Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਪੰਜਾਬ ਸਰਕਾਰ ਨੇ ਆਪਣੀ ਆਖਰੀ ਗਰੰਟੀ ਵੀ ਕੀਤੀ ਪੂਰੀ

July 01, 2026 10:12 PM
Rozana Sehaj times

 ਮਹਿਤਾ/ਅੰਮ੍ਰਿਤਸਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਪਣੀ ਆਖਰੀ ਗਰੰਟੀ ਪੂਰੀ ਕਰਦਿਆਂ ਅੱਜ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਐੱਸ.ਸੀ. ਔਰਤਾਂ ਨੂੰ 1500 ਅਤੇ ਜਨਰਲ ਸਮੇਤ ਹੋਰਨਾਂ ਵਰਗਾਂ ਦੇ ਖਾਤਿਆਂ ਵਿੱਚ 1000 ਰੁਪਏ ਪ੍ਰਤੀ ਮਹੀਨਾ ਭੇਜ ਦਿੱਤੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਅੱਜ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਡਿਜੀਟਲ ਤਰੀਕੇ ਨਾਲ ਬਟਨ ਦੱਬ ਕੇ ਸਿੱਧਾ (ਡਾਇਰੈਕਟ ਬੈਨੀਫਿਟ ਟਰਾਂਸਫਰ) ਪੰਜਾਬ ਦੀਆਂ ਲੱਖਾਂ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਕਰੋੜਾਂ ਰੁਪਏ ਦੀ ਰਾਸ਼ੀ ਟ੍ਰਾਂਸਫਰ ਕਰ ਦਿੱਤੀ ਹੈ। ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿਘ ਈ.ਟੀ.ਓ. ਵੱਲੋਂ ਅੱਜ ਰਾਇਲ ਫਾਰਮ, ਪਿੰਡ ਉਦੋ ਨੰਗਲ (ਨੇੜੇ ਮਹਿਤਾ ਚੌਂਕ) ਵਿਖੇ ਵੱਡੀ ਸਕਰੀਨ ਲਗਾ ਕੇ ਮੁੱਖ ਮੰਤਰੀ ਵੱਲੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਕਰਨ ਦੇ ਪ੍ਰੋਗਰਾਮ ਨੂੰ ਅੱਜ ਵਰਚੂਅਲ ਤੌਰ `ਤੇ ਹਲਕੇ ਦੀਆਂ ਬੀਬੀਆਂ ਨੂੰ ਦਿਖਾਇਆ ਗਿਆ। ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਸ਼ੁਰੂ ਹੋਣ ਦੀ ਵਧਾਈ ਦਿੰਦਿਆਂ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਵਾਅਦਾ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤਾ ਸੀ, ਉਸ ਨੂੰ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਇਸ ਯੋਜਨਾ ਤਹਿਤ ਐਸ.ਸੀ. ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1500 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਪੈਸੇ ਭੇਜੇ ਗਏ ਹਨ ਜਦਕਿ ਜਨਰਲ ਅਤੇ ਹੋਰ ਸਾਰੇ ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1000 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਰਾਸ਼ੀ ਟ੍ਰਾਂਸਫਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਗੱਲ ਇਹ ਹੈ ਕਿ ਸਰਕਾਰ ਵੱਲੋਂ ਇਕੱਠੇ ਤਿੰਨ ਮਹੀਨਿਆਂ ਯਾਨੀ ਜੁਲਾਈ, ਅਗਸਤ ਅਤੇ ਸਤੰਬਰ ਦੇ ਪੈਸੇ ਮਹਿਲਾਵਾਂ ਦੇ ਖਾਤਿਆਂ ਵਿੱਚ ਪਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਤੋਂ ਹੀ ਇਹ ਸਨਮਾਨ ਰਾਸ਼ੀ ਬੀਬੀਆਂ ਦੇ ਖਾਤਿਆਂ ਵਿੱਚ ਆਉਣੀ ਸ਼ੁਰੂ ਹੋ ਜਾਵੇਗੀ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਹੁਣ ਇਹ ਯੋਜਨਾ ਕਦੇ ਵੀ ਬੰਦ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਯੋਜਨਾ ਲਾਗੂ ਕਰਕੇ ਰਾਜ ਸਰਕਾਰ ਨੇ ਪੰਜਾਬ ਦੀਆਂ ਮਹਿਲਾਵਾਂ ਦਾ ਸਤਿਕਾਰ ਵਧਾਇਆ ਹੈ, ਕਿਉਂਕਿ ਪੰਜਾਬ ਦੀਆਂ ਧੀਆਂ-ਭੈਣਾਂ ਕਿਸੇ ਵੀ ਖੇਤਰ ਵਿੱਚ ਕਿਸੇ ਨਾਲੋਂ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਅਜਿਹੀ ਸਰਕਾਰ ਆਈ ਹੈ, ਜਿਸ ਦੇ ਰਾਜ ਵਿੱਚ ਹੁਣ ਜਨਤਾ ਦਾ ਪੈਸਾ ਸਿੱਧਾ ਜਨਤਾ ਤੱਕ ਜਾਣਾ ਸ਼ੁਰੂ ਹੋਇਆ ਹੈ ਅਤੇ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਨੱਥ ਪਾਈ ਗਈ ਹੈ। ਓਧਰ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਔਰਤਾਂ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਭਰਵਾਂ ਸਵਾਗਤ ਕੀਤਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਬੀਬੀਆਂ ਨੇ ਕਿਹਾ ਕਿ ਇਹ ਸਨਮਾਨ ਰਾਸ਼ੀ ਉਨ੍ਹਾਂ ਦਾ ਸਨਮਾਨ ਵਧਾਉਣ ਵਿੱਚ ਸਹਾਈ ਹੋਵੇਗੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼