Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਯੁੱਧ ਨਸ਼ਿਆਂ ਵਿਰੁੱਧ ਦੇ 16 ਮਹੀਨੇ: 70 ਹਜ਼ਾਰ ਤੋਂ ਵੱਧ ਨਸ਼ਾ ਤਸਕਰ 3125 ਕਿਲੋ ਹੈਰੋਇਨ ਨਾਲ ਗ੍ਰਿਫਤਾਰ

July 01, 2026 10:34 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 16 ਮਹੀਨੇ ਪੂਰੇ ਹੋ ਗਏ ਹਨ,ਜਿਸ ਤਹਿਤ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 50,656 ਐਫਆਈਆਰਜ਼ ਦਰਜ ਕੀਤੀਆਂ ਅਤੇ 70,871 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 3125 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ  ਪੰਜਾਬ ਪੁਲਿਸ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ, ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਰੋਜ਼ਾਨਾ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਕਿਹਾ ਕਿ 3125 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਨੇ 842 ਕਿਲੋਗ੍ਰਾਮ ਅਫੀਮ, 675 ਕੁਇੰਟਲ ਭੁੱਕੀ, 85 ਕਿਲੋਗ੍ਰਾਮ ਚਰਸ, 1022 ਕਿਲੋਗ੍ਰਾਮ ਗਾਂਜਾ, 58 ਕਿਲੋਗ੍ਰਾਮ ਆਈਸੀਈ, 59 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 19.40 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ। 487ਵੇਂ ਦਿਨ, ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.8 ਕਿਲੋ ਹੈਰੋਇਨ, 401 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 11.12 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ ਨੌਂ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ 162ਵੇਂ ਦਿਨ ’ਗੈਂਗਸਟਰਾਂ ਤੇ ਵਾਰ’ ਮੁਹਿੰਮ ਜਾਰੀ ਰੱਖਦਿਆਂ 650 ਛਾਪੇਮਾਰੀਆਂ ਕਰਕੇ 368 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦੋਂ ਕਿ 287 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ  ਅਤੇ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ