Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪੈਨਸ਼ਨਰਾਂ ਨੇ "ਆਪ" ਸਰਕਾਰ ਤੇ ਲਾਏ ਵਾਅਦਾ ਖਿਲਾਫੀ ਦੇ ਇਲਜ਼ਾਮ ਵਿੱਤੀ ਸੰਕਟ ਦਾ ਬਹਾਨਾ ਲਾਕੇ ਨਹੀਂ ਦਿੱਤਾ ਜਾ ਰਿਹਾ ਡੀਏ ਕਿਹਾ 7 ਨੂੰ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਦੇਵਾਂਗੇ ਧਰਨਾ

July 02, 2026 06:50 PM
Rozana Sehaj times
ਸੁਨਾਮ : ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਤੇ ਵਾਅਦਿਆਂ ਤੋਂ ਮੁੱਕਰਨ ਦੇ ਇਲਜ਼ਾਮ ਲਾਏ ਹਨ। ਜਥੇਬੰਦੀ ਦਾ ਕਹਿਣਾ ਹੈ ਕਿ ਸੂਬੇ ਦੀ ਵਿੱਤੀ ਹਾਲਤ ਦਾ ਬਹਾਨਾ ਬਣਾ ਕੇ ਡੀਏ ਦੇਣ ਤੋਂ ਪੱਲਾ ਝਾੜਿਆ ਜਾ ਰਿਹਾ ਹੈ। ਸੂਬੇ ਦੇ ਵਿਤੀ ਸੰਕਟ ਦਾ ਬਹਾਨਾ ਲਾ ਕੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਨਾ ਮੰਨਣ ਤੋਂ ਅੱਕਕੇ ਪੰਜਾਬ ਦੀਆਂ ਵੱਡੀ ਗਿਣਤੀ ਵਿੱਚ ਜਥੇਬੰਦੀਆਂ ਨੇ ਜੁਆਇੰਟ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ। ਪੈਨਸ਼ਨਰਾਂ ਨੇ ਸੁਨਾਮ ਵਿਖੇ ਜੁਆਇੰਟ ਤਾਲਮੇਲ ਕਮੇਟੀ ਦੀ ਮੀਟਿੰਗ ਰਾਮ ਸਰੂਪ ਢੈਪਈ ਦੀ ਪ੍ਰਧਾਨਗੀ ਹੇਠ ਕਰਕੇ ਸੂਬਾਈ ਕਮੇਟੀ ਦੇ ਫ਼ੈਸਲੇ ਮੁਤਾਬਕ 7 ਜੁਲਾਈ ਨੂੰ ਮਾਤਾ ਮੋਦੀ ਪਾਰਕ ਸੁਨਾਮ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਰੈਲੀ ਕੀਤੀ ਜਾਵੇਗੀ ਉਪਰੰਤ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਤੱਕ ਮਾਰਚ ਕਰਕੇ ਮੰਗ ਪੱਤਰ ਦਿੱਤਾ ਜਾਵੇਗਾ। ਮੀਟਿੰਗ ਵਿੱਚ ਹਾਜ਼ਰ ਆਗੂਆਂ ਨੇ ਮੰਗ ਕੀਤੀ 18,%ਮਹਿਗਾਈ ਭੱਤਾ ਜ਼ਾਰੀ ਕੀਤਾ ਜਾਵੇ, 2.59 ਦਾ ਫੈਕਟਰ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਪਰੋਬੇਸਨ ਪੀਰੀਅਡ ਖਤਮ ਕੀਤਾ ਜਾਵੇ, ਠੇਕੇਦਾਰੀ ਸਿਸਟਮ ਬੰਦ ਕਰਕੇ ਕੱਚੇ ਅਤੇ ਆਊਟ ਸੋਰਸ ਕਾਮੇ ਪੱਕੇ ਕੀਤੇ ਜਾਣ। ਕੇਂਦਰੀ ਤਨਖਾਹ ਸਕੇਲ ਰੱਦ ਕਰਕੇ ਪੰਜਾਬ ਦੇ ਤਨਖਾਹ ਸਕੇਲ ਲਾਗੂ ਕੀਤੇ ਜਾਣ। ਡੀਏ ਸਬੰਧੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਕੋਰਟ ਦਾ ਮਹਿੰਗਾਈ ਭੱਤੇ ਸਬੰਧੀ ਦਿੱਤਾ ਫੈਸਲਾ ਲਾਗੂ ਕੀਤਾ ਜਾਵੇ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ