Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਕੌਮੀ ਅਧਿਆਪਕ ਪੁਰਸਕਾਰ ਲਈ ਅਰਜ਼ੀਆਂ ਮੰਗੀਆਂ, 10 ਜੁਲਾਈ ਤੱਕ ਕੀਤਾ ਜਾ ਸਕਦੈ ਅਪਲਾਈ

July 01, 2026 10:10 PM
Rozana Sehaj times

 

ਅੰਮ੍ਰਿਤਸਰ : ਕੇਂਦਰੀ ਸਿੱਖਿਆ ਮੰਤਰਾਲੇ ਨੇ ’ਨੈਸ਼ਨਲ ਐਵਾਰਡ ਫਾਰ ਟੀਚਰਜ਼ 2026’ (ਅਧਿਆਪਕਾਂ ਲਈ ਰਾਸ਼ਟਰੀ ਪੁਰਸਕਾਰ) ਵਾਸਤੇ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਇਹ ਪੁਰਸਕਾਰ ਦੇਸ਼ ਵਿੱਚ ਅਧਿਆਪਕਾਂ ਨੂੰ ਦਿੱਤੇ ਜਾਣ ਵਾਲੇ ਸਰਵਉੱਚ ਨਾਗਰਿਕ ਸਨਮਾਨਾਂ ਵਿੱਚੋਂ ਇੱਕ ਹੈ। ਇਹ ਪੁਰਸਕਾਰ ਉਨ੍ਹਾਂ ਅਧਿਆਪਕਾਂ ਨੂੰ ਮਾਨਤਾ ਦਿੰਦਾ ਅਤੇ ਸਨਮਾਨ ਕਰਦਾ ਹੈ ਜਿਨ੍ਹਾਂ ਨੇ ਸਕੂਲ ਸਿੱਖਿਆ ਰਾਹੀਂ ਦੇਸ਼ ਦੇ ਭਵਿੱਖ ਨੂੰ ਦਿਸ਼ਾ ਦੇਣ ਵਿੱਚ ਬੇਮਿਸਾਲ ਉੱਤਮਤਾ, ਨਵੀਨਤਾ (ਇਨੋਵੇਸ਼ਨ) ਅਤੇ ਅਟੁੱਟ ਸਮਰਪਣ ਦਾ ਪ੍ਰਦਰਸ਼ਨ ਕੀਤਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਅੰਮ੍ਰਿਤਸਰ ਸ. ਕੰਵਲਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਰਾਜ ਦੇ ਚਾਹਵਾਨ ਅਧਿਆਪਕ ਇਸ ਐਵਾਰਡ ਲਈ http://nationalawardstoteachers.education.gov.in ਉਤੇ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਦੇ ਹਨ, ਜਿਸ ਲਈ ਸਾਰੇ ਰੈਗੂਲਰ ਅਧਿਆਪਕ, ਸਕੂਲ ਮੁਖੀ/ਇੰਚਾਰਜ ਯੋਗ ਹਨ। ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 10 ਜੁਲਾਈ, 2026 ਹੈ। ਉਨ੍ਹਾਂ ਦੱਸਿਆ ਕਿ 10 ਜੁਲਾਈ ਤੋਂ ਬਾਅਦ, ਜ਼ਿਲ੍ਹਾ ਚੋਣ ਕਮੇਟੀ ਉਮੀਦਵਾਰਾਂ ਦੀ ਸਕ੍ਰੀਨਿੰਗ ਕਰੇਗੀ। ਇਸ ਤੋਂ ਬਾਅਦ ਰਾਜ ਚੋਣ ਕਮੇਟੀ ਸ਼ਾਰਟਲਿਸਟ ਕੀਤੇ ਯੋਗ ਅਧਿਆਪਕਾਂ ਦੀ ਅੱਗੇ ਫਿਰ ਸਕ੍ਰੀਨਿੰਗ ਕਰੇਗੀ ਅਤੇ 31 ਜੁਲਾਈ, 2026 ਤੱਕ ਸੁਤੰਤਰ ਰਾਸ਼ਟਰੀ ਜਿਊਰੀ (ਇੰਡੀਪੈਂਡੈਂਟ ਨੈਸ਼ਨਲ ਜਿਊਰੀ) ਨੂੰ ਛੇ ਨਾਮਜ਼ਦਗੀਆਂ ਭੇਜੇਗੀ। ਇਹ ਜਿਊਰੀ ਰਾਜ ਦੇ ਨਾਮਜ਼ਦ ਉਮੀਦਵਾਰਾਂ ਵਿੱਚੋਂ ਅੰਤਿਮ ਜੇਤੂਆਂ ਦੀ ਚੋਣ ਕਰੇਗੀ। ਉਨ੍ਹਾਂ ਅੱਗੇ ਦੱਸਿਆ ਕਿ ਸ਼ਾਰਟਲਿਸਟ ਕੀਤੇ ਉਮੀਦਵਾਰਾਂ ਨੂੰ ਸੁਤੰਤਰ ਰਾਸ਼ਟਰੀ ਜਿਊਰੀ ਦੇ ਸਾਹਮਣੇ ਆਪਣੇ ਕੰਮ, ਪ੍ਰਾਪਤੀਆਂ ਅਤੇ ਅਧਿਆਪਨ ਦੇ ਨਵੀਨ ਢੰਗ-ਤਰੀਕਿਆਂ (ਅਧਿਆਪਨ ਅਭਿਆਸਾਂ) ਨੂੰ ਪੇਸ਼ ਕਰਨ ਲਈ ਸੱਦਾ ਦਿੱਤਾ ਜਾਵੇਗਾ। ਇਹ ਪ੍ਰੈਜੈਂਟੇਸ਼ਨ ਸਿੱਖਣ ਦੇ ਨਤੀਜਿਆਂ ਨੂੰ ਸੁਧਾਰਨ, ਨਵੀਨ ਸਿੱਖਿਆ ਅਭਿਆਸਾਂ ਨੂੰ ਅਪਣਾਉਣ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਵਿੱਚ ਨਾਮਜ਼ਦ ਵਿਅਕਤੀ ਦੇ ਯੋਗਦਾਨ ਨੂੰ ਪ੍ਰਦਰਸ਼ਿਤ ਕਰੇਗੀ। ਅਖੀਰ ਵਿੱਚ ਇੱਕ ਵਿਆਪਕ ਮੁਲਾਂਕਣ ਮੈਟਰਿਕਸ ਦੇ ਅਧਾਰ ’ਤੇ ਸਭ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਅਧਿਆਪਕ ਨੂੰ ਰਾਸ਼ਟਰੀ ਪੁਰਸਕਾਰ ਲਈ ਚੁਣਿਆ ਜਾਵੇਗਾ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ