Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਮਾਵਾਂ ਧੀਆਂ ਸਤਿਕਾਰ ਯੋਜਨਾ ਨੂੰ ਵਾਅਦੇ ਅਨੁਸਾਰ ਅੱਜ ਤੋਂ ਲਾਗੂ ਕਰਕੇ 97 ਫੀਸਦੀ ਔਰਤਾਂ ਦੇ ਖਾਤੇ ‘ਚ ਵਿੱਤੀ ਰਾਸ਼ੀ ਪਾਊਣ ਦਾ ਟੀਚਾ ਕੀਤਾ ਹਾਸਲ- ਧਾਲੀਵਾਲ

July 01, 2026 10:14 PM
Rozana Sehaj times

ਅੰਮ੍ਰਿਤਸਰ/ਅਜਨਾਲਾ : ਅੱਜ ਇਥੇ ਆਮ ਆਦਮੀ ਪਾਰਟੀ ਦੇ ਹਲਕਾ ਪੱਧਰੀ ਮੁੱਖ ਦਫਤਰ ਵਿਖੇ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਸਿੱਧਾ ਪ੍ਰਸਾਰਣ ਨੂੰ ਵੇਖਣ ਲਈ ਪਾਰਟੀ ਦੇ ਸ਼ਹਿਰੀ ਤੇ ਦਿਹਾਤੀ ਆਗੂਆਂ ਵਲੋਂ ਪੂਰੇ ਜੋਸ਼ੋ ਖਰੋਸ਼ ਨਾਲ ਨਾਅਰਿਆਂ ਦੀ ਗੂੰਜ਼ ‘ਚ ਉਚੇਚਾ ਪ੍ਰਬੰਧ ਕੀਤਾ ਗਿਆ , ਅਤੇ ਖੁਸ਼ੀ ਚ ਲੱਡੂ ਵੰਡੇ ਗਏ। ਜਿਸ ਵਿੱਚ ਹਲਕਾ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਸ. ਕੁਲਦੀਪ ਸਿੰਘ ਧਾਲੀਵਾਲ ਬਤੌਰ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ । ਪ੍ਰਸਾਰਣ ਉਪਰੰਤ ਸ. ਧਾਲੀਵਾਲ ਨੇ ਪਾਰਟੀ ਦਫਤਰ  ਵਿਖੇ ਭਾਰੀ ਗਿਣਤੀ ‘ਚ ਪੁੱਜੀਆਂ ਮਾਵਾਂ- ਧੀਆਂ ਸਮੇਤ ਵੱਡੀ ਗਿਣਤੀ ‘ਚ ਪੁੱਜੇ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਮਾਵਾਂ ਧੀਆਂ ਸਤਿਕਾਰ ਯੋਜਨਾ ਦੀਆਂ ਲਾਭਪਾਤਰੀਆਂ ਦਾ ਸਨਮਾਨ ਵੱਜੋਂ ਸੁਆਗਤ ਕੀਤਾ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਆਪਣੀ ਸਰਕਾਰ ਵਲੋਂ ਚੋਣ ਗਾਰੰਟੀ ਅਨੁਸਾਰ ਪਹਿਲੀ ਜੁਲਾਈ ਤੋਂ ਆਮ ਸ਼੍ਰੇਣੀ ਔਰਤਾਂ ਦੇ ਖਾਤਿਆਂ ‘ਚ 3-3 ਮਹੀਨਿਆਂ ਦੇ 3-3 ਹਜਾਰ ਰੁਪਏ ਅਤੇ ਅਨੁਸੂਚਿਤ ਜਾਤੀਆਂ ਦੀਆਂ ਸ਼੍ਰੇਣੀਆਂ ਦੇ ਖਾਤਿਆਂ ‘ਚ ਵੀ 3-3 ਮਹੀਨਿਆਂ ਦੇ 4500-4500 ਰੁਪਏ ਪਹਿਲੇ ਪੜਾਅ ‘ਚ ਰਸਮੀ ਤੌਰ ਤੇ ਬਤੌਰ ਮਾਵਾਂ ਧੀਆਂ ਸਤਿਕਾਰ ਯੋਜਨਾ ਵਿੱਤੀ ਸਹਾਇਤਾ ਪਾਏ ਜਾਣ ਲਈ ਧੰਨਵਾਦ ਕੀਤਾ। ਸ. ਧਾਲੀਵਾਲ ਨੇ ਆਪਣੇ ਸੰਬੋਧਨ ‘ਚ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਾਲ 2022 ਦੀਆਂ ਚੋਣਾਂ ‘ਚ ਪੰਜਾਬ ਵਾਸੀਆਂ ਨਾਲ ਕੀਤੀਆਂ ਗਈਆਂ ਗਾਰੰਟੀਆਂ ਨੂੰ ਇੰਨ੍ਹ ਬਿੰਨ੍ਹ 100 ਫੀਸਦੀ ਲਾਗੂ ਕਰਨ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਲੋਕ ਭਲਾਈ ਯੋਜਨਾਵਾਂ ਲਾਗੂ ਕਰਕੇ ਪੰਜਾਬ ਦੇ ਇਤਿਹਾਸ ਚੋਣ ਵਾਅਦੇ ਪੂਰੇ ਕਰਨ ਦਾ ਕੀਰਤੀਮਾਨ ਸਥਾਪਿਤ ਕੀਤਾ। ਜਦੋਂਕਿ ਇਸ ਤੋਂ ਪਹਿਲਾਂ ਦੀਆਂ ਸਰਕਾਰਾਂ ਆਪਣੇ ਚੋਣ ਮੈਨੀਫੈਸਟੋ ਲਾਗੂ ਕਰਨ ‘ਚ ਕਥਿਤ ਤੌਰ ਤੇ ਘੋਰ ਲਾਪਰਵਾਹੀ ਵਰਤ ਕੇ ਵੋਟਰਾਂ ਦਾ ਆਰਥਿਕ , ਸਮਾਜਿਕ ਸੋਸ਼ਣ ਕਰਦੀਆਂ ਰਹੀਆਂ ਹਨ। ਸ. ਧਾਲੀਵਾਲ ਨੇ ਕਿਹਾ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਉਨ੍ਹਾਂ ਔਰਤਾਂ ਨੂੰ ਵੀ ਲਾਭ ਪ੍ਰਾਪਤ ਹੋਵੇਗਾ, ਜੋ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਪ੍ਰਾਪਤ ਕਰ ਰਹੀਆਂ ਹਨ। ਮਾਨ ਸਰਕਾਰ ਵਲੋਂ ਇਸ ਯੋਜਨਾ ਨੂੰ ਲਾਗੂ ਕਰਨ ਲਈ ਜੰਗੀ ਪੱਧਰ ਤੇ ਵਿੱਢੀਆਂ ਤਿਆਰੀਆਂ ਦੇ ਸਿੱਟੇ ਵਜੋਂ 50 ਲੱਖ ਦੇ ਕਰੀਬ 18 ਸਾਲ ਤੋਂ ਉੱਪਰ ਉਮਰ ਦੀਆਂ ਔਰਤਾਂ ਦੀ ਰਜਿਸਟ੍ਰੇਸ਼ਨ ਮੁਕੰਮਲ ਹੋਈ ਸੀ, ਜਿਸ ‘ਚੋਂ ਅੱਜ ਇਸ ਪਹਿਲਕਦਮੀ ਦਾ ਲਾਭ 97 ਫੀਸਦੀ ਔਰਤਾਂ ਨੂੰ ਮਿਿਲਆ ਹੈ। ਪੰਜਾਬ ਸਰਕਾਰ ਨੇ ਇਸ ਯੋਜਨਾ ਲਈ 9300 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ ਅਤੇ ਇਸ ਯੋਜਨਾ ਨੂੰ ਅਮਲੀ ਜਾਮਾ ਪਹਿਨਾਉਣ ਹਿੱਤ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਲਈ 2 ਲੱਖ ਮਹਿਲਾ ਸਤਿਕਾਰ ਸਖੀਆਂ ਨੂੰਂ ਸੂਬੇ ਭਰ ਵਿੱਚ ਤਾਇਨਾਤ ਕੀਤਾ ਗਿਆ, ਜਦੋਂਕਿ ਯੋਜਨਾ ਲਈ ਰਜਿਸਟ੍ਰੇਸ਼ਨ ਆਂਗਣਵਾੜੀ ਕੇਂਦਰਾਂ, ਸੇਵਾ ਕੇਂਦਰਾਂ, ਸੁਵਿਧਾ ਕੁੇਦਰਾਂ ਸਮੇਤ ਵੱਖ ਵੱਖ ਜ਼ਿਿਲਆਂ ਵਿੱਚ ਡਿਪਟੀ ਕਮਿਸ਼ਨਰਾਂ ਵਲੋਂ ਵਿਸ਼ੇਸ਼ ਤੌਰ ਤੇ ਨਿਰਧਾਰਿਤ ਕੀਤੀਆਂ ਹੋਈਆਂ ਹੋਰ ਥਾਵਾਂ ਤੇ ਵੀ ਰਜਿਸਟ੍ਰੇਸ਼ਨ ਦਾ ਅਮਲ ਨੇਪੜੇ ਚਾੜਿਆ ਜਾ ਰਿਹਾ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਜਿਹੜੀਆਂ ਯੋਗ ਔਰਤਾਂ ਅਜੇ ਵੀ ਇਸ ਯੋਜਨਾ ਦਾ ਲਾਭ ਲੈਣ ਤੋਂ ਪੱਛੜ ਗਈਆਂ ਹਨ, ਉਹ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਲਾਭ ਲੈ ਸਕਣ ਲਈ ਸਮਰੱਥ ਹੋਣਗੀਆਂ। ਇਸ ਮੌਕੇ ਤੇ ਐਡਵੋਕੇਟ ਅਮਨਦੀਪ ਕੌਰ ਧਾਲੀਵਾਲ, ਘੱਟ ਗਿਣਤੀ ਕਮਿਸ਼ਨ ਪੰਜਾਬ ਦੀ ਉੱਪ ਚੇਅਰਪਰਸਨ ਗੀਤਾ ਗਿੱਲ, ਸ਼ਹਿਰੀ ਪ੍ਰਧਾਨ ਅਮਿਤ ਔਲ, ਪ੍ਰਧਾਨ ਭੱਟੀ ਜਸਪਾਲ ਸਿੰਘ ਢਿੱਲੋਂ, ਗੁਰਦੀਪ ਕੌਰ ਸਮੇਤ ਵੱਡੀ ਗਿਣਤੀ ‘ਚ ਪਾਰਟੀ ਆਗੂ ਮੌਜੂਦ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼