Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਮਜੀਠਾ ਰੋਡ 'ਤੇ ਸਾਂਝੀ ਇਨਫੋਰਸਮੈਂਟ ਮੁਹਿੰਮ ਗੰਦਗੀ ਫੈਲਾਉਣ ਵਾਲਿਆਂ ਦੇ ਚਲਾਨ, ਨਾਜਾਇਜ਼ ਕਬਜ਼ੇ ਹਟਾਏ

July 02, 2026 09:04 PM
Rozana Sehaj times

ਅੰਮ੍ਰਿਤਸਰ : ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਮਜੀਠਾ ਰੋਡ 'ਤੇ ਵਿਸ਼ੇਸ਼ ਸਾਂਝੀ ਇਨਫੋਰਸਮੈਂਟ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੀ ਅਗਵਾਈ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਨੇ ਕੀਤੀ। ਸਿਹਤ ਵਿਭਾਗ ਅਤੇ ਅਸਟੇਟ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਚਲਾਈ ਗਈ ਇਸ ਮੁਹਿੰਮ ਦਾ ਮੁੱਖ ਉਦੇਸ਼ ਸ਼ਹਿਰ ਵਿੱਚ ਸਫ਼ਾਈ ਨੂੰ ਯਕੀਨੀ ਬਣਾਉਣਾ ਅਤੇ ਸਰਕਾਰੀ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣਾ ਸੀ। ਮੁਹਿੰਮ ਦੌਰਾਨ ਗੰਦਗੀ ਫੈਲਾਉਣ ਅਤੇ ਠੋਸ ਕੂੜਾ ਪ੍ਰਬੰਧਨ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਵਪਾਰਕ ਇਕਾਈਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ। ਨਿਊ ਲਾਈਫ ਹਸਪਤਾਲ ਨੂੰ ਠੋਸ ਕੂੜਾ ਪ੍ਰਬੰਧਨ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 10,000 ਰੁਪਏ ਦਾ ਜੁਰਮਾਨਾ ਕੀਤਾ ਗਿਆ। ਇਸ ਤੋਂ ਇਲਾਵਾ ਸੁਭਾਸ਼ ਜੂਸ ਬਾਰ ਅਤੇ ਅਰੋੜਾ ਜੂਸ ਐਂਡ ਆਈਸਕ੍ਰੀਮ ਦੇ ਚਲਾਨ ਕੱਟਦੇ ਹੋਏ ਹਰੇਕ ਨੂੰ 2,000 ਰੁਪਏ ਦਾ ਜੁਰਮਾਨਾ ਕੀਤਾ ਗਿਆ। ਅਸਟੇਟ ਵਿਭਾਗ ਵੱਲੋਂ ਮਜੀਠਾ ਰੋਡ 'ਤੇ ਸੜਕਾਂ ਅਤੇ ਹੋਰ ਸਰਕਾਰੀ ਥਾਵਾਂ 'ਤੇ ਕੀਤੇ ਗਏ ਨਾਜਾਇਜ਼ ਕਬਜ਼ੇ ਵੀ ਹਟਾਏ ਗਏ, ਤਾਂ ਜੋ ਆਵਾਜਾਈ ਨੂੰ ਸੁਚਾਰੂ ਬਣਾਇਆ ਜਾ ਸਕੇ ਅਤੇ ਸਰਕਾਰੀ ਥਾਵਾਂ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾ ਸਕੇ। ਇਸ ਮੌਕੇ ਸੈਨੀਟੇਸ਼ਨ ਅਫ਼ਸਰ ਮਲਕੀਤ ਸਿੰਘ ਖਹਿਰਾ, ਸੁਪਰਡੈਂਟ ਧਰਮਿੰਦਰ ਸਿੰਘ, ਚੀਫ਼ ਸੈਨੇਟਰੀ ਇੰਸਪੈਕਟਰ ਹਰਿੰਦਰਪਾਲ ਸਿੰਘ, ਸੈਨੇਟਰੀ ਇੰਸਪੈਕਟਰ ਅਮਰੀਕ ਸਿੰਘ, ਅਮਨਦੀਪ ਸਿੰਘ ਅਤੇ ਸੰਜੀਵ ਅਰੋੜਾ ਸਮੇਤ ਹੋਰ ਵਿਭਾਗੀ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।ਸਿਹਤ ਵਿਭਾਗ ਵੱਲੋਂ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਈ ਰੱਖਣ ਲਈ ਸਹਿਯੋਗ ਕਰਨ, ਗੰਦਗੀ ਨਾ ਫੈਲਾਉਣ ਅਤੇ ਸਰਕਾਰੀ ਥਾਵਾਂ 'ਤੇ ਨਾਜਾਇਜ਼ ਕਬਜ਼ੇ ਕਰਨ ਤੋਂ ਗੁਰੇਜ਼ ਕਰਨ। ਨਗਰ ਨਿਗਮ ਨੇ ਸਪੱਸ਼ਟ ਕੀਤਾ ਕਿ ਅਜਿਹੀਆਂ ਇਨਫੋਰਸਮੈਂਟ ਮੁਹਿੰਮਾਂ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰਹਿਣਗੀਆਂ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਨਗਰ ਨਿਗਮ ਸਾਫ਼-ਸੁਥਰੇ, ਸਿਹਤਮੰਦ ਅਤੇ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਅੰਮ੍ਰਿਤਸਰ ਦੇ ਨਿਰਮਾਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਫ਼ਾਈ ਬਣਾਈ ਰੱਖਣ ਅਤੇ ਸਰਕਾਰੀ ਸੰਪਤੀ ਦੀ ਸੰਭਾਲ ਲਈ ਨਗਰ ਨਿਗਮ ਦਾ ਪੂਰਾ ਸਹਿਯੋਗ ਕਰਨ, ਤਾਂ ਜੋ ਅੰਮ੍ਰਿਤਸਰ ਨੂੰ ਇੱਕ ਸਾਫ਼, ਸੁੰਦਰ ਅਤੇ ਸੁਵਿਧਾਜਨਕ ਸ਼ਹਿਰ ਬਣਾਇਆ ਜਾ ਸਕੇ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ