Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸ਼ਹਿਰ ਦੀ ਸਫ਼ਾਈ ਵਿੱਚ ਕੋਈ ਢਿੱਲ ਬਰਦਾਸ਼ਤ ਨਹੀਂ ਹੋਵੇਗੀ: ਮੇਅਰ

July 02, 2026 06:54 PM
Rozana Sehaj times
ਪਟਿਆਲਾ : ਸ਼ਹਿਰ ਨੂੰ ਸਾਫ਼, ਸੁੰਦਰ ਅਤੇ ਸਿਹਤਮੰਦ ਬਣਾਉਣ ਦੇ ਮਕਸਦ ਨਾਲ ਮੇਅਰ ਕੁੰਦਨ ਗੋਗੀਆ ਨੇ ਅੱਜ ਨਗਰ ਨਿਗਮ ਦੇ ਸੈਨਿਟਰੀ ਵਿਭਾਗ ਦੇ ਸੈਨਿਟਰੀ ਇੰਸਪੈਕਟਰਾਂ, ਕਮਿਊਨਿਟੀ ਫੈਸਿਲੀਟੇਟਰਾਂ ਅਤੇ ਮੋਟੀਵੇਟਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਸਾਫ਼-ਸੁਥਰਾ ਸ਼ਹਿਰ ਹਰ ਨਾਗਰਿਕ ਦਾ ਅਧਿਕਾਰ ਹੈ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਨਗਰ ਨਿਗਮ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦਾ ਉਦੇਸ਼ ਸਿਰਫ਼ ਸਫ਼ਾਈ ਕਰਵਾਉਣਾ ਹੀ ਨਹੀਂ, ਸਗੋਂ ਸ਼ਹਿਰ ਵਾਸੀਆਂ ਵਿੱਚ ਸਫ਼ਾਈ ਪ੍ਰਤੀ ਸਥਾਈ ਜਾਗਰੂਕਤਾ ਪੈਦਾ ਕਰਨਾ ਵੀ ਹੈ। ਇਸ ਲਈ ਸੈਨਿਟਰੀ ਵਿਭਾਗ ਦੀਆਂ ਟੀਮਾਂ ਹਰ ਵਾਰਡ ਵਿੱਚ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਨੂੰ ਸਫ਼ਾਈ ਦੇ ਮਹੱਤਵ ਬਾਰੇ ਜਾਣੂ ਕਰਵਾਉਣਗੀਆਂ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਪਟਿਆਲਾ ਨੂੰ ਸਾਫ਼, ਸੁੰਦਰ ਅਤੇ ਸਿਹਤਮੰਦ ਸ਼ਹਿਰ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਫ਼ਾਈ ਨੂੰ ਆਪਣੀ ਸਾਂਝੀ ਜ਼ਿੰਮੇਵਾਰੀ ਸਮਝਦਿਆਂ ਨਗਰ ਨਿਗਮ ਦਾ ਪੂਰਾ ਸਹਿਯੋਗ ਦੇਣ, ਤਾਂ ਜੋ ਪਟਿਆਲਾ ਨੂੰ ਸਫ਼ਾਈ ਦੇ ਖੇਤਰ ਵਿੱਚ ਇੱਕ ਮਿਸਾਲੀ ਸ਼ਹਿਰ ਬਣਾਇਆ ਜਾ ਸਕੇ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ