Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਮਾਨ ਸਰਕਾਰ ਨੇ ਮਹਿਲਾਵਾਂ ਨੂੰ ₹1000-1500 ਦੀ ਆਖ਼ਰੀ ਗਾਰੰਟੀ ਵੀ ਪੂਰੀ ਕੀਤੀ : ਗੁਰਪ੍ਰਤਾਪ ਸਿੰਘ ਸੰਧੂ

July 01, 2026 10:04 PM
Rozana Sehaj times

 

ਅੰਮ੍ਰਿਤਸਰ : ਆਮ ਆਦਮੀ ਪਾਰਟੀ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਆਰਥਿਕ ਸਸ਼ਕਤੀਕਰਨ ਲਈ ਸ਼ੁਰੂ ਕੀਤੀ ਗਈ “ਮਾਵਾਂ-ਧੀਆਂ ਸਤਿਕਾਰ ਯੋਜਨਾ” ਨਾਲ ਮਾਨ ਸਰਕਾਰ ਨੇ ਮਹਿਲਾਵਾਂ ਨਾਲ ਕੀਤਾ ਆਪਣਾ ₹1000-1500 ਪ੍ਰਤੀ ਮਹੀਨਾ ਦੇਣ ਵਾਲਾ ਆਖ਼ਰੀ ਵਾਅਦਾ ਵੀ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਮਹਿਲਾਵਾਂ ਦੇ ਖਾਤਿਆਂ ਵਿੱਚ ₹3000 ਤੋਂ ₹4500 ਤੱਕ ਦੀ ਰਕਮ ਜਮ੍ਹਾਂ ਹੋਣ ਨਾਲ ਪੰਜਾਬ ਭਰ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ। ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਇਹ ਯੋਜਨਾ ਸਿਰਫ਼ ਆਰਥਿਕ ਮਦਦ ਨਹੀਂ, ਸਗੋਂ ਪੰਜਾਬ ਦੀਆਂ ਮਾਵਾਂ-ਧੀਆਂ ਦੇ ਸਨਮਾਨ, ਹੱਕਾਂ ਅਤੇ ਆਤਮਨਿਰਭਰਤਾ ਨੂੰ ਮਜ਼ਬੂਤ ਕਰਨ ਵੱਲ ਇੱਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਹਮੇਸ਼ਾ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਨਿਭਾਉਣ ਲਈ ਵਚਨਬੱਧ ਰਹੀ ਹੈ ਅਤੇ ਇਹ ਯੋਜਨਾ ਉਸਦੀ ਮਿਸਾਲ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ Bhagwant Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਲਗਾਤਾਰ ਲੋਕ-ਹਿਤੈਸ਼ੀ ਫ਼ੈਸਲੇ ਲੈ ਰਹੀ ਹੈ, ਜਿਨ੍ਹਾਂ ਦਾ ਸਿੱਧਾ ਲਾਭ ਆਮ ਪਰਿਵਾਰਾਂ ਤੱਕ ਪਹੁੰਚ ਰਿਹਾ ਹੈ। “ਮਾਵਾਂ-ਧੀਆਂ ਸਤਿਕਾਰ ਯੋਜਨਾ” ਨਾਲ ਮਹਿਲਾਵਾਂ ਨੂੰ ਨਾ ਸਿਰਫ਼ ਆਰਥਿਕ ਸਹਾਰਾ ਮਿਲੇਗਾ, ਸਗੋਂ ਉਹ ਆਪਣੇ ਘਰੇਲੂ ਅਤੇ ਸਮਾਜਿਕ ਜੀਵਨ ਵਿੱਚ ਹੋਰ ਮਜ਼ਬੂਤੀ ਨਾਲ ਅੱਗੇ ਵੱਧ ਸਕਣਗੀਆਂ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਯੋਜਨਾ ਦੀ ਸ਼ੁਰੂਆਤ ਮੌਕੇ ਕਰਵਾਏ ਗਏ ਸਮਾਗਮਾਂ ਵਿੱਚ ਮਹਿਲਾਵਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਆਪਣੇ ਮੋਬਾਈਲ ਫੋਨਾਂ ‘ਤੇ ਖਾਤਿਆਂ ਵਿੱਚ ਰਕਮ ਆਉਣ ਦੇ ਸੰਦੇਸ਼ ਮਿਲਣ ਨਾਲ ਮਾਵਾਂ-ਭੈਣਾਂ ਦੀ ਖੁਸ਼ੀ ਦੇਖਣ ਵਾਲੀ ਸੀ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਇਸ ਯੋਜਨਾ ਨੂੰ ਇਤਿਹਾਸਕ ਫੈਸਲਾ ਕਰਾਰ ਦਿੱਤਾ। ਮਹਿਲਾਵਾਂ ਨੇ ਕਿਹਾ ਕਿ ਇਹ ਯੋਜਨਾ ਉਨ੍ਹਾਂ ਦੀ ਦਿਨਚਰੀ ਜ਼ਿੰਦਗੀ ਵਿੱਚ ਵੱਡੀ ਸਹਾਇਤਾ ਸਾਬਤ ਹੋਵੇਗੀ ਅਤੇ ਘਰੇਲੂ ਖਰਚਿਆਂ ਨੂੰ ਸੰਭਾਲਣ ਵਿੱਚ ਮਦਦਗਾਰ ਬਣੇਗੀ। ਉਨ੍ਹਾਂ ਮੁੱਖ ਮੰਤਰੀ Bhagwant Mann ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ 2027 ਵਿੱਚ ਵੀ ਮਾਨ ਸਰਕਾਰ ਨੂੰ ਮੁੜ ਭਾਰੀ ਸਮਰਥਨ ਦੇਣਗੀਆਂ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼