ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਵਾਅਦੇ ਅਤੇ ਗਰੰਟੀਆਂ ਦੇ ਵਿੱਚੋਂ ਅੱਜ ਇੱਕ ਹੋਰ ਗਰੰਟੀ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ ਮਹਿਲਾਵਾਂ ਦੇ ਖਾਤੇ ਵਿੱਚ ਮਹੀਨਾ- ਵਾਰ ਪੈਸੇ ਆਉਣੇ ਸ਼ੁਰੂ ਹੋ ਗਏ ਹਨ, ਇਹ ਗੱਲ ਅੱਜ ਵਿਧਾਇਕ ਕੁਲਵੰਤ ਸਿੰਘ ਨੇ ਸੈਕਟਰ- 79 ਵਿਖੇ ਸਥਿਤ ਦਫਤਰ ਵਿਖੇ ਵੱਡੀ ਗਿਣਤੀ ਵਿੱਚ ਪੁੱਜੀਆਂ ਮਹਿਲਾਵਾਂ ਨੂੰ ਸੰਬੋਧਨ ਕਰਨ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਕਹੀ, ਅੱਜ ਸੈਕਟਰ- 79 ਦਫਤਰ ਵਿਖੇ ਵੱਡੀ ਗਿਣਤੀ ਦੇ ਵਿੱਚ ਮੋਹਾਲੀ ਹਲਕੇ ਨਾਲ ਸੰਬੰਧਿਤ ਮਹਿਲਾਵਾਂ ਨੇ ਪੁੱਜ ਕੇ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੇ ਨਾਲ ਖੁਸ਼ੀ ਸਾਂਝੀ ਕੀਤੀ ਅਤੇ ਉਹਨਾਂ ਦਾ ਧੰਨਵਾਦ ਕੀਤਾ, ਵਿਧਾਇਕ ਕੁਲਵੰਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ, ਉਹਨਾਂ ਵਿੱਚੋਂ ਅੱਜ ਮਹਿਲਾਵਾਂ ਨੇ ਨਾਲ ਕੀਤਾ ਗਿਆ ਵਾਅਦੇ ਨੂੰ ਵੀ ਪੂਰਾ ਕਰ ਲਿਆ ਗਿਆ ਹੈ, ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਕੀਤੇ ਗਏ ਇਸ ਵਾਅਦੇ ਨੂੰ ਪੂਰਾ ਕਰਨ ਦੇ ਦੌਰਾਨ ਹੁਣ ਇਹ ਗੱਲ ਸਪਸ਼ਟ ਹੋ ਚੁੱਕੀ ਹੈ ਕਿ ਇਹ ਲੋਕਾਂ ਦੁਆਰਾ ਚੁਣੀ ਗਈ ਅਤੇ ਲੋਕਾਂ ਦੀ ਹੀ ਸਰਕਾਰ ਹੈ ਅਤੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਇਹ ਇੱਕ ਬੇਹਦ ਤਸੱਲੀ ਭਰੀ ਗੱਲ ਹੈ, ਇਸ ਮੌਕੇ ਤੇ ਹਾਜ਼ਰੀਨ ਵੱਡੀ ਗਿਣਤੀ ਚ ਮਹਿਲਾਵਾਂ ਨੂੰ ਧੀਆਂ -ਸਤਿਕਾਰ ਯੋਜਨਾ ਦੇ ਸ਼ੁਰੂ ਹੋਣ ਤੇ ਮਹਿਲਾਵਾਂ ਨੂੰ ਮੁਬਾਰਕਬਾਦ ਦਿੱਤੀ