Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Doaba

ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਡੀ.ਐੱਮ.ਸੀ. ਅਤੇ ਐੱਸ.ਐੱਮ.ਓ.ਸਟੇਟ ਐਵਾਰਡ ਨਾਲ ਸਨਮਾਨਿਤ

July 02, 2026 09:38 PM
Rozana Sehaj times

 

ਨਵਾਂਸ਼ਹਿਰ : ਸ਼ਹੀਦ ਭਗਤ ਸਿੰਘ ਨਗਰ ਦੇ ਸਿਹਤ ਵਿਭਾਗ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਵਿਲੱਖਣ ਅਤੇ ਸਮਰਪਿਤ ਸੇਵਾਵਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਦੋ ਹੋਣਹਾਰ ਸੀਨੀਅਰ ਸਰਕਾਰੀ ਡਾਕਟਰਾਂ ਨੂੰ  ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵੀਰਵਾਰ ਨੂੰ ਮਿਊਂਸੀਪਲ ਭਵਨ, ਸੈਕਟਰ-35ਏ, ਚੰਡੀਗੜ੍ਹ ਵਿਖੇ ਆਯੋਜਿਤ ਸੂਬਾ ਪੱਧਰੀ ਸਟੇਟ ਐਵਾਰਡ ਸਮਾਰੋਹ ਦੌਰਾਨ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਅਤੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵਿੰਦਰਪਾਲ ਸਿੰਘ ਨੂੰ ਸਿਹਤ ਸੇਵਾਵਾਂ ਵਿੱਚ ਉਨ੍ਹਾਂ ਵੱਲੋਂ ਪਾਏ ਜਾ ਰਹੇ ਵਿਸ਼ੇਸ਼ ਯੋਗਦਾਨ, ਉੱਚ ਪੇਸ਼ੇਵਰ ਮਿਆਰ ਅਤੇ ਲੋਕ-ਪੱਖੀ ਕਾਰਗੁਜ਼ਾਰੀ ਲਈ ਸਨਮਾਨ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਭੇਟ ਕਰਕੇ ਸਨਮਾਨਿਤ ਕੀਤਾ।
ਇਹ ਵੱਕਾਰੀ ਸਨਮਾਨ ਦੋਵੇਂ ਡਾਕਟਰਾਂ ਦੀ ਨਿਰੰਤਰ ਮਿਹਨਤ, ਸੇਵਾਭਾਵ, ਪੇਸ਼ੇਵਰ ਕੁਸ਼ਲਤਾ ਅਤੇ ਲੋਕਾਂ ਦੀ ਸਿਹਤ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਹੈ। ਇਸ ਉਪਲੱਬਧੀ ਨਾਲ ਨਾ ਸਿਰਫ਼ ਸ਼ਹੀਦ ਭਗਤ ਸਿੰਘ ਨਗਰ ਦੇ ਸਿਹਤ ਵਿਭਾਗ ਦਾ ਮਾਣ ਸੂਬਾ ਪੱਧਰ 'ਤੇ ਵਧਿਆ ਹੈ, ਸਗੋਂ ਸਮੁੱਚੇ ਮੈਡੀਕਲ ਭਾਈਚਾਰੇ ਨੂੰ ਵੀ ਉੱਤਮ ਸੇਵਾਵਾਂ ਲਈ ਪ੍ਰੇਰਣਾ ਮਿਲੀ ਹੈ। ਸਿਵਲ ਸਰਜਨ ਨੇ ਕਿਹਾ ਕਿ ਇਹ ਸਨਮਾਨ ਨਾ ਸਿਰਫ਼ ਦੋਵੇਂ ਡਾਕਟਰਾਂ ਦਾ ਸਗੋਂ ਸਮੁੱਚੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਿਹਤ ਵਿਭਾਗ ਦਾ ਸਨਮਾਨ ਹੈ, ਜਿਸ ਨਾਲ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਮਨੋਬਲ ਹੋਰ ਉੱਚਾ ਹੋਵੇਗਾ।

Have something to say? Post your comment

More in Doaba

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ