Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕੰਕਰੀਟ ਲਾਈਨਿੰਗ ਨਾਲ ਕਲਿਆਣ ਰਜਵਾਹੇ ਦੀ ਨਹਿਰੀ ਪਾਣੀ ਲਿਜਾਣ ਦੀ ਸਮਰੱਥਾ ਵਧੇਗੀ: ਭਗਵੰਤ ਸਿੰਘ ਮਾਨ

July 01, 2026 10:25 PM
Rozana Sehaj times

ਬਰਨਾਲਾ : ਪੰਜਾਬ ਦੇ ਤੇਜ਼ੀ ਨਾਲ ਘਟ ਰਹੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਸਿੰਚਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 34.51 ਕਰੋੜ ਰੁਪਏ ਦੀ ਲਾਗਤ ਨਾਲ ਕਲਿਆਣ ਰਜਵਾਹੇ ਦੀ ਕੰਕਰੀਟ ਲਾਈਨਿੰਗ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਅਹਿਮ ਪ੍ਰੋਜੈਕਟ ਤਹਿਤ 60.66 ਕਿਲੋਮੀਟਰ ਲੰਬੇ ਇਸ ਜਲਮਾਰਗ ਦਾ ਨਵੀਨੀਕਰਨ ਕੀਤਾ ਜਾਵੇਗਾ, ਜਿਸ ਨਾਲ ਇਸ ਦੀ ਨਹਿਰੀ ਪਾਣੀ ਲਿਜਾਣ ਦੀ ਸਮਰੱਥਾ 10 ਫੀਸਦ ਵਧ ਜਾਵੇਗੀ ਅਤੇ ਬਰਨਾਲਾ ਤੇ ਮਲੇਰਕੋਟਲਾ ਦੇ 42 ਪਿੰਡਾਂ ਦੀ 50,819 ਏਕੜ ਜ਼ਮੀਨ ਲਈ ਸਿੰਚਾਈ ਸਹੂਲਤਾਂ ਵਿੱਚ ਸੁਧਾਰ ਯਕੀਨੀ ਬਣੇਗਾ। ਅਕਤੂਬਰ 2026 ਤੱਕ ਮੁਕੰਮਲ ਹੋਣ ਵਾਲੇ ਇਸ ਪ੍ਰੋਜੈਕਟ ਨਾਲ ਕਿਸਾਨਾਂ ਦੀ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਕਾਫੀ ਹੱਦ ਤੱਕ ਘਟਣ ਦੀ ਉਮੀਦ ਹੈ, ਜਿਸ ਨਾਲ ਸੂਬੇ ਦੇ ਡਾਰਕ ਜ਼ੋਨ ਵਿੱਚ ਆਉਂਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ। ਬਰਨਾਲਾ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਪ੍ਰੋਜੈਕਟ ਤਹਿਤ ਕਲਿਆਣ ਰਜਵਾਹੇ ਦੇ 60.66 ਕਿਲੋਮੀਟਰ ਹਿੱਸੇ ਨੂੰ 34.51 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ ਪੱਕਾ ਕੀਤਾ ਜਾਵੇਗਾ ਅਤੇ ਇਹ ਪੂਰਾ ਪ੍ਰੋਜੈਕਟ ਅਕਤੂਬਰ 2026 ਤੱਕ ਮੁਕੰਮਲ ਹੋ ਜਾਵੇਗਾ।” ਪ੍ਰੋਜੈਕਟ ਦੇ ਫਾਇਦਿਆ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਰਜਵਾਹੇ ਦੀ ਕੰਕਰੀਟ ਲਾਈਨਿੰਗ ਨਾਲ ਇਸਦੀ ਨਹਿਰੀ ਪਾਣੀ ਲਿਜਾਣ ਦੀ ਸਮਰੱਥਾ 10 ਫੀਸਦ ਤੱਕ ਵਧ ਜਾਵੇਗੀ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਮੌਜੂਦਾ 150.40 ਕਿਊਸਿਕ ਦੀ ਸਮਰੱਥਾ ਵਧ ਕੇ 170.61 ਕਿਊਸਿਕ ਹੋ ਜਾਵੇਗੀ।” ਖੇਤੀਬਾੜੀ 'ਤੇ ਇਸ ਦੇ ਉਸਾਰੂ ਪ੍ਰਭਾਵ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, “ਇਸ ਨਹਿਰੀ ਪਾਣੀ ਨਾਲ ਬਰਨਾਲਾ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਦੇ 42 ਪਿੰਡਾਂ ਦੇ 50,819 ਏਕੜ ਰਕਬੇ ਨੂੰ ਲਾਭ ਮਿਲੇਗਾ। ਇਹ ਪ੍ਰੋਜੈਕਟ ਡਾਰਕ ਜ਼ੋਨ ਖੇਤਰ ਲਈ ਵਰਦਾਨ ਸਾਬਤ ਹੋਵੇਗਾ, ਕਿਉਂਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਕਾਫ਼ੀ ਹੇਠਾ ਚਲੇ ਜਾਣ ਕਰਕੇ ਮਹਿਲ ਕਲਾਂ ਬਲਾਕ ਨੂੰ ਡਾਰਕ ਜ਼ੋਨ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ।” ਪ੍ਰੋਜੈਕਟ ਦੀ ਲੰਬੇ ਸਮੇਂ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਲਿਆਣ ਰਜਵਾਹੇ ਦੀ ਕੰਕਰੀਟ ਲਾਈਨਿੰਗ ਨਾਲ ਨਹਿਰੀ ਪਾਣੀ ਦੀ ਉਪਲੱਬਧਤਾ ਵਿੱਚ ਮਹੱਤਵਪੂਰਨ ਸੁਧਾਰ ਹੋਵੇਗਾ ਅਤੇ ਕਿਸਾਨਾਂ ਦੀ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟੇਗੀ।” ਇਸ ਵਾਟਰਕੋਰਸ ਦੇ ਪਿਛੋਕੜ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮਲੇਰਕੋਟਲਾ ਤੋਂ ਸ਼ੁਰੂ ਹੋਣ ਵਾਲੇ ਕਲਿਆਣ ਰਜਵਾਹੇ ਨੂੰ 1980 ਦੇ ਦਹਾਕੇ ਦੌਰਾਨ ਇੱਟਾਂ ਨਾਲ ਪੱਕਾ ਕੀਤਾ ਗਿਆ ਸੀ। ਪਰ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਇਹ ਸਮੇਂ ਦੇ ਨਾਲ ਖਸਤਾਹਾਲ ਹੋ ਗਿਆ ਅਤੇ ਆਪਣੀ ਪੂਰੀ ਸਮਰੱਥਾ ਅਨੁਸਾਰ ਕੰਮ ਕਰਨ ਦੇ ਯੋਗ ਨਹੀਂ ਰਿਹਾ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਦੇ ਨਤੀਜੇ ਵਜੋਂ ਕਿਸਾਨਾਂ ਨੂੰ ਸਿੰਚਾਈ ਲਈ ਲੋੜੀਂਦਾ ਨਹਿਰੀ ਪਾਣੀ ਨਹੀਂ ਮਿਲ ਰਿਹਾ ਸੀ। ਇਹ ਨਵਾਂ ਪ੍ਰੋਜੈਕਟ ਬਿਹਤਰ ਸਿੰਚਾਈ ਸਹੂਲਤਾਂ ਯਕੀਨੀ ਬਣਾਏਗਾ, ਜਿਸ ਨਾਲ ਖੇਤੀਬਾੜੀ ਦੀ ਉਤਪਾਦਕਤਾ ਵਿੱਚ ਸੁਧਾਰ ਹੋਣ ਦੇ ਨਾਲ ਨਾਲ ਫਸਲਾਂ ਦਾ ਝਾੜ ਵੀ ਵਧੇਗਾ।”

 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ