Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ

July 01, 2026 10:28 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਵਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਵਾਸਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਕੰਮਾਂ ਦੀ ਵਿਸੇਸ਼ ਸਮੀਖਿਆ ਮੀਟਿੰਗ  ਕੀਤੀ। ਇਸ ਮੌਕੇ ਬਾਗ਼ਬਾਨੀ ਸਕੱਤਰ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਬਾਗਬਾਨੀ ਮਨੀਸ਼ ਕੁਮਾਰ ਵਿਸੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬਾਗ਼ਬਾਨੀ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਪਹਿਲਕਦਮੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਲੰਬਿਤ ਪ੍ਰੋਜੈਕਟਾਂ ਅਤੇ ਪ੍ਰਸ਼ਸਨਿਕ ਮਾਮਲਿਆਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ ਤਾਂ ਜੋ ਬਾਗਬਾਨੀ ਖੇਤਰ ਨੂੰ ਹੋਰ ਪ੍ਰਫੁੱਲਤ ਕੀਤਾ ਜਾ ਸਕੇ ਅਤੇ ਕਿਸਾਨਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਵਿੱਚ ਤੇਜ਼ੀ ਅਤੇ ਪਾਰਦਰਸ਼ਤਾ ਤੇ ਜ਼ੋਰ ਦਿੱਤਾ। ਸ੍ਰੀ ਭਗਤ ਨੇ ਬਾਗ਼ਬਾਨੀ ਵਿਭਾਗ ਵਿੱਚ ਖਾਲੀ ਅਸਾਮੀਆਂ ਨੂੰ ਭਰਨ ਅਤੇ ਅਧਿਕਾਰੀਆਂ ਦੀਆਂ ਤਰੱਕੀਆਂ ਸਬੰਧੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਯਮਾਂ ਅਨੁਸਾਰ ਤਰੱਕੀਆਂ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵਿਭਾਗ ਦੀ ਕਾਰਗੁਜ਼ਾਰੀ ਹੋਰ ਪ੍ਰਭਾਵਸ਼ਾਲੀ ਬਣ ਸਕੇ। ਇਸ ਤੋਂ ਇਲਾਵਾ ਸ੍ਰੀ ਮੋਹਿੰਦਰ ਭਗਤ ਨੇ ਵੱਖ-ਵੱਖ ਬਾਗਬਾਨੀ ਸਕੀਮਾਂ ਅਧੀਨ ਮਸ਼ੀਨਰੀ ਦੀ ਖਰੀਦ ਅਤੇ ਹੋਰ ਬੁਨਿਆਦੀ ਢਾਂਚਾਗਤ ਕੰਮਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਲੰਬਿਤ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ