Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

July 01, 2026 10:20 PM
Rozana Sehaj times

ਚੰਡੀਗੜ੍ਹ/ਅੰਮ੍ਰਿਤਸਰ  : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਦੇ ਹਥਿਆਰ ਤਸਕਰੀ ਮਾਡਿਊਲ ਦੇ ਦੋ ਵਿਅਕਤੀਆਂ ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ 40 ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਨੂੰ ਤਬਾਹ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਸੁਰ ਸਿੰਘ ਦੇ ਵਸਨੀਕ ਸੁਰਜੀਤ ਸਿੰਘ ਉਰਫ਼ ਰਾਣਾ (33) ਅਤੇ ਅੰਮ੍ਰਿਤਸਰ ਦੇ ਭਾਈ ਮੰਜ ਸਿੰਘ ਰੋਡ ਦੇ ਵਸਨੀਕ ਗੁਲਬਾਗ ਸਿੰਘ ਉਰਫ਼ ਬਾਠ (26) ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਗੁਲਬਾਗ ਸਿੰਘ, ਅੰਮ੍ਰਿਤਸਰ ਦੇ ਸੁਲਤਾਨਵਿੰਡ ਵਿੱਚ ਭਾਈ ਮੰਜ ਸਿੰਘ ਰੋਡ ’ਤੇ ਨਸ਼ਾ ਛੁਡਾਊ ਕੇਂਦਰ ਚਲਾਉਂਦਾ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮਐਮ ਗਲੌਕ, ਇੱਕ .30 ਬੋਰ ਤਿਸਾਸ (ਤੁਰਕੀ ਦਾ ਬਣਿਆ), ਇੱਕ .30 ਬੋਰ ਸਪੈਸ਼ਲ ਮੋਡੀਫਾਈਡ ਪਿਸਤੌਲ, ਚਾਰ .30 ਬੋਰ ਪਿਸਤੌਲ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਐਪਸ ਰਾਹੀਂ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਸਰਹੱਦੀ ਰਸਤਿਆਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਅਪਰਾਧਿਕ ਤੱਤਾਂ ਨੂੰ ਸਪਲਾਈ ਕਰ ਰਹੇ ਸਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਿਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਲੜੀ ਵਿੱਚ ਸ਼ਾਮਲ ਹੋਰ ਕਾਰਕੁੰਨਾਂ ਦੀ ਪਛਾਣ ਕੀਤੀ ਜਾ ਸਕੇ।ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਸੁਰਜੀਤ ਉਰਫ ਰਾਣਾ ਅਤੇ ਗੁਲਬਾਗ ਉਰਫ ਬਾਠ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਨਿਰੰਤਰ ਪੁੱਛਗਿੱਛ ਅਤੇ ਉਨ੍ਹਾਂ ਦੇ ਬਿਆਨਾਂ ’ਤੇ, ਪੁਲਿਸ ਟੀਮਾਂ ਨੇ ਪੰਜ ਹੋਰ ਆਧੁਨਿਕ ਪਿਸਤੌਲ ਬਰਾਮਦ ਕੀਤੇ, ਜਿਸ ਨਾਲ ਬਰਾਮਦਗੀ ਦੀ  ਕੁੱਲ ਗਿਣਤੀ ਸੱਤ ਹੋ ਗਈ ਹੈ। ਸੀ.ਪੀ. ਨੇ ਕਿਹਾ ਕਿ ਅਪਰਾਧਿਕ ਪਿਛੋਕੜ ਦੀ ਤਫ਼ਤੀਸ਼ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸੁਰਜੀਤ ਉਰਫ਼ ਰਾਣਾ ਪਹਿਲਾਂ ਹੀ ਤਰਨਤਾਰਨ ਦੇ ਪੁਲਿਸ ਸਟੇਸ਼ਨ ਭਿੱਖੀਵਿੰਡ ਵਿਖੇ ਦਰਜ ਵਪਾਰਕ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੇ ਇੱਕ ਮਾਮਲੇ ਵਿੱਚ ਲੋੜੀਂਦਾ ਹੈ, ਜੋ ਕਿ ਸੰਗਠਿਤ ਅਪਰਾਧਿਕ ਗਤੀਵਿਧੀਆਂ ਵਿੱਚ ਉਸਦੀ ਸ਼ਮੂਲੀਅਤ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧ ਵਿੱਚ ਐਫਆਈਆਰ ਨੰਬਰ 141  ਮਿਤੀ 24.06.2026 ਨੂੰ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਸੁਲਤਾਨਵਿੰਡ ਵਿਖੇ ਅਸਲਾ ਐਕਟ ਦੀ ਧਾਰਾ 25 (6,7,8)  ਤਹਿਤ ਕੇਸ ਦਰਜ ਕੀਤਾ ਗਿਆ ਹੈ

Have something to say? Post your comment

 

More in Majha

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ