ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸੂਬੇ ਭਰ ਵਿੱਚ ਚਲਾਈ ਜਾ ਰਹੀ 'ਲੋਕ ਮਿਲਣੀ' ਮੁਹਿੰਮ ਦੇ ਤਹਿਤ ਹੁਣ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਵੱਲੋਂ ਵੀ ਲੋਕਾਂ ਦੇ ਦਰਵਾਜ਼ੇ 'ਤੇ ਜਾ ਕੇ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਸੈਂਟਰਲ ਹਲਕੇ ਦੇ ਵਿਧਾਇਕ ਅਜੇ ਗੁਪਤਾ ਅਨਗੜ੍ਹ ਇਲਾਕੇ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਪਹੁੰਚੇ। ਇਸ ਦੌਰਾਨ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਉੱਥੇ ਸ਼ਿਰਕਤ ਕੀਤੀ। ਵਿਧਾਇਕ ਅਜੇ ਗੁਪਤਾ ਨੇ ਕਿਹਾ ਕਿ ਪੰਜਾਬ सरकार ਵੱਲੋਂ ਚੋਣਾਂ ਦੌਰਾਨ ਦਿੱਤੀਆਂ ਗਈਆਂ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਮਹਿਲਾਵਾਂ ਦੇ ਖਾਤਿਆਂ ਵਿੱਚ 1000 ਰੁਪਏ ਤੋਂ ਲੈ ਕੇ 1500 ਰੁਪਏ ਤੱਕ ਦੀ ਰਾਸ਼ੀ ਸਿੱਧੀ ਟ੍ਰਾਂਸਫਰ ਹੋ ਚੁੱਕੀ ਹੈ, ਜਿਸ ਕਾਰਨ ਔਰਤਾਂ ਵਿੱਚ ਭਾਰੀ ਖੁਸ਼ੀ ਅਤੇ ਨਵੀਂ ਊਰਜਾ ਦੇਖਣ ਨੂੰ ਮਿਲ ਰਹੀ ਹੈ। ਵਿਰੋਧੀਆਂ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਕੋਲ ਕੋਈ ਮੁੱਦਾ ਨਹੀਂ ਰਿਹਾ ਅਤੇ ਉਹ ਸਿਰਫ਼ ਨੁਕਸ ਕੱਢਣ ਦਾ ਕੰਮ ਕਰ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਬਿਨਾਂ ਕਿਸੇ ਭ੍ਰਿਸ਼ਟਾਚਾਰ ਅਤੇ ਸਿਫ਼ਾਰਿਸ਼ ਦੇ ਲੋਕ ਹਿੱਤ ਵਿੱਚ ਕੰਮ ਕਰ ਰਹੀ ਹੈ ਅਤੇ ਲੋਕਾਂ ਦੇ ਇਸੇ ਭਾਰੀ ਸਮਰਥਨ ਸਦਕਾ 2027 ਦੀਆਂ ਚੋਣਾਂ ਵਿੱਚ ਵੀ ਪਾਰਟੀ 100 ਤੋਂ ਵੱਧ ਸੀਟਾਂ ਜਿੱਤ ਕੇ ਮੁੜ ਸਰਕਾਰ ਬਣਾਏਗੀ। ਇਸ ਮੌਕੇ ਤੇ ਵਾਰਡ 51 ਦੇ ਇੰਚਾਰਜ ਗੁਰਦਾਸ ਸਿੰਘ ਵਾਰਡ 73 ਦੇ ਐਸਸੀ ਵਿੰਗ ਦੇ ਪ੍ਰਧਾਨ ਬਖਸ਼ੀਸ਼ ਸਿੰਘ ਜਗਤਾਰ ਸਿੰਘ ਵਿਮਲ ਭੱਟੀ ਗੁਰਸ਼ਰਨ ਸਿੰਘ ਕੈਪਟਨ ਲਖਬੀਰ ਸਿੰਘ, ਤੇ ਹੋਰ ਵੀ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ।