Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀ ਸਫ਼ਾਈ ਲਈ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਸਫ਼ਾਈ ਮੁਹਿੰਮ ਹੋਰ ਤੇਜ਼

July 02, 2026 09:09 PM
Rozana Sehaj times

ਅੰਮ੍ਰਿਤਸਰ :  ਨਗਰ ਨਿਗਮ ਅੰਮ੍ਰਿਤਸਰ ਵੱਲੋਂ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀ ਅਗਵਾਈ ਹੇਠ ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ਸਾਫ਼-ਸੁਥਰਾ ਅਤੇ ਕੂੜਾ-ਮੁਕਤ ਬਣਾਉਣ ਲਈ 24 ਘੰਟੇ ਸਫ਼ਾਈ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਨਗਰ ਨਿਗਮ ਵੱਲੋਂ ਰਾਤ ਸਮੇਂ ਵੀ ਵਿਸ਼ੇਸ਼ ਸਫ਼ਾਈ ਅਤੇ ਕੂੜਾ ਚੁੱਕਣ ਦੀ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ, ਜਿਸ ਨਾਲ ਅੰਮ੍ਰਿਤਸਰ ਇਲਾਕੇ ਦਾ ਅਜਿਹਾ ਇਕਲੌਤਾ ਨਗਰ ਨਿਗਮ ਬਣ ਗਿਆ ਹੈ, ਜਿੱਥੇ ਇੰਨੀ ਵਿਆਪਕ ਪੱਧਰ `ਤੇ ਰਾਤਰੀ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਖੁਦ ਦਿਨ ਅਤੇ ਰਾਤ ਦੋਵੇਂ ਸਮਿਆਂ ਦੌਰਾਨ ਸਫ਼ਾਈ ਕਾਰਜਾਂ, ਕੂੜਾ ਚੁੱਕਣ ਅਤੇ ਠੋਸ ਕਚਰਾ ਪ੍ਰਬੰਧਨ ਦੀ ਨਿਗਰਾਨੀ ਕਰ ਰਹੇ ਹਨ, ਤਾਂ ਜੋ ਸ਼ਹਿਰ ਦੇ ਹਰ ਹਿੱਸੇ ਵਿੱਚ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਸਫ਼ਾਈ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਲਗਾਤਾਰ ਕੀਤੇ ਜਾ ਰਹੇ ਯਤਨਾਂ ਦਾ ਹੀ ਨਤੀਜਾ ਹੈ ਕਿ ਨਗਰ ਨਿਗਮ ਹੁਣ ਹਰ ਰੋਜ਼ ਲਗਭਗ 700 ਮੈਟਰਿਕ ਟਨ ਠੋਸ ਕੂੜਾ ਇਕੱਠਾ ਕਰ ਰਿਹਾ ਹੈ, ਜਦਕਿ ਪਹਿਲਾਂ ਇਹ ਮਾਤਰਾ ਕਰੀਬ 500 ਮੈਟਰਿਕ ਟਨ ਸੀ। ਇਹ ਵਾਧਾ ਨਗਰ ਨਿਗਮ ਦੀ ਬਿਹਤਰ ਕਾਰਗੁਜ਼ਾਰੀ ਅਤੇ ਸਫ਼ਾਈ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਕਮਿਸ਼ਨਰ ਨੇ ਸ਼ਹਿਰ ਵਾਸੀਆਂ, ਵਪਾਰਕ ਅਦਾਰਿਆਂ ਅਤੇ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਘਰਾਂ ਅਤੇ ਅਦਾਰਿਆਂ ਵਿੱਚ ਗਿੱਲੇ ਅਤੇ ਸੁੱਕੇ ਕੂੜੇ ਲਈ ਵੱਖ-ਵੱਖ ਡਸਟਬਿਨ ਰੱਖੇ ਜਾਣ ਅਤੇ ਵੱਖ ਕੀਤਾ ਹੋਇਆ ਕੂੜਾ ਡੋਰ-ਟੂ-ਡੋਰ ਕੂੜਾ ਇਕੱਠਾ ਕਰਨ ਵਾਲੀਆਂ ਗੱਡੀਆਂ ਨੂੰ ਹੀ ਦਿੱਤਾ ਜਾਵੇ। ਉਨ੍ਹਾਂ ਲੋਕਾਂ ਨੂੰ ਸੜਕਾਂ, ਗਲੀਆਂ, ਖਾਲੀ ਪਲਾਟਾਂ ਅਤੇ ਜਨਤਕ ਥਾਵਾਂ `ਤੇ ਕੂੜਾ ਸੁੱਟਣ ਤੋਂ ਗੁਰੇਜ਼ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸਫ਼ਾਈ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕੂੜਾ ਫੈਲਾਉਣ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਕੂੜਾ ਡੰਪ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਹੋਰ ਤੇਜ਼ ਕਰ ਦਿੱਤੀ ਗਈ ਹੈ। ਮਿਊਂਸਪਲ ਸੋਲਿਡ ਵੇਸਟ ਮੈਨੇਜਮੈਂਟ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਅਤੇ ਅਦਾਰਿਆਂ ਦੇ ਚਲਾਨ ਕੱਟੇ ਜਾ ਰਹੇ ਹਨ ਅਤੇ ਜੁਰਮਾਨੇ ਵੀ ਕੀਤੇ ਜਾ ਰਹੇ ਹਨ। ਹਾਲ ਹੀ ਵਿੱਚ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਡਾ. ਓਮ ਪ੍ਰਕਾਸ਼ ਆਈ ਹਸਪਤਾਲ, ਕੈਰਟਲੇਨ ਸ਼ੋਰੂਮ (ਮਾਲ ਰੋਡ), ਸਰਦਾਰ ਪੱਗੜ ਗੁਰਮੁਖ ਸਿੰਘ ਪੇਂਟ ਸਟੋਰ, ਇੱਕ ਸ਼ਰਾਬ ਦੇ ਠੇਕੇ ਅਤੇ ਸ਼ਰਮਾ ਸਵੀਟਸ (ਲਾਰੈਂਸ ਰੋਡ) ਖ਼ਿਲਾਫ਼ ਕੂੜਾ ਫੈਲਾਉਣ ਅਤੇ ਗਲਤ ਢੰਗ ਨਾਲ ਕੂੜੇ ਦੇ ਨਿਪਟਾਰੇ ਕਰਨ ਦੇ ਦੋਸ਼ਾਂ ਤਹਿਤ ਕਾਰਵਾਈ ਕੀਤੀ ਗਈ। ਇਸ ਵਿਸ਼ੇਸ਼ ਮੁਹਿੰਮ ਦੀ ਅਗਵਾਈ ਖੁਦ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕੀਤੀ, ਜੋ ਕਿ ਸ਼ਹਿਰ ਵਿੱਚ ਗੰਦਗੀ ਫੈਲਾਉਣ ਵਾਲਿਆਂ ਪ੍ਰਤੀ ਨਗਰ ਨਿਗਮ ਦੀ ਜ਼ੀਰੋ ਟੋਲਰੈਂਸ ਨੀਤੀ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਸੈਨੀਟੇਸ਼ਨ ਅਧਿਕਾਰੀ ਅਤੇ ਫੀਲਡ ਟੀਮਾਂ ਵੱਲੋਂ ਸ਼ਹਿਰ ਦੇ ਸਾਰੇ ਜ਼ੋਨਾਂ ਵਿੱਚ ਲਗਾਤਾਰ ਨਿਰੀਖਣ ਕੀਤਾ ਜਾ ਰਿਹਾ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸਿਰਫ਼ ਜੁਰਮਾਨੇ ਲਗਾਉਣਾ ਨਹੀਂ, ਸਗੋਂ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਜ਼ਿੰਮੇਵਾਰੀ ਨਾਲ ਕੂੜੇ ਦੇ ਨਿਪਟਾਰੇ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਹਰ ਵਿਅਕਤੀ ਨੂੰ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਨਗਰ ਨਿਗਮ ਨੇ ਇੱਕ ਵਾਰ ਫਿਰ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੂੜੇ ਦੀ ਸਹੀ ਛਾਂਟ ਅਤੇ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਕੇ ਸਾਫ਼-ਸੁਥਰੇ, ਸੁੰਦਰ ਅਤੇ ਵਾਤਾਵਰਣ ਪੱਖੀ ਅੰਮ੍ਰਿਤਸਰ ਦੀ ਉਸਾਰੀ ਵਿੱਚ ਆਪਣਾ ਸਹਿਯੋਗ ਦੇਣ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ