Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ

July 02, 2026 07:27 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਮੋਹਾਲੀ ਸਮੇਤ ਸੂਬੇ ਭਰ ਵਿੱਚ 'ਲੋਕ ਮਿਲਣੀ' ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਪਿੰਡ ਕੈਲੋ, ਸੈਦਪੁਰ ਅਤੇ ਗਿੱਦੜਪੁਰ ਵਿਖੇ ਆਯੋਜਿਤ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪਿੰਡ ਕੈਲੋ ਵਿੱਚ ਅਨੁਸੂਚਿਤ ਜਾਤੀ ਨਾਲ ਸਬੰਧਤ ਧਰਮਸ਼ਾਲਾ ਲਈ 15 ਲੱਖ ਰੁਪਏ, ਪਛੜੀਆਂ ਸ਼੍ਰੇਣੀਆਂ ਦੀ ਧਰਮਸ਼ਾਲਾ ਲਈ 5 ਲੱਖ ਰੁਪਏ ਜਲਦੀ ਜਾਰੀ ਕੀਤੇ ਜਾਣਗੇ। ਇਸ ਤੋਂ ਇਲਾਵਾ ਚਾਰ ਲੋੜਵੰਦ ਪਰਿਵਾਰਾਂ ਦੇ ਮਕਾਨਾਂ ਲਈ 8 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਪਿੰਡ ਸੈਦਪੁਰ ਵਿੱਚ 16 ਲੋੜਵੰਦ ਪਰਿਵਾਰਾਂ ਨੂੰ ਮਕਾਨਾਂ ਲਈ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਇੱਥੇ ਓਪਨ ਜਿਮ ਦੀ ਸਥਾਪਨਾ ਕੀਤੀ ਗਈ ਹੈ ਅਤੇ ਸਵਾੜਾ-ਸੈਦਪੁਰ-ਗਿੱਦੜਪੁਰ-ਚੰਡਿਆਲਾ ਸੜਕ ਨੂੰ 18 ਫੁੱਟ ਚੌੜਾ ਕਰਕੇ ਬਣਾਇਆ ਜਾ ਰਿਹਾ ਹੈ। 30 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਦੀ ਉਸਾਰੀ ਜਾਰੀ ਹੈ, ਜਦਕਿ ਸਕੂਲ ਵਿੱਚ 2.50 ਲੱਖ ਰੁਪਏ ਦੀ ਲਾਗਤ ਨਾਲ ਰਸੋਈ ਅਤੇ 23 ਲੱਖ ਰੁਪਏ ਨਾਲ ਪੇਵਰ ਬਲਾਕ ਲਗਾਏ ਗਏ ਹਨ। ਪਿੰਡ ਗਿੱਦੜਪੁਰ ਵਿੱਚ ਧਰਮਸ਼ਾਲਾ ਦੇ ਨਿਰਮਾਣ ਲਈ 3 ਲੱਖ ਰੁਪਏ, ਗੰਦੇ ਪਾਣੀ ਦੀ ਨਿਕਾਸੀ ਲਈ 8 ਲੱਖ ਰੁਪਏ ਖਰਚ ਕੀਤੇ ਗਏ ਹਨ। ਗਲੀਆਂ-ਨਾਲੀਆਂ ਦੇ ਵਿਕਾਸ ਲਈ 11 ਲੱਖ ਰੁਪਏ ਅਤੇ ਪਿੰਡ ਦੇ ਟੋਬੇ ਦੇ ਨਵੀਨੀਕਰਨ ਲਈ ਵੀ 11 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ, ਜਿਨ੍ਹਾਂ ਦੇ ਕੰਮ ਜਲਦ ਸ਼ੁਰੂ ਹੋਣਗੇ। ਵਿਧਾਇਕ ਕੁਲਵੰਤ ਸਿੰਘ ਨੇ ਦੁਹਰਾਇਆ ਕਿ ਹਲਕੇ ਦੇ ਹਰ ਪਿੰਡ ਦੇ ਸਰਬਪੱਖੀ ਵਿਕਾਸ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਣਗੇ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ। 

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ