Tuesday, November 24, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Majha

ਸਾਰੇ ਸਰਕਾਰੀ ਕਰਮਚਾਰੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.)-2026 ਦੌਰਾਨ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਵਿੱਚ ਕਰਨ ਪੂਰਾ ਸਹਿਯੋਗ

July 02, 2026 08:50 PM
Rozana Sehaj times

 

ਅੰਮ੍ਰਿਤਸਰ:  ਭਾਰਤ ਚੋਣ ਕਮਿਸ਼ਨ ਵੱਲੋਂ ਚੱਲ ਰਹੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.-2026) ਮੁਹਿੰਮ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਮੂਹ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਪੰਜਾਬ ਸਰਕਾਰ ਦੇ ਸਾਰੇ ਕਰਮਚਾਰੀ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਲਈ ਪੂਰਾ ਸਹਿਯੋਗ ਦੇਣ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਘਰ-ਘਰ ਜਾ ਕੇ ਕੀਤੀ ਜਾ ਰਹੀ ਇਸ ਪ੍ਰਕਿਰਿਆ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐੱਲ.ਓਜ਼) ਹਰੇਕ ਵੋਟਰ ਦੇ ਘਰ ਜਾ ਕੇ ਇਨਿਊਮੇਰੇਸ਼ਨ ਫਾਰਮ ਵੰਡ ਰਹੇ ਹਨ, ਉਨ੍ਹਾਂ ਨੂੰ ਭਰਨ ਵਿੱਚ ਸਹਾਇਤਾ ਕਰ ਰਹੇ ਹਨ ਅਤੇ ਭਰੇ ਹੋਏ ਫਾਰਮ ਇਕੱਠੇ ਕਰ ਰਹੇ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਇਸ ਮੁਹਿੰਮ ਸਬੰਧੀ ਜਾਗਰੂਕ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਜਿਹੜੇ ਕਰਮਚਾਰੀ ਪੰਜਾਬ ਵਿੱਚ ਵੋਟਰ ਵਜੋਂ ਰਜਿਸਟਰਡ ਹਨ, ਉਹ ਆਪਣੇ ਸਬੰਧਤ ਬੂਥ ਦੇ  ਨਾਲ ਸੰਪਰਕ ਕਰਕੇ ਇਨਿਊਮੇਰੇਸ਼ਨ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰਨ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਸਰਕਾਰੀ ਕਰਮਚਾਰੀਆਂ ਦੀ ਸਰਗਰਮ ਭਾਗੀਦਾਰੀ ਨਾਲ "ਕੋਈ ਵੀ ਯੋਗ ਵੋਟਰ ਨਾ ਰਹਿ ਜਾਵੇ" ਦੇ ਉਦੇਸ਼ ਨੂੰ ਸਫਲਤਾਪੂਰਵਕ ਹਾਸਲ ਕਰਨ ਵਿੱਚ ਮਦਦ ਮਿਲੇਗੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਪੰਜਾਬ ਪਹੁੰਚੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜਹਾਜ਼ ਵਿੱਚੋਂ ਮੁਸਕਰਾਉਂਦੇ ਚਿਹਰੇ ਵਾਲੀ ਤਸਵੀਰ ਆਈ ਸਾਹਮਣੇ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਅੰਮ੍ਰਿਤਸਰ ਵਿੱਚ 38.9 ਕਿਲੋ ਹੈਰੋਇਨ, 10 ਆਧੁਨਿਕ ਪਿਸਤੌਲਾਂ ਅਤੇ 800 ਗ੍ਰਾਮ ਅਫ਼ੀਮ ਬਰਾਮਦ

ਮਾਝੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 'ਆਪ' ਨੂੰ ਵੱਡਾ ਫਤਵਾ ਦੇਣਗੇ: ਭਗਵੰਤ ਸਿੰਘ ਮਾਨ

ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ

ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼