Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਬੀਬੀਆਂ ਨੂੰ 52,000 ਦਿਓ ਚੋਣਾਂ ਨੇੜੇ ਆਉਂਦੀਆਂ ਦੇਖ ਮਾਵਾਂ-ਭੈਣਾਂ ਦਾ ਮਜ਼ਾਕ ਨਾ ਉਡਾਓ : ਕਮਲ ਕਿਸ਼ੋਰ ਸ਼ਰਮਾ

July 02, 2026 06:05 PM
Rozana Sehaj times


ਖਰੜ :
ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ “ਟੂੰ-ਟੂੰ”ਦੀਆਂ ਗੱਲਾਂ ਕਰਕੇ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਮਜ਼ਾਕ ਉਡਾਇਆ ਜਾ ਰਿਹਾ ਸੀ। ਇਹ ਕਿਹਾ ਜਾ ਰਿਹਾ ਸੀ ਕਿ 1 ਜੁਲਾਈ ਨੂੰ ਦੁਪਹਿਰ 12 ਵਜੇ ਤੋਂ ਬਾਅਦ ਮਹਿਲਾਵਾਂ ਦੇ ਖਾਤਿਆਂ ਵਿੱਚ ਪੈਸੇ ਆ ਜਾਣਗੇ, ਪਰ ਅੱਜ ਜੋ ਕੁਝ ਹੋਇਆ, ਉਸ ਨਾਲ ਪੰਜਾਬ ਦੀਆਂ ਮਾਵਾਂ-ਭੈਣਾਂ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੀਆਂ ਹਨ।ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਉਨ੍ਹਾਂ ਦੀ ਧਰਮਪਤਨੀ ਅਤੇ ਪਾਰਟੀ ਦੇ ਆਗੂਆਂ ਨੇ ਪੰਜਾਬ ਦੀ ਹਰ 18 ਸਾਲ ਤੋਂ ਵੱਧ ਉਮਰ ਦੀ ਮਹਿਲਾ ਨੂੰ ਹਰ ਮਹੀਨੇ ₹1,000 ਦੇਣ ਦਾ ਵਾਅਦਾ ਕੀਤਾ ਸੀ। ਸਰਕਾਰ ਬਣੇ ਸਾਢੇ ਚਾਰ ਸਾਲ ਹੋ ਚੁੱਕੇ ਹਨ, ਪਰ ਅੱਜ ਤੱਕ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਜੇਕਰ ਸਰਕਾਰ ਆਪਣੇ ਵਾਅਦੇ ਪ੍ਰਤੀ ਸੱਚੀ ਹੈ ਤਾਂ ਸਾਢੇ ਚਾਰ ਸਾਲਾਂ ਦਾ ਬਣਦਾ ਬਕਾਇਆ, ਜੋ ਲਗਭਗ ₹51,000 ਤੋਂ ₹52,000 ਪ੍ਰਤੀ ਮਹਿਲਾ ਬਣਦਾ ਹੈ, ਤੁਰੰਤ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਇਆ ਜਾਵੇ।ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਯੋਜਨਾ ’ਤੇ ਕਈ ਸ਼ਰਤਾਂ ਲਗਾ ਕੇ ਆਪਣੇ ਹੀ ਚੋਣੀ ਵਾਅਦੇ ਤੋਂ ਪਿੱਛੇ ਹਟਣ ਦੀ ਕੋਸ਼ਿਸ਼ ਕੀਤੀ ਹੈ, ਜਦਕਿ ਚੋਣਾਂ ਸਮੇਂ ਸਪੱਸ਼ਟ ਤੌਰ ’ਤੇ ਕਿਹਾ ਗਿਆ ਸੀ ਕਿ ਹਰ 18 ਸਾਲ ਤੋਂ ਵੱਧ ਉਮਰ ਦੀ ਮਹਿਲਾ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ । ਕਮਲ ਕਿਸ਼ੋਰ ਸ਼ਰਮਾ ਨੇ ਕਿਹਾ ਕਿ ਸਰਕਾਰ ਦਾ ਫ਼ਰਜ਼ ਹੁੰਦਾ ਹੈ ਕਿ ਉਹ ਲੋਕਾਂ ਨਾਲ ਕੀਤੇ ਵਾਅਦੇ ਸਮੇਂ ਸਿਰ ਪੂਰੇ ਕਰੇ। 1 ਜੁਲਾਈ ਨੂੰ ਪੰਜਾਬ ਦੀਆਂ ਮਾਵਾਂ-ਭੈਣਾਂ ਨਾਲ ਜੋ ਹੋਇਆ, ਉਹ ਉਨ੍ਹਾਂ ਦੇ ਸਨਮਾਨ ਨਾਲ ਖਿਲਵਾੜ ਹੈ ਅਤੇ ਪੰਜਾਬ ਦੀਆਂ ਮਹਿਲਾਵਾਂ ਇਸ ਨੂੰ ਕਦੇ ਨਹੀਂ ਭੁੱਲਣਗੀਆਂ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ