ਮੋਹਾਲੀ : ਡਾ. ਪਰਮਿੰਦਰਜੀਤ ਸਿੰਘ ਨੇ ਜ਼ਿਲ੍ਹਾ ਹਸਪਤਾਲ ਮੋਹਾਲੀ ਦੇ ਸੀਨੀਅਰ ਮੈਡੀਕਲ ਅਫ਼ਸਰ-1 ਵਜੋਂ ਅਹੁਦਾ ਸੰਭਾਲ ਲਿਆ। ਇਸ ਵੇਲੇ ਉਹ ਇਸੇ ਹਸਪਤਾਲ ਵਿਚ ਸੀਨੀਅਰ ਮੈਡੀਕਲ ਅਫ਼ਸਰ-2 ਵਜੋਂ ਸੇਵਾ ਨਿਭਾ ਰਹੇ ਸਨ। ਜ਼ਿਕਰਯੋਗ ਹੈ ਕਿ ਇਸ ਹਸਪਤਾਲ ਵਿਚ ਲੰਮਾ ਸਮਾਂ ਸੇਵਾਵਾਂ ਨਿਭਾਉਣ ਵਾਲੇ ਸੀਨੀਅਰ ਮੈਡੀਕਲ ਅਫ਼ਸਰ-1 ਡਾ. ਐਚ. ਐਸ. ਚੀਮਾ ਪਿਛਲੇ ਮਹੀਨੇ ਸੇਵਾਮੁਕਤ ਹੋ ਗਏ ਸਨ। ਡਾ. ਪਰਮਿੰਦਰਜੀਤ ਸਿੰਘ ਇਸ ਹਸਪਤਾਲ ਵਿਚ ਕਾਫ਼ੀ ਸਮੇਂ ਤਕ ਬਤੌਰ ਮੈਡੀਕਲ ਅਫ਼ਸਰ ਸੇਵਾਵਾਂ ਨਿਭਾਉਂਦੇ ਰਹੇ ਹਨ। 1 ਅਪ੍ਰੈਲ 2024 ਨੂੰ ਉਨ੍ਹਾਂ ਦੀ ਤਰੱਕੀ ਐਸ.ਐਮ.ਓ. ਵਜੋਂ ਹੋਈ ਸੀl ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਉੱਚ-ਅਧਿਕਾਰੀਆਂ ਦਾ ਧਨਵਾਦ ਕੀਤਾ ਅਤੇ ਆਖਿਆ ਕਿ ਜ਼ਿਲ੍ਹਾ ਹਸਪਤਾਲ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਉੱਚ-ਪੱਧਰ ਦੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ਦਾ ਹਸਪਤਾਲ ਹੋਣ ਸਦਕਾ ਇਥੇ ਮਰੀਜ਼ਾਂ ਦੀ ਆਮਦ ਕਾਫ਼ੀ ਜ਼ਿਆਦਾ ਹੁੰਦੀ ਹੈ ਤੇ ਉਹ ਪੁਰਜ਼ੋਰ ਯਤਨ ਕਰਨਗੇ ਕਿ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ ਅਤੇ ਚੰਗੀਆਂ ਸਿਹਤ ਸਹੂਲਤਾਂ ਮਿਲਣ। ਹਸਪਤਾਲ ਦੇ ਸਟਾਫ਼ ਨੇ ਡਾ. ਪਰਮਿੰਦਰਜੀਤ ਸਿੰਘ ਨੂੰ ਨਵੀਂ ਨਿਯੁਕਤੀ '