ਰੰਗਲਾ ਪੰਜਾਬ–ਸਿਹਤਮੰਦ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ ‘ਸੀ.ਐਮ. ਦੀ ਯੋਗਸ਼ਾਲਾ’ : ਡੀ.ਸੀ.
July 02, 2026 09:18 PM

Rozana Sehaj times
ਕੋਟਕਪੂਰਾ : ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਸੀ.ਐਮ. ਦੀ ਯੋਗਸ਼ਾਲਾ’ ਪਹਿਲਕਦਮੀ ‘ਰੰਗਲਾ ਪੰਜਾਬ–ਸਿਹਤਮੰਦ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਮਹੱਤਵਪੂਰਨ ਉਪਰਾਲਾ ਹੈ। ਇਸ ਸਕੀਮ ਤਹਿਤ ਜ਼ਿਲ੍ਹਾ ਫ਼ਰੀਦਕੋਟ ਦੇ ਸ਼ਹਿਰਾਂ, ਬਲਾਕਾਂ ਅਤੇ ਪਿੰਡਾਂ ਵਿੱਚ ਲੋਕਾਂ ਨੂੰ ਮੁਫ਼ਤ ਯੋਗ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ ਵਿੱਚ ਇਸ ਵੇਲੇ 216 ਥਾਵਾਂ ’ਤੇ ਨਿਯਮਿਤ ਤੌਰ ’ਤੇ ਯੋਗ ਕਲਾਸਾਂ ਚੱਲ ਰਹੀਆਂ ਹਨ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਨਿਯਮਿਤ ਯੋਗ ਕਰਨ ਨਾਲ ਸਰੀਰਕ ਅਤੇ ਮਾਨਸਿਕ ਸਿਹਤ ਵਿੱਚ ਸੁਧਾਰ ਆਉਂਦਾ ਹੈ, ਤਣਾਅ ਘਟਦਾ ਹੈ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਅਪਣਾਉਣ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜੇ ਲੱਗ ਰਹੀਆਂ ’ਸੀ.ਐਮ. ਦੀ ਯੋਗਸ਼ਾਲਾ’ ਦੀਆਂ ਮੁਫ਼ਤ ਕਲਾਸਾਂ ਨਾਲ ਜੁੜ ਕੇ ਇਸ ਲੋਕ ਭਲਾਈ ਉਪਰਾਲੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਹੋਰਨਾਂ ਨੂੰ ਵੀ ਇਸ ਲਈ ਪ੍ਰੇਰਿਤ ਕਰਨ। ਜ਼ਿਲ੍ਹਾ ਕੁਆਰਡੀਨੇਟਰ ਯੋਗਾ ਪੁਸ਼ਪਾ ਨੇ ਦੱਸਿਆ ਕਿ ਯੋਗਾ ਸਿਖਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogsala.punjab.gov.in ’ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ਤੇ ਮਿਸ ਕਾਲ ਦੇ ਸਕਦੇ ਹਨ।
Have something to say? Post your comment