Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

July 02, 2026 07:08 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਪਹੁੰਚ ਅਨੁਸਾਰ, ਪੰਜਾਬ ਵਿਜੀਲੈਂਸ ਬਿਊਰੋ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਪੂਰਥਲਾ ਦੇ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਪਰਮਜੀਤ ਸਿੰਘ ਨੂੰ ਸਤਿੰਦਰ ਬੀਰ ਸਿੰਘ ਦੀ ਫਰਮ ‘ਐਜੂਰਾਈਜ਼ ਐਂਟਰਪ੍ਰਾਈਜ਼’ ਨੂੰ ਸਾਈਕੋਮੈਟ੍ਰਿਕ ਟੈਸਟਿੰਗ ਅਲਾਟ ਕਰਨ ਬਦਲੇ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਤਿੰਦਰ ਬੀਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਤੋਂ ਪਤਾ ਲੱਗਾ ਕਿ ਸ਼ਿਕਾਇਤਕਰਤਾ ਨੇ ਆਪਣੀ ਸੇਵਾਮੁਕਤੀ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਲਈ ਸਾਈਕੋਮੈਟ੍ਰਿਕ ਟੈਸਟ ਕਰਵਾਉਣ ਲਈ ਅੰਮ੍ਰਿਤਸਰ ਵਿੱਚ ਐਜੂਰਾਈਜ਼ ਐਂਟਰਪ੍ਰਾਈਜ਼ ਨਾਮ ਦੀ ਕੰਪਨੀ ਸ਼ੁਰੂ ਕੀਤੀ ਸੀ। ਸ਼ਿਕਾਇਤਕਰਤਾ ਨੇ ਆਪਣੀ ਕੰਪਨੀ ਦੀ ਫਾਈਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਕਪੂਰਥਲਾ ਨੂੰ ਸੌਂਪੀ ਸੀ, ਜਿਸ ਵਿੱਚ 2025-26 ਦੇ ਅਕਾਦਮਿਕ ਸੈਸ਼ਨ ਲਈ ਬਲਾਕ ਭੁਲੱਥ, ਕਪੂਰਥਲਾ ਦੇ ਅਧੀਨ ਆਉਂਦੇ 14 ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ 187 ਵਿਦਿਆਰਥਣਾਂ ਦੀ ਮਨੋਵਿਗਿਆਨਕ ਟੈਸਟਿੰਗ ਕਰਵਾਉਣ ਦੀ ਪ੍ਰਵਾਨਗੀ ਮੰਗੀ ਗਈ ਸੀ। ਇਸ ਤੋਂ ਬਾਅਦ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੇ ਦਫ਼ਤਰ ਵਿੱਚ ਤਾਇਨਾਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਪੂਰਥਲਾ ਦੇ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਪਰਮਜੀਤ ਸਿੰਘ ਨੇ ਕਥਿਤ ਤੌਰ ’ਤੇ ਪ੍ਰਤੀ ਵਿਦਿਆਰਥਣ 200 ਰੁਪਏ ਰਿਸ਼ਵਤ ਦੀ ਮੰਗ ਕੀਤੀ, ਜਿਸ ਨੂੰ ਬਾਅਦ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਹਵਾਲੇ ਨਾਲ ਘਟਾ ਕੇ 150 ਰੁਪਏ ਪ੍ਰਤੀ ਵਿਦਿਆਰਥਣ ਕਰ ਦਿੱਤਾ ਗਿਆ। ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਸਰਕਾਰ ਉਕਤ ਟੈਸਟ ਕਰਵਾਉਣ ਲਈ ਕੰਪਨੀ ਨੂੰ ਪ੍ਰਤੀ ਵਿਦਿਆਰਥਣ 700 ਰੁਪਏ ਅਦਾ ਕਰਦੀ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੀਆਂ ਗਈਆਂ ਰਿਕਾਰਡਿੰਗਜ਼  ਅਨੁਸਾਰ, ਮੁਲਜ਼ਮ ਵਿਰੁੱਧ ਦੋਸ਼ ਸੱਚ ਪਾਏ ਗਏ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਦੌਰਾਨ ਹੋਰ ਸ਼ੱਕੀ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਵੀ ੜਤਾਲ ਕੀਤੀ ਜਾਵੇਗੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ