Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ ‘ਆਪ’ ਨੇ ਆਪਣਾ ਆਖਰੀ ਚੋਣ ਵਾਅਦਾ ਵੀ ਪੂਰਾ ਕੀਤਾ: ਭਗਵੰਤ ਸਿੰਘ ਮਾਨ

July 01, 2026 10:44 PM
Rozana Sehaj times

ਧੂਰੀ (ਸੰਗਰੂਰ) : ਪੰਜਾਬ ਭਰ ਦੀਆਂ ਲੱਖਾਂ ਔਰਤਾਂ ਦੀ ਉਡੀਕ ਅੱਜ ਉਸ ਵੇਲੇ ਖ਼ਤਮ ਹੋ ਗਈ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਤੀ ਆਪਣੀ ਆਖ਼ਰੀ ਚੋਣ ਗਾਰੰਟੀ ਨੂੰ ਪੂਰਾ ਕਰਦਿਆਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ` ਦੀ ਸ਼ੁਰੂਆਤ ਕੀਤੀ। ਧੂਰੀ ਵਿਖੇ ਵਿਸ਼ੇਸ਼ ਵੈੱਬ ਪੋਰਟਲ ਰਾਹੀਂ ਇਸ ਸਕੀਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਸਿੱਧੀ ਟ੍ਰਾਂਸਫਰ ਕਰਨ ਦਾ ਐਲਾਨ ਕੀਤਾ, ਜਿਸ ਤਹਿਤ ਹਰੇਕ ਔਰਤ ਨੂੰ 3,000 ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 4,500 ਮਿਲੇ ਹਨ। ਸਮਾਗਮ ਦੌਰਾਨ ਹੀ ਲਾਭਪਾਤਰੀਆਂ ਨੂੰ ਭੁਗਤਾਨ ਸ਼ੁਰੂ ਹੋ ਗਿਆ ਅਤੇ ਔਰਤਾਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂ `ਤੇ ਐਸ.ਐਮ.ਐਸ. ਰਾਹੀਂ ਪੈਸੇ ਖ਼ਾਤੇ ਵਿੱਚ ਆਉਣ ਦਾ ਸੰਦੇਸ਼ ਮਿਲਿਆ। ਇਸ ਪ੍ਰੋਗਰਾਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ `ਤੇ ਲਿਖਿਆ, “ਅੱਜ ਧੂਰੀ ਵਿੱਚ ‘ਮਾਵਾਂ-ਧੀਆਂ ਸਤਿਕਾਰ ਯੋਜਨਾ` ਦੀ ਇਤਿਹਾਸਕ ਸ਼ੁਰੂਆਤ ਕੀਤੀ ਗਈ। ਇਸ ਸਕੀਮ ਤਹਿਤ ਹਰ ਔਰਤ ਨੂੰ 1,000 ਪ੍ਰਤੀ ਮਹੀਨਾ ‘ਸਤਿਕਾਰ ਰਾਸ਼ੀ` ਮਿਲੇਗੀ, ਜਦੋਂ ਕਿ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 1,500 ਪ੍ਰਤੀ ਮਹੀਨਾ ਮਿਲਣਗੇ। ਯੋਜਨਾ ਦੇ ਲਾਗੂ ਹੋਣ ਨਾਲ, ਜੁਲਾਈ, ਅਗਸਤ ਅਤੇ ਸਤੰਬਰ ਮਹੀਨਿਆਂ ਦੀ ਇਕੱਠੀ ਰਾਸ਼ੀ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟ੍ਰਾਂਸਫਰ ਕਰ ਦਿੱਤੀ ਗਈ ਹੈ। ਇਸ ਪਹਿਲਕਦਮੀ ਦੇ ਵੱਡੇ ਸਮਾਜਿਕ ਮਹੱਤਵ `ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਵਿੱਤੀ ਸਹਾਇਤਾ ਔਰਤਾਂ ਨੂੰ ਅਮੀਰ ਨਾ ਬਣਾਵੇ, ਪਰ ਇਹ ਉਨ੍ਹਾਂ ਨੂੰ ਮਾਣ-ਸਨਮਾਨ ਜ਼ਰੂਰ ਦੇਵੇਗੀ। ਉਨ੍ਹਾਂ ਕਿਹਾ, “ਔਰਤਾਂ ਸਭ ਤੋਂ ਵੱਧ ਸਨਮਾਨ ਦੀਆਂ ਹੱਕਦਾਰ ਹਨ ਕਿਉਂਕਿ ਉਹ ਖ਼ੁਦ ਜੀਵਨ ਦਾ ਸਰੋਤ ਹਨ। ਸਾਡੀਆਂ ਮਾਵਾਂ ਅਤੇ ਭੈਣਾਂ ਦੀਆਂ ਅਸੀਸਾਂ ਸਾਨੂੰ ਦੁਨੀਆ ਦੀ ਹਰ ਚੁਣੌਤੀ ਨੂੰ ਪਾਰ ਕਰਨ ਵਿੱਚ ਮਦਦ ਕਰ ਸਕਦੀਆਂ ਹਨ। ਔਰਤਾਂ ਦੀ ਵਿੱਤੀ ਖ਼ੁਦਮੁਖਤਿਆਰੀ ਨੂੰ ਮਜ਼ਬੂਤ ਕਰਨ, ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫੈਸਲੇ ਲੈਣ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਇਹ ਬਹੁਤ ਜ਼ਰੂਰੀ ਹੈ।" ਇਸ ਸਕੀਮ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਦਾ ਭਰਾ, ਪੁੱਤਰ ਅਤੇ ਭਤੀਜਾ ਹੋਣ ਦੇ ਨਾਤੇ ਉਹ ਹਰ ਲਾਭਪਾਤਰੀ ਨੂੰ ਭਰੋਸਾ ਦਿਵਾਉਂਦੇ ਹਨ ਕਿ ਇਹ ਸਕੀਮ ਕਦੇ ਵੀ ਬੰਦ ਨਹੀਂ ਹੋਵੇਗੀ ਕਿਉਂਕਿ ਇਹ ਲੋਕਾਂ ਵਿੱਚ ਜਤਾਏ ਗਏ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ, “ਔਰਤਾਂ ਦੇ ਮੋਬਾਈਲ ਫੋਨ ਨੋਟੀਫਿਕੇਸ਼ਨਾਂ ਨਾਲ ਬੀਪ ਕਰਨਾ ਸ਼ੁਰੂ ਕਰ ਦੇਣਗੇ, ਜੋ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੈ, ਜਿੱਥੇ ਔਰਤਾਂ ਮਾਣ ਅਤੇ ਸਨਮਾਨ ਨਾਲ ਜਿਊਣਗੀਆਂ। ਇਹ ਔਰਤਾਂ ਪ੍ਰਤੀ ਸਾਡੇ ਸਨਮਾਨ ਨੂੰ ਦਰਸਾਉਂਦਾ ਹੈ ਅਤੇ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।" ਆਪਣੀ ਸਰਕਾਰ ਦੇ ਲੋਕ-ਪੱਖੀ ਸ਼ਾਸਨ ਮਾਡਲ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਤੋਂ ਇਕੱਠਾ ਕੀਤਾ ਟੈਕਸ ਦਾ ਪੈਸਾ ਉਨ੍ਹਾਂ ਦਾ ਹੀ ਹੈ ਅਤੇ ਸਰਕਾਰ ਇਸ ਨੂੰ ਉਨ੍ਹਾਂ ਦੀ ਭਲਾਈ ਲਈ ਸਮਝਦਾਰੀ ਨਾਲ ਖ਼ਰਚ ਕਰ ਰਹੀ ਹੈ। 
 
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ