Friday, October 16, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਨਾਮੀਬੀਆ ਦੇ ਹਾਈ ਕਮਿਸ਼ਨਰ ਵੱਲੋਂ ਪੰਜਾਬ ਹੋਮ ਗਾਰਡਜ਼ ਕੈਨਾਈਨ ਟ੍ਰੇਨਿੰਗ ਐਂਡ ਬ੍ਰੀਡਿੰਗ ਇੰਸਟੀਚਿਊਟ, ਡੇਰਾਬੱਸੀ ਦਾ ਦੌਰਾ

July 02, 2026 07:23 PM
Rozana Sehaj times


ਡੇਰਾਬੱਸੀ :  
ਨਾਮੀਬੀਆ ਦੇ ਹਾਈ ਕਮਿਸ਼ਨਰ ਵਿੰਗ ਕਮਾਂਡਰ (ਸੇਵਾਮੁਕਤ) ਐਲੇਕਸ ਐਲ. ਟੁਕੁਪਵੇਲੇ ਨੇ ਪ੍ਰਥਮ ਸਕੱਤਰ ਟੈਂਜੇਨੀ ਐਚ. ਮੁਲੁੰਗਾ ਨਾਲ ਪੰਜਾਬ ਹੋਮ ਗਾਰਡਜ਼ ਕੈਨਾਈਨ ਟ੍ਰੇਨਿੰਗ ਐਂਡ ਬ੍ਰੀਡਿੰਗ ਇੰਸਟੀਚਿਊਟ, (ਸੁੰਡਰਾਂ), ਡੇਰਾਬੱਸੀ ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਨਾਮੀਬੀਆ ਸਰਕਾਰ ਲਈ ਨਾਰਕੋਟਿਕਸ, ਵਿਸਫੋਟਕ ਅਤੇ ਟਰੈਕਿੰਗ/ਸ਼ਿਕਾਰ ਵਿਰੋਧੀ ਕਾਰਜਾਂ ਲਈ ਸਿਖਲਾਈ ਪ੍ਰਾਪਤ ਕੈਨਾਈਨ ਯੂਨਿਟਾਂ ਦੀ ਖਰੀਦ ਅਤੇ ਸਿਖਲਾਈ ਸੰਬੰਧੀ ਸੰਭਾਵਨਾਵਾਂ ਦਾ ਜਾਇਜ਼ਾ ਲੈਣਾ ਸੀ। ਇਸ ਮੌਕੇ ਜਾਣਕਾਰੀ ਦਿੰਦਿਆਂ ਸੂਬਾਈ ਸਰਕਾਰ ਅਤੇ ਨਿੱਜੀ ਭਾਈਵਾਲੀ ਅਧੀਨ ਚੱਲ ਰਹੇ ਇਸ ਇੰਸਟੀਚਿਊਟ ਦੇ ਪ੍ਰਬੰਧਕ ਸ੍ਰੀ ਨਿਊਟਨ ਸਿੱਧੂ ਨੇ ਦੱਸਿਆ ਕਿ ਇੰਸਟੀਚਿਊਟ ਹੁਣ ਤੱਕ 418 ਤੋਂ ਵੱਧ ਕੁੱਤਿਆਂ ਅਤੇ ਹੈਂਡਲਰਾਂ ਨੂੰ ਸਿਖਲਾਈ ਦੇ ਚੁੱਕਾ ਹੈ, ਜੋ ਦੇਸ਼ ਭਰ ਦੇ ਵੱਖ-ਵੱਖ ਅਰਧ ਸੈਨਿਕ ਬਲਾਂ ਅਤੇ ਰਾਜ ਪੁਲਿਸ ਬਲਾਂ ਵਿੱਚ ਸੇਵਾਵਾਂ ਨਿਭਾ ਰਹੇ ਹਨ। ਸ੍ਰੀ ਸਿੱਧੂ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਪੰਜਾਬ ਸਰਕਾਰ ਨੂੰ ਲਗਭਗ 2 ਮਿਲੀਅਨ ਅਮਰੀਕੀ ਡਾਲਰ ਦਾ ਮਾਲੀਆ ਪ੍ਰਾਪਤ ਹੋਣ ਦੀ ਸੰਭਾਵਨਾ ਹੈ ਅਤੇ ਸਥਾਨਕ ਪੰਜਾਬੀ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਦੱਖਣੀ ਅਮਰੀਕਾ ਅਤੇ ਅਫਰੀਕਾ ਦੇ ਸੱਤ ਹੋਰ ਦੇਸ਼ ਵੀ ਆਪਣੇ ਕੈਨਾਈਨ ਯੂਨਿਟਾਂ ਅਤੇ ਹੈਂਡਲਰਾਂ ਦੀ ਸਿਖਲਾਈ ਲਈ ਇੰਸਟੀਚਿਊਟ ਨਾਲ ਸੰਪਰਕ ਵਿੱਚ ਹਨ।

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ