Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਵਿਦਿਆਰਥੀਆਂ ਨੂੰ ਮਿਲੇਗਾ ਪ੍ਰਸ਼ਾਸਨ ਨੂੰ ਨੇੜਿਓਂ ਸਮਝਣ ਦਾ ਮੌਕਾ : ਹਿਮਾਂਸ਼ੂ ਅਗਰਵਾਲ

July 02, 2026 08:47 PM
Rozana Sehaj times

 

ਪਟਿਆਲਾ : ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਵਿਦਿਆਰਥੀਆਂ ਨੂੰ ਸਰਕਾਰੀ ਕਾਰਜਪ੍ਰਣਾਲੀ, ਪੰਜਾਬ ਸਰਕਾਰ ਦੀ ਲੋਕ ਨੀਤੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਗਤੀਵਿਧੀਆਂ ਬਾਰੇ ਨੇੜਿਓਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਨਿਵੇਕਲੀ ਪਹਿਲ 'ਚੇਤਨਾ' ਤਹਿਤ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਸਕੂਲ ਆਫ ਐਮੀਨੈਂਸ ਫੀਲਖਾਨਾ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਵਿਦਿਅਕ ਦੌਰੇ ਦਾ ਆਯੋਜਨ ਕੀਤਾ ਗਿਆ। ਡੀ ਸੀ ਨੇ ਦੱਸਿਆ ਕਿ ਇਸ ਉਪਰਾਲੇ ਅਧੀਨ ਹਰ ਮਹੀਨੇ ਦੇ ਵੀਰਵਾਰ ਨੂੰ ਵਿਦਿਆਰਥੀਆਂ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕਰਵਾਇਆ ਜਾਵੇਗਾ, ਤਾਂ ਜੋ ਉਹ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਵਿਹਾਰਕ ਤੌਰ 'ਤੇ ਸਮਝ ਸਕਣ ਅਤੇ ਨਾਗਰਿਕ ਸੇਵਾਵਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣ। ਸਬੰਧਿਤ ਅਧਿਕਾਰੀਆਂ ਵੱਲੋਂ ਵਿਦਿਆਰਥੀਆਂ ਨੂੰ ਹਰ ਵਿਭਾਗ ਦੇ ਕੰਮਕਾਜ, ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਅਤੇ ਸ਼ਿਕਾਇਤ ਨਿਵਾਰਨ ਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ ਗਈ। ਇਸ ਵਿਦਿਅਕ ਦੌਰੇ ਨੂੰ ਵਿਦਿਆਰਥੀਆਂ ਵੱਲੋਂ ਬਹੁਤ ਹੀ ਲਾਭਦਾਇਕ ਅਤੇ ਗਿਆਨਵਰਧਕ ਦੱਸਿਆ ਗਿਆ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲਿਆਂ ਨਾਲ ਉਨ੍ਹਾਂ ਨੂੰ ਸਰਕਾਰੀ ਪ੍ਰਣਾਲੀ ਨੂੰ ਨੇੜਿਓਂ ਸਮਝਣ ਦਾ ਮੌਕਾ ਮਿਲਿਆ ਹੈ, ਜੋ ਭਵਿੱਖ ਵਿੱਚ ਉਨ੍ਹਾਂ ਦੇ ਵਿਅਕਤੀਗਤ ਅਤੇ ਪੇਸ਼ੇਵਰ ਵਿਕਾਸ ਲਈ ਬਹੁਤ ਸਹਾਇਕ ਸਾਬਤ ਹੋਵੇਗਾ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ