Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਧਰਦਿਓਂ ਵਿਖੇ ਨਵੇਂ 66 ਕੇਵੀ ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਿਆ

July 01, 2026 10:08 PM
Rozana Sehaj times

ਅੰਮ੍ਰਿਤਸਰ :  ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਬਿਜਲੀ ਸਪਲਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਉਣ ਦੇ ਯਤਨ ਲਗਾਤਾਰ ਜਾਰੀ ਹਨ। ਇਨ੍ਹਾਂ ਯਤਨਾਂ ਤਹਿਤ ਬਿਜਲੀ ਸਪਲਾਈ ਦੇ ਸੁਧਾਰ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਵੱਲੋਂ ਅੱਜ ਸਵੇਰੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਧਰਦਿਓਂ ਵਿਖੇ ਨਵੇਂ 66 ਕੇਵੀ ਸਬ-ਸਟੇਸ਼ਨ ਦਾ ਨੀਂਹ ਪੱਥਰ ਰਖਿਆ ਗਿਆ। ਪੰਜਾਬ ਸਰਕਾਰ ਵੱਲੋਂ ਇਸ ਪ੍ਰੋਜੈਕਟ ਉੱਪਰ ਲਗਭਗ 11 ਕਰੋੜ ਰੁਪਏ ਖਰਚ ਕੀਤੇ ਜਾਣਗੇ। ਪਿੰਡ ਧਰਦਿਓਂ ਵਿਖੇ ਨਵੇਂ 66 ਕੇਵੀ ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਣ ਉਪਰੰਤ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀ.ਐੱਸ.ਪੀ.ਸੀ.ਐੱਲ.) ਵੱਲੋਂ ਤਿਆਰ ਕੀਤਾ ਜਾ ਰਿਹਾ ਇਹ ਸਬ-ਸਟੇਸ਼ਨ ਖੇਤਰ ਦੀ ਬਿਜਲੀ ਵੰਡ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਖਪਤਕਾਰਾਂ ਨੂੰ ਬਿਨਾਂ ਰੁਕਾਵਟ ਅਤੇ ਬਿਹਤਰ ਗੁਣਵੱਤਾ ਵਾਲੀ ਬਿਜਲੀ ਸਪਲਾਈ ਯਕੀਨੀ ਬਣਾਏਗਾ। ਇਸ ਨਾਲ ਬਿਜਲੀ ਦੀ ਵਧਦੀ ਮੰਗ ਨੂੰ ਪੂਰਾ ਕਰਨ ਦੇ ਨਾਲ-ਨਾਲ ਭਵਿੱਖ ਦੀਆਂ ਲੋੜਾਂ ਨੂੰ ਵੀ ਧਿਆਨ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਬ-ਸਟੇਸ਼ਨ 31 ਮਾਰਚ 2027 ਤੱਕ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ 66 ਕੇ.ਵੀ. ਸਬ ਸਟੇਸ਼ਨ ਦੀ ਉਸਾਰੀ ’ਤੇ ਲਗਭਗ 11 ਕਰੋੜ ਰੁਪਏ ਦੀ ਲਾਗਤ ਆਵੇਗੀ ਜਿਸ ਵਿੱਚੋਂ 7.80 ਕਰੋੜ ਰੁਪਏ ਬਿਜਲੀ ਘਰ ਦੀ ਨਿਰਮਾਣ, 3 ਕਰੋੜ ਰੁਪਏ ਦਾ ਖਰਚਾ ਸਬ-ਸਟੇਸ਼ਨ ਤੋਂ ਨਿਕਲਣ ਵਾਲੇ 11 ਕੇਵੀ ਫੀਡਰਾਂ ਦੀ ਉਸਾਰੀ ਅਤੇ ਮਜ਼ਬੂਤੀ ਲਈ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਵੇਂ ਬਣਨ ਵਾਲੇ ਸਬ-ਸਟੇਸ਼ਨ ਧਰਦਿਓ ਤੋਂ 10 ਨਵੇਂ 11 ਕੇਵੀ ਫੀਡਰਾਂ ਦੀ ਉਸਾਰੀ ਕੀਤੀ ਜਾਵੇਗੀ, ਜਿਨ੍ਹਾਂ ਵਿਚ ਨਿਊ ਬੁੱਟਰ ਖੁਰਦ, ਨਿਊ ਧਰਦਿਓਂ-1, ਨਿਊ ਬੁੱਟਰ ਖੁਰਦ ਏ.ਪੀ., ਨਿਊ ਰੱਖੇ ਸ਼ਾਹ ਏ.ਪੀ., ਨਿਊ ਬੁੱਟਰ ਸਿਵੀਆਂ-1, ਨਿਊ ਪੱਲਾ, ਨਿਊ ਗੱਗੜ ਭਾਣਾ, ਬੁੱਟਰ, ਧਰਦਿਓਂ ਅਰਬਨ ਅਤੇ ਗੱਗੜ ਭਾਣਾ ਆਦਿ ਫੀਡਰ ਸ਼ਾਮਿਲ ਹੋਣਗੇ। ਇਹ ਫੀਡਰ ਨਵੇਂ ਸਬ-ਸਟੇਸ਼ਨ ਵਿਖੇ ਸਥਾਪਿਤ ਕੀਤੇ ਜਾਣ ਵਾਲੇ 20 ਐੱਮ.ਵੀ.ਏ ਪਾਵਰ ਟਰਾਂਸਫਾਰਮਰ ਤੋਂ ਚਲਾਏ ਜਾਣਗੇ, ਜਿਨ੍ਹਾਂ ਦਾ ਕੁੱਲ ਲੋਡ ਲਗਭਗ 14,806 ਕੇ.ਵੀ.ਏ. ਹੋਵੇਗਾ। ਉਨ੍ਹਾਂ ਦੱਸਿਆ ਕਿ ਸਬ-ਸਟੇਸ਼ਨ ਨੂੰ ਬਿਜਲੀ ਸਪਲਾਈ ਪ੍ਰਦਾਨ ਕਰਨ ਲਈ 66 ਕੇਵੀ ਸਬ-ਸਟੇਸ਼ਨ ਸਠਿਆਲਾ ਤੋਂ ਲਗਭਗ 5.5 ਕਿਲੋਮੀਟਰ ਲੰਬੀ 66 ਕੇਵੀ ਲਾਈਨ ਐੱਸ.ਸੀ. ਕੰਡਕਟਰ ਨਾਲ ਡੀ.ਸੀ. ਟਾਵਰਾਂ ਉੱਪਰ ਉਸਾਰੀ ਕੀਤੀ ਜਾਵੇਗੀ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਮੌਜੂਦਾ 66 ਕੇਵੀ ਸਬ-ਸਟੇਸ਼ਨ ਮਹਿਤਾ ਅਤੇ 66 ਕੇਵੀ ਸਬ-ਸਟੇਸ਼ਨ ਸਠਿਆਲਾ ਉੱਪਰੋਂ ਲਗਭਗ 14,806 ਕੇਵੀਏ ਦਾ ਲੋੜ ਘਟੇਗਾ, ਜਿਸ ਨਾਲ ਇਨ੍ਹਾਂ ਸਬ-ਸਟੇਸ਼ਨਾਂ ਤੋਂ ਚੱਲਦੇ ਹੋਰ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਨੂੰ ਵੀ ਵਧੇਰੇ ਭਰੋਸੇਯੋਗ, ਨਿਰਵਿਘਨ ਅਤੇ ਗੁਣਵਤਾ ਭਰਪੂਰ ਬਿਜਲੀ ਸਪਲਾਈ ਪ੍ਰਾਪਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬ-ਸਟੇਸ਼ਨ ਤੋਂ ਸਿੱਧ ਤੌਰ ’ਤੇ ਲਾਭ ਪ੍ਰਾਪਤ ਕਰਨ ਵਾਲੇ ਪਿੰਡਾਂ ਗੱਗੜ ਭਾਣਾ, ਪੱਲਾ, ਧਰਦਿਓਂ, ਧਰਦਿਓਂ ਸਰਦਾਰਾਂ, ਧਰਦਿਓਂ ਸ਼ਹੀਦ ਮਲਕੀਤ ਸਿੰਘ ਨਗਰ, ਬੁੱਟਰ ਸਿਵੀਆਂ, ਬੁੱਟਰ ਖੁਰਦ, ਦਿਆਲਗੜ੍ਹ ਅਤੇ ਨੰਗਲੀ ਪ੍ਰਮੁੱਖ ਹਨ। ਇਸ ਤੋਂ ਇਲਾਵਾ ਰਾਜਧਾਨ, ਮਹਿਤਾ, ਰੱਖੇਸ਼ਾਹ, ਸਿੰਘ ਬੇਲਾ ਅਤੇ ਖੱਬੇ ਰਾਜਪੂਤਾਂ ਆਦਿ ਪਿੰਡਾਂ ਨੂੰ ਵੀ ਅਸਿੱਧੇ ਤੌਰ ‘ਤੇ ਇਸ ਪ੍ਰੋਜੈਕਟ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤੋਂ ਪਿੰਡ ਧਰਦਿਓਂ ਦੇ ਨਾਲ-ਨਾਲ ਆਸ-ਪਾਸ ਦੇ ਕਈ ਪਿੰਡਾਂ ਦੇ ਹਜ਼ਾਰਾਂ ਖਪਤਕਾਰਾਂ ਨੂੰ ਸਿੱਧਾ ਲਾਭ ਮਿਲੇਗਾ। ਮੌਜੂਦਾ ਸਬ-ਸਟੇਸ਼ਨਾਂ `ਤੇ ਪੈ ਰਿਹਾ ਵੱਧ ਲੋਡ ਘਟੇਗਾ, ਵੋਲਟੇਜ ਵਿੱਚ ਸੁਧਾਰ ਹੋਵੇਗਾ ਅਤੇ ਬਿਜਲੀ ਸਪਲਾਈ ਹੋਰ ਭਰੋਸੇਯੋਗ ਬਣੇਗੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬ-ਸਟੇਸ਼ਨ ਨਾਲ ਕਰੀਬ 14,806 ਖਪਤਕਾਰਾਂ ਨੂੰ ਲਾਭ ਮਿਲੇਗਾ ਅਤੇ ਬਿਜਲੀ ਸਪਲਾਈ ਦੀ ਗੁਣਵੱਤਾ ਵਿੱਚ ਮਹੱਤਵਪੂਰਨ ਸੁਧਾਰ ਆਵੇਗਾ। ਇਸ ਦੇ ਨਾਲ ਹੀ ਖੇਤੀਬਾੜੀ, ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਨੂੰ ਵੀ ਵਧੀਆ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਲੋਕ ਨਿਰਮਾਣ ਮੰਤਰੀ ਨੇ ਪਿੰਡ ਧਰਦਿਓਂ ਦੇ ਵਸਨੀਕਾਂ ਅਤੇ ਪੰਚਾਇਤ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਮਹੱਤਵਪੂਰਨ ਪ੍ਰੋਜੈਕਟ ਲਈ ਸਰਬਸੰਮਤੀ ਨਾਲ 11 ਕਨਾਲ 5 ਮਰਲੇ ਜ਼ਮੀਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਮੁਫ਼ਤ ਦਾਨ ਵਜੋਂ ਦਿੱਤੀ ਗਈ ਹੈ। ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਬਿਜਲੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਨਵੇਂ ਸਬ-ਸਟੇਸ਼ਨਾਂ ਦੇ ਨਿਰਮਾਣ ਰਾਹੀਂ ਰਾਜ ਦੇ ਹਰ ਵਰਗ ਨੂੰ ਨਿਰਵਿਘਨ ਅਤੇ ਗੁਣਵੱਤਾ ਵਾਲੀ ਬਿਜਲੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਹ ਪ੍ਰੋਜੈਕਟ ਵੀ ਇਸੇ ਦਿਸ਼ਾ ਵਿੱਚ ਇੱਕ ਅਹਿਮ ਕਦਮ ਸਾਬਤ ਹੋਵੇਗਾ। ਓਧਰ ਪਿੰਡ ਧਰਦਿਓਂ ਅਤੇ ਇਲਾਕੇ ਦੇ ਵਸਨੀਕਾਂ ਨੇ ਇਸ ਨਵੇਂ 66 ਕੇ.ਵੀ. ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਣ ਲਈ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਨਵਾਂ ਬਿਜਲੀ ਘਰ ਬਣਨ ਨਾਲ ਉਨ੍ਹਾਂ ਦੇ ਇਲਾਕੇ ਵਿੱਚ ਬਿਜਲੀ ਸਪਲਾਈ ਦੀ ਗੁਣਵੱਤਾ ਵਿੱਚ ਮਹੱਤਵਪੂਰਨ ਸੁਧਾਰ ਆਵੇਗਾ।  ਇਸ ਮੌਕੇ ਲੋਕ ਨਿਰਮਾਣ ਮੰਤਰੀ ਵੱਲੋਂ ਪਾਵਰਕਾਮ ਦੇ ਅਧਿਕਾਰੀਆਂ ਅਤੇ ਪਿੰਡ ਵਾਸੀਆਂ ਨਾਲ ਮਿਲ ਕੇ ਨਵੇਂ ਬਣਨ ਵਾਲੇ ਸਬ-ਸਟੇਸ਼ਨ ਦੀ ਥਾਂ ਵਿੱਚ ਪੌਦੇ ਵੀ ਲਗਾਏ ਗਏ। ਇਸ ਮੌਕੇ ਪਾਵਰਕਾਮ ਦੇ ਚੀਫ ਇੰਜੀਨੀਅਰ ਜਤਿੰਦਰ ਕੁਮਾਰ ਬੈਂਸ, ਐੱਸ.ਈ. ਮੋਹਤਮ ਸਿੰਘ ਤੋਂ ਇਲਾਵਾ ਮਾਰਕਿਟ ਕਮੇਟੀ ਮਹਿਤਾ ਦੇ ਚੇਅਰਮੈਨ ਡਾ. ਗੁਰਜਿੰਦਰ ਸਿੰਘ, ਬਲਾਕ ਪ੍ਰਧਾਨ ਅਜੇ ਗਾਂਧੀ, ਕੰਵਲਜੀਤ ਸਿੰਘ ਸੋਨੀ ਸਰਪੰਚ ਧਰਦਿਓਂ, ਸਰਪੰਚ ਧਰਦਿਓਂ ਨਿਸ਼ਾਨ ਸਿੰਘ, ਪ੍ਰਗਟ ਸਿੰਘ ਬੁੱਟਰ, ਗੁਰਪ੍ਰੀਤ ਸਿੰਘ ਗੱਗੜਭਾਣਾ, ਬਲਵਿੰਦਰ ਸਿੰਘ ਰਜਧਾਨ ਤੋਂ ਇਲਾਵਾ ਇਲਾਕੇ ਦੇ ਹੋਰ ਵੀ ਮੁਹਤਬਰ ਹਾਜ਼ਰ ਸਨ।

Have something to say? Post your comment

More in Majha

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ