Friday, November 20, 2026
BREAKING NEWS
• ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

Chandigarh

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ

July 02, 2026 08:37 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ :  ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਸ਼ਰਧਾਲੂਆਂ ਨੂੰ ਲੈ ਕੇ 68ਵੀਂ ਅਤੇ 69ਵੀਂ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤੀ ਗਈ। ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਮੋਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ ਫੂਲਰਾਜ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੀਨੀਅਰ ਸਿਟੀਜ਼ਨਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਦੇ ਕੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 68ਵੀਂ ਬੱਸ ਪਿੰਡ ਦੁਰਾਲੀ ਤੋਂ ਕਰਮਜੀਤ ਸਿੰਘ ਦੀ ਅਗਵਾਈ ਹੇਠ, ਜਦਕਿ 69ਵੀਂ ਬੱਸ ਸੈਕਟਰ-79 ਤੋਂ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਬੈਂਸ ਦੀ ਅਗਵਾਈ ਹੇਠ ਰਵਾਨਾ ਕੀਤੀ ਗਈ। ਮੇਅਰ ਨੇ ਕਿਹਾ ਕਿ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਵੱਲੋਂ ਯੋਜਨਾ ਅਧੀਨ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਅਤੇ ਤਾਲਮੇਲ ਦਾ ਕੰਮ ਸੁਚਾਰੂ ਢੰਗ ਨਾਲ ਕੀਤਾ ਜਾ ਰਿਹਾ ਹੈ, ਜਿਸ ਦੀ ਨਿਯਮਤ ਰਿਪੋਰਟ ਵਿਧਾਇਕ ਕੁਲਵੰਤ ਸਿੰਘ ਨੂੰ ਸੌਂਪੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨਾਲ ਮਿਲ ਕੇ ਉਨ੍ਹਾਂ ਦੀ ਯਾਤਰਾ ਪ੍ਰਤੀ ਉਤਸ਼ਾਹ ਅਤੇ ਸ਼ਰਧਾ ਨੂੰ ਵੇਖਣਾ ਬਹੁਤ ਹੀ ਪ੍ਰੇਰਣਾਦਾਇਕ ਅਨੁਭਵ ਰਿਹਾ।

Have something to say? Post your comment

More in Chandigarh

ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ

ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਅੰਮ੍ਰਿਤਸਰ ਦਿਹਾਤੀ, ਤਰਨ ਤਾਰਨ ਵਿਖੇ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ

ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ 'ਚੋਂ ਮੋਹਰੀ

ਨੰਨ੍ਹੇ ਫੈਨ ਨਾਲ ਵੀਡੀਓ 'ਤੇ ਸ਼ੈਰੀ ਮਾਨ ਨੇ ਕੀਤਾ ਸੀ ਮਿਲਣ ਦਾ ਵਾਅਦਾ, ਕੈਨੇਡਾ ਤੋਂ ਚੰਡੀਗੜ੍ਹ ਪਰਤ ਕੇ ਕੀਤਾ ਪੂਰਾ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਈ.ਟੀ.ਓ.  ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ  ਮੁਬਾਰਕਬਾਦ