Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 03 ਜੁਲਾਈ ਸ਼ਾਮ ਨੂੰ ਦੁਸ਼ਹਿਰਾ ਗਰਾਊਂਡ, ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ ਵਿਸ਼ੇਸ਼ ਕੀਰਤਨ ਦਰਬਾਰ

July 01, 2026 10:22 PM
Rozana Sehaj times

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਸਥਿਤ ਦੁਸ਼ਿਹਰਾ ਗਰਾਊਂਡ (ਪਾਇਟੈਕਸ ਗਰਾਊਂਡ) ਵਿੱਚ ਮਿਤੀ 03 ਜੁਲਾਈ 2026 ਨੂੰ ਸ਼ਾਮ 5:00 ਵਜੇ ਤੋਂ ਰਾਤ 8:00 ਵਜੇ ਤੱਕ ਇੱਕ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਇਸ ਸਮਾਗਮ ਵਿੱਚ ਕੀਰਤਨੀ ਜਥਿਆਂ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਇਲਾਹੀ ਬਾਣੀ ਦਾ ਗਾਇਨ ਕੀਤਾ ਜਾਵੇਗਾ। ਇਸ ਕੀਰਤਨ ਦਰਬਾਰ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਅਤੇ ਸ੍ਰੀ ਗੁਰੂ ਰਵਿਦਾਸ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਤੀ  03 ਜੁਲਾਈ 2026 ਨੂੰ ਸ਼ਾਮ 5:00 ਵਜੇ ਤੋਂ ਰਾਤ 8:00 ਵਜੇ ਤੱਕ ਦੁਸ਼ਿਹਰਾ ਗਰਊਂਡ (ਪਾਇਟੈਕਸ ਗਰਾਊਂਡ), ਡੀ-ਬਲਾਕ, ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਇੱਕ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਜਿਸ ਵਿੱਚ ਕੀਰਤਨੀ ਜਥਿਆਂ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਇਲਾਹੀ ਬਾਣੀ ਦਾ ਗੁਣਗਾਨ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਪ੍ਰਬੰਧਾਂ ਵਿੱਚ ਲੱਗੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੂਰੀ ਗੁਰ-ਮਰਿਆਦਾ ਅਨੁਸਾਰ ਇਸ ਕੀਰਤਨ ਦਰਬਾਰ ਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਸੰਗਤਾਂ ਦੀ ਸਹੂਲਤ ਦਾ ਖਾਸ ਧਿਆਨ ਰੱਖਿਆ ਜਾਵੇ ਅਤੇ ਸੰਗਤਾਂ ਲਈ ਲੰਗਰ, ਜਲ ਆਦਿ ਦੇ ਪ੍ਰਬੰਧ ਵੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੰਗਤਾਂ ਦੇ ਵਾਹਨਾਂ ਦੀ ਪਾਰਕਿੰਗ ਅਤੇ ਜੋੜਿਆਂ ਦੀ ਸੰਭਾਲ ਲਈ ਵੀ ਵਿਸ਼ੇਸ਼ ਟੀਮਾਂ ਲਗਾਈਆਂ ਜਾਣ। ਉਨ੍ਹਾਂ ਕਿਹਾ ਕਿ ਇਸ ਸੇਵਾ ਵਿੱਚ ਧਾਰਮਿਕ ਸੰਸਥਾ ਦੇ ਨੁਮਾਇੰਦਿਆਂ ਦਾ ਸਹਿਯੋਗ ਵੀ ਲਿਆ ਜਾਵੇ। ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੀਰਤਨ ਸਮਾਗਮ ਵਾਲੇ ਸਥਾਨ ਉੱਪਰ ਸਫ਼ਾਈ ਦਾ ਹਰ ਪੱਖੋਂ ਧਿਆਨ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ 03 ਜੁਲਾਈ ਨੂੰ ਸ਼ਾਮ 5:00 ਵਜੇ ਤੋਂ ਰਾਤ 8:00 ਵਜੇ ਤੱਕ ਦੁਸ਼ਿਹਰਾ ਗਰਾਊਂਡ (ਪਾਇਟੈਕਸ ਗਰਾਊਂਡ) ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਕੀਰਤਨ ਦਰਬਾਰ ਵਿੱਚ ਆਪਣੀ ਹਾਜ਼ਰੀ ਲਗਾ ਕੇ ਵਡਭਾਗੇ ਬਣਨ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੱਲਵੀ ਮਿਸ਼ਰਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ, ਐੱਸ.ਡੀ.ਐੱਮ. ਅੰਮ੍ਰਿਤਸਰ-1 ਅਲਕਾ ਕਾਲੀਆ, ਐੱਸ.ਡੀ.ਐੱਮ. ਅੰਮ੍ਰਿਤਸਰ-2 ਗੁਰਮੰਦਰ ਸਿੰਘ, ਐੱਸ.ਡੀ.ਐੱਮ. ਲੋਪੋਕੇ ਮਨਬੀਰ ਸਿੰਘ ਢਿਲੋਂ, ਡਿਪਟੀ ਸੀ.ਈ.ਓ. ਰੋਜ਼ਗਾਰ ਬਿਊਰੋ ਤੀਰਥ ਪਾਲ ਸਿੰਘ, ਜ਼ਿਲ੍ਹਾ ਸੈਰ ਸਪਾਟਾ ਅਫ਼ਸਰ ਸੁਖਮਨ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸ੍ਰੀ ਗੁਰੂ ਰਵਿਦਾਸ ਭਾਈਚਾਰੇ ਦੇ ਆਗੂ ਵੀ ਹਾਜ਼ਰ ਸਨ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਭਾਈਚਾਰੇ ਦੇ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ।

Have something to say? Post your comment

 

More in Majha

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ