Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ

July 02, 2026 08:53 PM
Rozana Sehaj times

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ ਅਤੇ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜ਼ੋਨ ਦੇ ਇੰਚਾਰਜ ਸ੍ਰੀ ਦਿਕਸ਼ਤ ਧਵਨ ਵੀ ਵਿਸ਼ੇਸ਼ ਤੌਰ `ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਓਟ (ਓਪੀਓਇਡ ਅਸਿਸਟਡ ਟਰੀਟਮੈਂਟ) ਕੇਂਦਰਾਂ ਵਿੱਚ ਨਸ਼ਾ ਪੀੜਤ ਵਿਅਕਤੀਆਂ ਦੇ ਕੀਤੇ ਜਾ ਰਹੇ ਇਲਾਜ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ ਅਤੇ ਓਟ ਕੇਂਦਰਾਂ ਦੀ ਕਾਰਗੁਜ਼ਾਰੀ ਅਤੇ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਸ਼ਾ ਪੀੜਤ ਵਿਅਕਤੀਆਂ ਨੂੰ ਸਮੇਂ ਸਿਰ ਇਲਾਜ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ। ਇਸ ਮੌਕੇ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਓ ਅਤੇ ਪੁਨਰਵਾਸ ਕੇਂਦਰ ਦੀ ਕਾਰਗੁਜ਼ਾਰੀ ਦੀ ਵੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਪੁਨਰਵਾਸ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਮੇਂ-ਸਮੇਂ `ਤੇ ਸਮੀਖਿਆ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਹੁਣ ਇਸ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਹਰ 15 ਦਿਨਾਂ ਬਾਅਦ ਨਿਯਮਿਤ ਸਮੀਖਿਆ ਮੀਟਿੰਗ ਕੀਤੀ ਜਾਵੇਗੀ, ਤਾਂ ਜੋ ਨਸ਼ਾ ਮੁਕਤੀ ਸਬੰਧੀ ਚੱਲ ਰਹੀਆਂ ਗਤੀਵਿਧੀਆਂ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਸਕੇ ਅਤੇ ਲੋੜੀਂਦੇ ਸੁਧਾਰ ਤੁਰੰਤ ਕੀਤੇ ਜਾ ਸਕਣ।ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜ਼ੋਨ ਦੇ ਇੰਚਾਰਜ ਸ੍ਰੀ ਦਿਕਸ਼ਤ ਧਵਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਕਾਮਯਾਬੀ ਲਈ ਨਸ਼ਾ ਮੁਕਤੀ ਮੋਰਚਾ ਦੇ ਸਾਰੇ ਵਲੰਟੀਅਰ ਦਿਨ-ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਅਤੇ ਜਿਹੜੇ ਨੌਜਵਾਨ ਨਸ਼ੇ ਦੀ ਦਲ-ਦਲ ਵਿੱਚ ਫਸੇ ਹਨ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਕੇ ਨਸ਼ਾ ਛੁਡਾਓ ਕੇਂਦਰਾਂ ਵਿੱਚ ਭਰਤੀ ਵੀ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਲੰਟੀਅਰਜ਼ ਵੱਲੋਂ ਸਰਕਾਰ ਨਾਲ ਮਿਲ ਕੇ ਜ਼ਮੀਨੀ ਪੱਧਰ `ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਆਪਣੇ ਸੂਬੇ ਨੂੰ ਨਸ਼ਾ ਮੁਕਤ ਕਰਨ ਅਤੇ ਰੰਗਲਾ ਪੰਜਾਬ ਬਣਾਉਣ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਦਿੰਦਾ ਰਹੇਗਾ। ਮੀਟਿੰਗ ਦੌਰਾਨ ਸ੍ਰੀ ਧਵਨ ਨੇ ਨਸ਼ਿਆਂ ਵਿਰੁੱਧ ਜਨ-ਜਾਗਰੂਕਤਾ ਅਤੇ ਸਮਾਜਿਕ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ `ਤੇ ਵੀ ਜ਼ੋਰ ਦਿੱਤਾ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ, ਜਿਨ੍ਹਾਂ ਨੇ ਨਸ਼ਾ ਮੁਕਤੀ ਮੁਹਿੰਮ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਭਵਿੱਖ ਦੀ ਕਾਰਜ ਯੋਜਨਾ ਸਬੰਧੀ ਆਪਣੇ ਸੁਝਾਅ ਵੀ ਪੇਸ਼ ਕੀਤੇ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਅੰਮ੍ਰਿਤਸਰ ਸ਼ਹਿਰੀ ਦੇ ਜ਼ਿਲ੍ਹਾ ਇੰਚਾਰਜ ਸ੍ਰੀ ਹਨੀ ਨਾਹਰ, ਰਣਜੀਤ ਸਿੰਘ, ਕੁਲਦੀਪ ਸਿੰਘ ਅਤੇ ਸੁਖਦੀਪ ਸਿੰਘ ਵੀ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼