ਫ਼ਰੀਦਕੋਟ : ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਕੇਸ਼ਵ ਗੋਇਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਵੱਲੋਂ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਵਪਾਰੀਆਂ ਵੱਲੋਂ ਉਠਾਏ ਗਏ ਮਸਲਿਆਂ ਦੇ ਨਿਪਟਾਰੇ ਸਬੰਧੀ ਕੀਤੀ ਗਈ ਕਾਰਵਾਈ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੀਆਂ ਸ਼ਿਕਾਇਤਾਂ ਅਜੇ ਬਕਾਇਆ ਹਨ, ਉਨ੍ਹਾਂ ਦਾ ਤਰਜੀਹ ਦੇ ਆਧਾਰ ’ਤੇ ਜਲਦ ਤੋਂ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇ ਤਾਂ ਜੋ ਵਪਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਸਮੇਂ ਸਿਰ ਮਸਲਿਆਂ ਦਾ ਨਿਪਟਾਰਾ ਕਰਨ।