Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਚੇਤਨ ਪ੍ਰਕਾਸ਼ ਧਾਲੀਵਾਲ ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਮੋਗਾ ਦਾ ਅਚਨਚੇਤ ਦੌਰਾ

July 02, 2026 08:28 PM
Rozana Sehaj times
ਮੋਗਾ : ਚੇਤਨ ਪ੍ਰਕਾਸ਼ ਧਾਲੀਵਾਲ ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਅੱਜ ਜ਼ਿਲ੍ਹਾ ਮੋਗਾ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵਲੋਂ ਨੈਸ਼ਨਲ ਫੂਡ ਸਕਿਉਰਿਟੀ ਐਕਟ-2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੇ ਆਰੰਭ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਘੱਲ ਕਲਾਂ (ਕੰਨਿਆ) , ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ ਘੱਲ ਕਲਾਂ ਅਤੇ ਆਂਗਣਵਾੜੀ ਸੈਂਟਰ ਕੋਡ ਨੰ. 304, 204, 1918-1927 ਦਾ ਨਿਰੀਖਣ ਕੀਤਾ ਗਿਆ। ਉਕਤ ਸਕੂਲਾਂ ਵਿੱਚ ਮਿਡ ਡੇ ਮੀਲ ਸਕੀਮ ਅਤੇ ਅਨਾਜ ਭੰਡਾਰ ਘਰ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਸਕੂਲਾਂ ਵਿਖੇ ਮਿਡ ਡੇ ਮੀਲ ਦਾ ਪ੍ਰਬੰਧ ਠੀਕ ਪਾਇਆ ਗਿਆ। ਇਸ ਮੌਕੇ ਮੈਂਬਰ ਚੇਤਨ ਪ੍ਰਕਾਸ਼ ਵਲੋਂ ਅਧਿਕਾਰੀਆ ਨੂੰ ਹਦਾਇਤ ਕੀਤੀ ਕਿ ਮਿਡ ਡੇ ਮੀਲ ਬਣਾਉਣ ਸਮੇਂ ਸਫਾਈ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ ਅਤੇ ਕੁੱਕ-ਕਮ-ਹੈਲਪਰਾਂ ਦੇ ਨਹੁੰ ਕੱਟੇ ਹੋਏ ਹੋਣੇ ਚਾਹੀਦੇ ਹਨ। ਪ੍ਰੰਤੂ ਦੋ ਸੈਂਟਰ ਕੋਡ ਨੰ. 1919 ਅਤੇ 1920 ਦੇ ਵਰਕਰ ਸੈਂਟਰ ਤੇ ਮੌਜੂਦ ਨਹੀ ਸਨ। ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫਸਰ ਨੂੰ ਹਦਾਇਤ ਕੀਤੀ ਗਈ ਕੀ ਚੈਕ ਕੀਤਾ ਜਾਵੇ ਕਿ, ਕੀ ਵਰਕਰ ਛੁੱਟੀ ਦੇ ਕੇ ਗਏ ਹਨ ਜਾਂ ਨਹੀ ਅਤੇ ਰਿਪੋਰਟ ਕਮਿਸ਼ਨ ਨੂੰ ਭੇਜੀ ਜਾਵੇ। ਇਸ ਤੋਂ ਉਪਰੰਤ ਰਾਸ਼ਨ ਡਿਪੂਆਂ ਵਿਖੇ ਚੱਲ ਰਹੀ ਕਣਕ ਦੀ ਵੰਡ ਦਾ ਨਿਰੀਖਣ ਕੀਤਾ ਗਿਆ। ਰਾਸ਼ਨ ਡਿਪੂ ਕੱਚਾ ਦੁਸਾਂਝ ਰੋਡ, ਸ਼ਹੀਦ ਭਗਤ ਸਿੰਘ ਨਗਰ ਪੀਡੀਐਸ ਨੰ.48 ਅਤੇ ਪੀਡੀਐਸ ਨੰ.119, ਨਾਨਕ ਨਗਰ, ਮੋਗਾ ਵਿਖੇ ਕਣਕ ਦੀ ਵੰਡ ਚੱਲ ਰਹੀ ਸੀ। ਮੈਂਬਰ ਵਲੋਂ ਡਿਪੂਆ ਦਾ ਰਿਕਾਰਡ ਚੈਕ ਕੀਤਾ ਗਿਆ ਅਤੇ ਲਾਭਪਾਤਰੀਆ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ। ਇਹਨਾਂ ਡਿਪੂਆ ਤੇ ਸਰਕਾਰ ਵਲੋਂ ਚਲਾਈ ਜਾ ਰਹੀ ਮੇਰੀ ਰਸੋਈ ਸਕੀਮ ਤਹਿਤ ਫੂਡ ਕਿੱਟਾ ਦੀ ਵੰਡ ਵੀ ਕੀਤੀ ਜਾ ਰਹੀ ਸੀ। ਇਸ ਤੋਂ ਉਪਰੰਤ ਪੀਡੀਐਸ ਨੰ. 56 ਢੋਲੇਵਾਲ ਰੋਡ, ਧਰਮਕੋਟ ਦੀ ਨਿਰੀਖਣ ਕੀਤਾ ਗਿਆ। ਡਿਪੂ ਤੇ ਕਣਕ ਦੀ ਵੰਡ ਸਰਕਾਰ ਦੀਆ ਹਦਾਇਤਾਂ ਮੁਤਾਬਿਕ ਕੀਤੀ ਜਾ ਰਹੀ ਸੀ। ਇਸ ਮੌਕੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਲਾਭਪਾਤਰੀਆ ਵਲੋਂ ਵੰਡ ਸਬੰਧੀ ਸੁਤੰਸ਼ਟੀ ਪ੍ਰਗਟ ਕੀਤੀ ਗਈ। 
 
 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ