਨਾਲ ਫਾਰਮ-6 ਜਮ੍ਹਾਂ ਕਰਵਾ ਕੇ ਆਪਣਾ ਦਾਅਵਾ ਪੇਸ਼ ਕਰ ਸਕਦਾ ਹੈ। ਅੰਤਿਮ ਵੋਟਰ ਸੂਚੀ ਇਕ ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।” ਹਰ ਯੋਗ ਵੋਟਰ ਦੇ ਹੱਕਾਂ ਦੀ ਰਾਖੀ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਸੂਬਾ ਸਰਕਾਰ ਇਕ ਵੀ ਅਸਲੀ ਵੋਟ ਨੂੰ ਕੱਟਣ ਨਹੀਂ ਦੇਵੇਗੀ। ਸੂਬਾ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ ਅਤੇ ਯੋਗ ਵੋਟਰਾਂ ਨੂੰ ਉਨ੍ਹਾਂ ਦੇ ਜਮਹੂਰੀ ਹੱਕ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਵਾਂਝਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।” ਲੋਕਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਹਰ ਯੋਗ ਵੋਟਰ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਪ੍ਰਕਿਰਿਆ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲੈਣ ਕਿਉਂਕਿ ਇਸ ਦਾ ਮੁੱਖ ਮਕਸਦ ਲੋਕਤੰਤਰ ਨੂੰ ਮਜ਼ਬੂਤ ਕਰਨਾ ਹੈ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ