Tuesday, October 20, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਤਹਿਤ ਪੈਂਡਿੰਗ ਫਾਰਮ ਭਰਨ ਲਈ ਨਗਰ ਨਿਗਮ ਪਟਿਆਲਾ ਵਿੱਚ ਵਿਸ਼ੇਸ਼ ਕੈਂਪ

July 02, 2026 07:19 PM
Rozana Sehaj times
ਪਟਿਆਲਾ : ਨਗਰ ਨਿਗਮ ਪਟਿਆਲਾ ਦੇ ਦਫ਼ਤਰ ਵਿੱਚ ਅੱਜ ਮੇਅਰ ਕੁੰਦਨ ਗੋਗੀਆ ਦੀ ਅਗਵਾਈ ਹੇਠ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਤਹਿਤ ਪੈਂਡਿੰਗ ਰਹਿ ਗਏ ਫਾਰਮ ਭਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੀਆਂ ਮਹਿਲਾਵਾਂ ਦੇ ਫਾਰਮ ਭਰੇ ਗਏ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਦੀਆਂ ਅਰਜ਼ੀਆਂ ਨੂੰ ਮੁਕੰਮਲ ਕੀਤਾ ਗਿਆ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਨਗਰ ਨਿਗਮ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮਹਿਲਾਵਾਂ ਦੇ ਫਾਰਮ ਕਿਸੇ ਕਾਰਨ ਕਰਕੇ ਪੈਂਡਿੰਗ ਰਹਿ ਗਏ ਸਨ, ਉਨ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਵਿਸ਼ੇਸ਼ ਕੈਂਪ ਲਗਾਇਆ ਗਿਆ ਹੈ, ਤਾਂ ਜੋ ਕਿਸੇ ਵੀ ਹੱਕਦਾਰ ਨੂੰ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹਿਣਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਯੋਜਨਾਵਾਂ ਨਾਲ ਸਬੰਧਤ ਹਰ ਅਰਜ਼ੀ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਕੈਂਪ ਵਿੱਚ ਪਹੁੰਚੀਆਂ ਮਹਿਲਾਵਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਗਰ ਨਿਗਮ ਵੱਲੋਂ ਇੱਕੋ ਥਾਂ 'ਤੇ ਸਾਰੀਆਂ ਸਹੂਲਤਾਂ ਉਪਲਬਧ ਕਰਵਾਉਣ ਨਾਲ ਉਨ੍ਹਾਂ ਦਾ ਸਮਾਂ ਅਤੇ ਖਰਚ ਦੋਵੇਂ ਬਚੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਅਜਿਹੇ ਲੋਕ-ਹਿਤੈਸ਼ੀ ਕੈਂਪ ਲਗਾਤਾਰ ਲਗਾਏ ਜਾਣਗੇ।
 
 

Have something to say? Post your comment

More in Malwa

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ