Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ `ਤੇ ਹਲਕਾ ਅੰਮ੍ਰਿਤਸਰ ਪੂਰਬੀ ਦੀਆਂ ਮਾਵਾਂ-ਭੈਣਾਂ ਵਿੱਚ ਭਾਰੀ ਉਤਸ਼ਾਹ: ਵਿਧਾਇਕਾ ਜੀਵਨਜੋਤ ਕੌਰ

July 01, 2026 10:06 PM
Rozana Sehaj times

ਅੰਮ੍ਰਿਤਸਰ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਔਰਤਾਂ ਦੀ ਆਰਥਿਕ ਮਜ਼ਬੂਤੀ ਅਤੇ ਮਾਣ-ਸਤਿਕਾਰ ਲਈ ਇੱਕ ਇਤਿਹਾਸਕ ਕਦਮ ਚੁੱਕਦਿਆਂ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਗਈ ਹੈ। ਧੂਰੀ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਜੀ ਨੇ ਬਟਨ ਦਬਾ ਕੇ ਪੰਜਾਬ ਦੀਆਂ ਲੱਖਾਂ ਭੈਣਾਂ ਦੇ ਖਾਤਿਆਂ ਵਿੱਚ ਸਕੀਮ ਦੀ ਰਾਸ਼ੀ ਟ੍ਰਾਂਸਫਰ ਕੀਤੀ। ਇਸ ਇਤਿਹਾਸਕ ਫੈਸਲੇ ਨੂੰ ਲੈ ਕੇ ਹਲਕਾ ਅੰਮ੍ਰਿਤਸਰ ਪੂਰਬੀ ਦੀਆਂ ਮਾਵਾਂ-ਭੈਣਾਂ ਵਿੱਚ ਭਾਰੀ ਜੋਸ਼ ਅਤੇ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ ਨੇ ਦੱਸਿਆ ਕਿ ਭਾਵੇਂ ਉਹ ਖੁਦ ਮੁੱਖ ਮੰਤਰੀ ਜੀ ਦੇ ਨਾਲ ਧੂਰੀ ਵਿਖੇ ਕਰਵਾਏ ਗਏ ਮੁੱਖ ਸਮਾਗਮ ਵਿੱਚ ਹਾਜ਼ਰ ਸਨ, ਪਰ ਉਨ੍ਹਾਂ ਦੇ ਆਪਣੇ ਹਲਕੇ ਅੰਮ੍ਰਿਤਸਰ ਪੂਰਬੀ ਵਿਖੇ ਕਰਵਾਏ ਗਏ ਵਿਸ਼ੇਸ਼ ਪ੍ਰੋਗਰਾਮ ਵਿੱਚ ਇਲਾਕੇ ਦੀਆਂ ਮਾਵਾਂ ਅਤੇ ਭੈਣਾਂ ਨੇ ਬਹੁਤ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਸਕੀਮ ਦਾ ਜ਼ੋਰਦਾਰ ਸਵਾਗਤ ਕੀਤਾ ਅਤੇ ਖੁਸ਼ੀ ਮਨਾਈ। ਮੀਡੀਆ ਨਾਲ ਗੱਲਬਾਤ ਦੌਰਾਨ ਹਲਕੇ ਦੀਆਂ ਭੈਣਾਂ ਨੇ ਭਾਵੁਕ ਹੁੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਭੈਣਾਂ ਨੇ ਕਿਹਾ ਕਿ ਮਾਨ ਸਰਕਾਰ ਨੇ ਧੀਆਂ ਦਾ ਸਿਰ ਉੱਚਾ ਕਰ ਦਿੱਤਾ ਹੈ ਅਤੇ ਇਹ ਸਰਕਾਰ ਸਾਡੇ ਧੀ-ਪੁੱਤ ਵਾਂਗ ਹਰ ਸੁੱਖ-ਦੁੱਖ ਵਿੱਚ ਸਾਡੇ ਨਾਲ ਖੜ੍ਹੀ ਹੈ। ਭੈਣਾਂ ਦੇ ਚਿਹਰਿਆਂ ਦੀ ਰੌਣਕ ਅਤੇ ਮੁਸਕਾਨ ਇਸ ਸਕੀਮ ਦੀ ਵੱਡੀ ਕਾਮਯਾਬੀ ਦਾ ਸਬੂਤ ਹੈ। ਵਿਧਾਇਕਾ ਜੀਵਨਜੋਤ ਕੌਰ ਨੇ ਹਲਕੇ ਦੀਆਂ ਸਾਰੀਆਂ ਭੈਣਾਂ ਦਾ ਪ੍ਰੋਗਰਾਮ ਵਿੱਚ ਪਹੁੰਚਣ `ਤੇ ਸਿਰ ਝੁਕਾ ਕੇ ਧੰਨਵਾਦ ਕੀਤਾ ਅਤੇ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਜ਼ਰੂਰੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ, "ਅੱਜ ਪ੍ਰੋਗਰਾਮ ਦੌਰਾਨ ਕਈ ਭੈਣਾਂ ਦੇ ਖਾਤਿਆਂ ਵਿੱਚ ਪੈਸੇ ਟ੍ਰਾਂਸਫਰ ਹੋ ਚੁੱਕੇ ਹਨ, ਪਰ ਜਿਨ੍ਹਾਂ ਭੈਣਾਂ ਦੇ ਖਾਤੇ ਵਿੱਚ ਅਜੇ ਰਾਸ਼ੀ ਨਹੀਂ ਆਈ, ਉਨ੍ਹਾਂ ਨੂੰ ਬਿਲਕੁਲ ਵੀ ਘਬਰਾਉਣ ਦੀ ਲੋੜ ਨਹੀਂ ਹੈ। ਬੈਂਕਿੰਗ ਅਤੇ ਤਕਨੀਕੀ ਪ੍ਰਕਿਰਿਆ ਕਰਕੇ ਥੋੜ੍ਹਾ ਸਮਾਂ ਲੱਗ ਰਿਹਾ ਹੈ, ਬਹੁਤ ਜਲਦ ਸਾਰੀਆਂ ਯੋਗ ਭੈਣਾਂ ਦੇ ਖਾਤਿਆਂ ਵਿੱਚ ਵੀ ਪੈਸੇ ਆ ਜਾਣਗੇ।" ਵਿਧਾਇਕਾ ਨੇ ਦੁਹਰਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਰ ਵਰਗ, ਖਾਸ ਕਰਕੇ ਸਾਡੀਆਂ ਮਾਵਾਂ-ਭੈਣਾਂ ਦੇ ਸਤਿਕਾਰ, ਸੁਰੱਖਿਆ ਅਤੇ ਆਰਥਿਕ ਸੁਤੰਤਰਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਲਕੇ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰਦੀ ਰਹੇਗੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼