Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਮਾਨ ਸਰਕਾਰ ਨੇ ਪੂਰੀ ਕੀਤੀ ਆਪਣੀ ਆਖਰੀ ਗਰੰਟੀ - ਵਿਧਾਇਕ ਦਲਬੀਰ ਸਿੰਘ ਟੌਂਗ

July 01, 2026 10:01 PM
Rozana Sehaj times

ਰਈਆ/ਅੰਮ੍ਰਿਤਸਰ) :  ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਸਿਰਫ ਪੂਰੇ ਹੀ ਨਹੀਂ ਕੀਤੇ, ਸਗੋਂ ਉਨ੍ਹਾਂ ਤੋਂ ਵੀ ਵੱਧ ਕਰਕੇ ਇਤਿਹਾਸਕ ਕੰਮ ਕਰਕੇ ਲੋਕਾਂ ਦੇ ਦਿਲ ਜਿੱਤ ਲਏ ਹਨ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਰਾਹੀਂ ਸਰਕਾਰ ਨੇ ਆਪਣੀ ਆਖਰੀ ਗਰੰਟੀ ਵੀ ਪੂਰੀ ਕਰ ਦਿੱਤੀ ਹੈ, ਜਿਸ ਨਾਲ ਮਹਿਲਾਵਾਂ ਨੂੰ ਵੱਡਾ ਆਰਥਿਕ ਸਹਾਰਾ ਮਿਲੇਗਾ ਅਤੇ ਸਮਾਜ ਵਿੱਚ ਉਨ੍ਹਾਂ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ। ਵਿਧਾਇਕ ਦਲਬੀਰ ਸਿੰਘ ਟੌਂਗ ਦੀ ਅਗਵਾਈ ਹੇਠ ਅੱਜ ਰਈਆ ਵਿਖੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾਂ ਦੀ ਸ਼ੁਰੂਆਤ ਦੇ ਲਾਈਵ ਪ੍ਰਸਾਰਣ ਦੌਰਾਨ ਵੱਡੀ ਗਿਣਤੀ ਹਲਕੇ ਦੀਆਂ ਮਹਿਲਾਵਾਂ ਪਹੁੰਚੀਆਂ ਹੋਈਆਂ ਸਨ ਜਿਨ੍ਹਾਂ ਵਿੱਚ ਇਸ ਯੋਜਨਾ ਨੂੰ ਲੈ ਕੇ ਭਾਰੀ ਉਤਸ਼ਾਹ ਸੀ। ਵਿਧਾਇਕ ਟੌਂਗ ਨੇ ਕਿਹਾ ਕਿ ਬੀਬੀਆਂ ਦੇ ਖਾਤਿਆਂ ਵਿਚ ਅੱਜ ਲਗਾਤਾਰ ਸੰਦੇਸ਼ ਪਹੁੰਚ ਰਹੇ ਹਨ ਅਤੇ ਉਨ੍ਹਾਂ ਦੇ ਚਿਹਰਿਆਂ ਦੀ ਮੁਸਕਾਨ ਹੀ ਮਾਨ ਸਰਕਾਰ ਦੀ ਸਫਲਤਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਵਿੱਚ ਵੀ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾਂ ਦੀ ਰਜਿਸਟ੍ਰੇਸ਼ਨ ਕਰਵਾਈ ਹੈ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੇ ਭਰੋਸੇ ਅਤੇ ਸਰਕਾਰ ਦੀ ਪਾਰਦਰਸ਼ੀ ਨੀਤੀਆਂ ਦਾ ਨਤੀਜਾ ਹੈ ਕਿ ਹਰ ਵਰਗ ਦੇ ਲੋਕ ਯੋਜਨਾਵਾਂ ਨਾਲ ਜੁੜ ਰਹੇ ਹਨ ਅਤੇ ਇਸ ਦਾ ਲਾਭ ਲੈ ਰਹੇ ਹਨ। ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਲੋਕਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ ਅਤੇ ਜੋ ਵਾਅਦੇ ਕੀਤੇ ਸਨ, ਉਹਨਾਂ ਨੂੰ ਸਮੇਂ ਤੋਂ ਪਹਿਲਾਂ ਪੂਰਾ ਕਰ ਵਿਖਾਇਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸਰਪੰਚਾਂ ਨੂੰ ਅਜ਼ਾਦੀ ਦਿਹਾੜੇ ਤੋਂ ਮਾਣ ਭੱਤਾ ਦੇਣ ਦਾ ਵਾਅਦਾ ਕੀਤਾ ਹੈ, ਜਿਸ ਨੂੰ ਪੂਰਾ ਕਰਕੇ ਪਿੰਡ ਪੱਧਰ `ਤੇ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਇਸ ਮੌਕੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੀਆਂ ਮਹਿਲਾਵਾਂ ਨੇ ਮਾਵਾਂ-ਧੀਆਂ ਸਨਮਾਨ ਯੋਜਨਾ ਸ਼ੁਰੂ ਹੋਣ `ਤੇ ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਮਾਨ ਸਰਕਾਰ ਦਾ ਧੰਨਵਾਦ ਕੀਤਾ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼