Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਿਹਤ ਵਿਭਾਗ ਵੱਲੋਂ ਜਿਲ੍ਹੇ ਭਰ ‘ਚ 75 ਟੀਕਾਕਰਨ ਕੈਂਪ ਆਯੋਜਿਤ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ

July 01, 2026 10:46 PM
Rozana Sehaj times

 
ਫਰੀਦਕੋਟ : 
 ਸਿਹਤ ਵਿਭਾਗ ਵੱਲੋਂ ਮਮਤਾ ਦਿਵਸ ਨੂੰ ਸਮਰਪਿਤ ਜਿਲ੍ਹੇ ਭਰ ਵਿੱਚ ਵੱਖ-ਵੱਖ ਸਿਹਤ ਸੰਸਥਾਵਾਂ, ਆਂਗਣਵਾੜੀ ਸੈਂਟਰ, ਮੁਹੱਲਿਆਂ ਅਤੇ ਪਿੰਡਾਂ-ਕਸਬਿਆਂ ਵਿੱਚ ਮਮਤਾ ਦਿਵਸ ਨੂੰ ਸਮਰਪਿਤ 75 ਟੀਕਾਕਰਨ ਕੈਂਪ ਲਗਾਏ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਨੇ ਦੱਸਿਆ ਕਿ ਇਹਨਾਂ ਕੈਂਪਾਂ ਵਿੱਚ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਨਾਮੁਰਾਦ ਬਿਮਾਰੀਆਂ ਤੋਂ ਬਚਾਉਣ ਲਈ ਜਿੱਥੇ ਟੀਕਾਕਰਨ ਕੀਤਾ ਗਿਆ ਉੱਥੇ ਹੀ ਇਹਨਾਂ ਕੈਂਪਾਂ ਵਿੱਚ ਗਰਭਵਤੀ ਔਰਤਾਂ ਦੀ ਜਾਂਚ,ਸਤੁੰਲਿਤ ਖੁਰਾਕ,ਸੰਸਥਾਗਤ ਜਣੇਪਾ,ਨਵ-ਜਨਮੇ ਬੱਚੇ ਦਾ ਟੀਕਾਕਰਨ, ਭਾਰ ਤੇ ਕੱਦ ਨੋਟ ਕਰਨ, ਬੱਚਿਆ ਦੀ ਘਰ ਅਧਾਰਿਤ ਦੇਖਭਾਲ ਸਬੰਧੀ ਸੇਵਾਵਾਂ ਅਤੇ ਗੈਰ-ਸੰਚਾਰੀ ਰੋਗ ਜਿਵੇਂ ਕੈਂਸਰ, ਸ਼ੂਗਰ,ਬੀ.ਪੀ ਅਤੇ ਲਕਵਾ ਆਦਿ ਦੀ ਰੋਕਥਾਮ ਤੇ ਇਲਾਜ ਸਬੰਧੀ ਸਿਹਤ ਜਾਂਚ ਅਤੇ ਜਾਗਰੂਕਤਾ ਸਰਗਰਮੀਆਂ ਦਾ ਆਯੋਜਨ ਕੀਤਾ ਜਾਂਦਾ ਹੈ। ਉਹਨਾਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਿਲ੍ਹੇ ਭਰ ਵਿੱਚ ਵਿਭਾਗ ਵੱਲੋਂ 75 ਟੀਕਾਕਰਨ ਸੈਸ਼ਨ ਲਗਾ ਕੇ ਬੱਚਿਆਂ ਅਤੇ  ਗਰਭਵਤੀ ਔਰਤਾਂ ਦਾ ਟੀਕਾਕਰਨ ਅਤੇ ਸਿਹਤ ਜਾਂਚ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ.ਹੁਸਨ ਪਾਲ ਸਿੱਧੂ ਨੇ ਦੱਸਿਆ ਕਿ ਟੀਕਾਕਰਨ ਮੁਹਿੰਮ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਏ.ਐਨ.ਐਮ.,ਆਸ਼ਾ ਵਰਕਰ ਅਤੇ ਲਿੰਕ ਵਰਕਰਾਂ ਨਾਲ ਸਮੇਂ-ਸਮੇਂ ਮੀਟਿੰਗ ਦਾ ਆਯੋਜਨ ਕਰਕੇ ਦਿਸ਼ਾ ਨਿਰਦੇਸ਼ ਦਿੱਤੇ ਜਾਂਦੇ ਹਨ ਤਾਂ ਜੋ ਕੋਈ ਵੀ ਗਰਭਵਤੀ ਔਰਤ ਅਤੇ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ। ਇਸ ਮੌਕੇ ਮਾਸ ਮੀਡੀਆ ਅਧਿਕਾਰੀਆਂ ਨੇ ਸਮੂਹ ਸਟਾਫ ਨੂੰ ਅਪੀਲ ਕੀਤੀ ਕਿ ਟੀਕਾਕਰਨ ਕੈਂਪ ਮੌਕੇ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਲਈ ਮੁਹੱਈਆ ਸਿਹਤ ਸਹੂਲਤਾਂ, ਸਕੀਮਾਂ ਅਤੇ ਇਲਾਜ ਸੇਵਾਵਾਂ ਸਬੰਧੀ ਜਾਗਰੂਕ ਵੀ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਗਰੀਬ ਅਤੇ ਲੋੜਵੰਦ ਲੋਕ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਣ। ਉਹਨਾਂ ਕਿਹਾ ਕਿ ਜਾਗਰੂਕਤਾ ਸਮੱਗਰੀ ਨੂੰ ਸਿਹਤ ਕੇਂਦਰਾਂ ਅਤੇ ਟੀਕਾਕਰਨ ਸੈਸ਼ਨਾਂ ਉੱਪਰ ਸੁਚੱਜੇ ਢੰਗ ਨਾਲ ਪ੍ਰਦਰਸ਼ਿਤ ਕੀਤਾ ਜਾਵੇ ਤਾਂ ਜੋ ਸਿਹਤ ਵਿਭਾਗ ਦਾ ਸੁਨੇਹਾ ਘਰ-ਘਰ ਪਹੁੰਚ ਸਕੇ।  
 
ਸਿਵਲ ਹਸਪਤਾਲ ਵਿਖੇ ਟੀਕਾਕਰਨ ਕੈਂਪ ਦਾ ਜਾਇਜਾ ਲੈਂਦੇ ਹੋਏ ਸਿਵਲ ਸਰਜਨ ਡਾ.ਰਮਨਦੀਪ ਸਿੰਗਲਾ ਅਤੇ ਹੋਰ ਅਧਿਕਾਰੀ।      

 

   

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ