Friday, October 23, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਅੰਮ੍ਰਿਤਸਰ ਸੈਂਟਰਲ ਹਲਕੇ ਵਿੱਚ ਵਿਕਾਸ ਕਾਰਜ ਤੇਜ਼: ਨਮਕ ਮੰਡੀ ਦੀ ਸੜਕ ਜਲਦ ਹੋਵੇਗੀ ਤਿਆਰ

July 02, 2026 09:16 PM
Rozana Sehaj times
ਅੰਮ੍ਰਿਤਸਰ : ਅੰਮ੍ਰਿਤਸਰ ਸੈਂਟਰਲ ਹਲਕੇ ਦੇ ਇਤਿਹਾਸਕ ਇਲਾਕੇ ਨਮਕ ਮੰਡੀ ਵਿੱਚ ਵਿਕਾਸ ਕਾਰਜਾਂ ਨੂੰ ਰਫ਼ਤਾਰ ਦਿੰਦਿਆਂ ਹਲਕਾ ਇੰਚਾਰਜ ਵੱਲੋਂ ਸੜਕ ਬਣਾਉਣ ਦੇ ਕੰਮ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਸੜਕ ਦੀ ਮੰਗ ਲੰਬੇ ਸਮੇਂ ਤੋਂ ਇਲਾਕਾ ਵਾਸੀਆਂ ਵੱਲੋਂ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਹਲਕਾ ਇੰਚਾਰਜ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਪ੍ਰਕਾਰ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੰਮ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇਗਾ। ਸੜਕ ਦੇ ਨਾਲ-ਨਾਲ ਇਲਾਕੇ ਦੀਆਂ ਗਲੀਆਂ ਅਤੇ ਸੀਵਰੇਜ ਦੀਆਂ ਸਮੱਸਿਆਵਾਂ ਨੂੰ ਵੀ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਵੇਂ ਪਹਿਲਾਂ ਦਾਲ ਮੰਡੀ ਅਤੇ ਮਜੀਠ ਮੰਡੀ ਦੀਆਂ ਸੜਕਾਂ ਬਣਾਈਆਂ ਗਈਆਂ ਸਨ, ਉਵੇਂ ਹੀ ਨਮਕ ਮੰਡੀ ਸਮੇਤ ਹਲਕੇ ਦੇ ਹੋਰਨਾਂ ਖੇਤਰਾਂ ਵਿੱਚ ਵੀ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾਣਗੇ। ਇਸ ਪ੍ਰੋਗਰਾਮ ਦੌਰਾਨ ਹਲਕੇ ਦੇ ਨੁਮਾਇੰਦੇ, ਮੋਹਤਬਰ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਵਾਸੀ ਮੌਜੂਦ ਸਨ। ਇਲਾਕਾ ਵਾਸੀਆਂ ਨੇ ਸੜਕ ਬਣਨ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਹਲਕਾ ਇੰਚਾਰਜ ਨੇ ਵਿਸ਼ਵਾਸ ਦਿਵਾਇਆ ਕਿ ਉਹ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸਮਝਦੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ ਤਾਂ ਜੋ ਹਲਕੇ ਨੂੰ ਇੱਕ ਮਾਡਲ ਹਲਕਾ ਬਣਾਇਆ ਜਾ ਸਕੇ। ਇਸ ਮੌਕੇ ਤੇ ਵਾਰਡ 55 ਦੇ ਸਪੋਰਟਸ ਵਿੰਗ ਦੇ ਪ੍ਰਧਾਨ ਮੰਨੂ ਕੁਮਾਰ ਮੌਜੂਦ ਸਨ.

Have something to say? Post your comment

More in Majha

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ