Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਖਨੌਰੀ ਵਿੱਚ ਲਗਾਤਾਰ ਤੀਜੇ ਦਿਨ ਘਰੋਂ ਦੋ ਮੋਟਰਸਾਈਕਲ ਚੋਰੀ

July 02, 2026 09:48 PM
Rozana Sehaj times

 ਖਨੌਰੀ  :  ਸ਼ਹਿਰ ਵਿੱਚ ਚੋਰੀਆਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਲਗਾਤਾਰ ਤੀਜੇ ਦਿਨ ਚੋਰਾਂ ਨੇ ਇੱਕ ਹੋਰ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਵਾਰਡ ਨੰਬਰ 10 ਵਿੱਚੋਂ ਦੋ ਮੋਟਰਸਾਈਕਲ ਇੱਕ ਡਿਸਕਵਰ ਅਤੇ ਦੂਜਾ ਸਪਲੈਂਡਰ ਚੋਰੀ ਕਰ ਲਏ। ਹਾਲਾਂਕਿ ਸਪਲੈਂਡਰ ਮੋਟਰਸਾਈਕਲ ਵਿੱਚ ਤੇਲ ਘੱਟ ਹੋਣ ਅਤੇ ਉਹ ਜ਼ਿਆਦਾ ਪੁਰਾਣਾ ਹੋਣ ਕਾਰਨ ਚੋਰ ਉਸ ਨੂੰ ਘਰ ਤੋਂ ਕੁਝ ਦੂਰੀ 'ਤੇ ਛੱਡ ਕੇ ਫਰਾਰ ਹੋ ਗਏ।  ਪੀੜਤ ਸੁਭਾਸ਼ ਪੁੱਤਰ ਓਮ ਪ੍ਰਕਾਸ਼, ਵਾਸੀ ਵਾਰਡ ਨੰਬਰ 10, ਖਨੌਰੀ ਨੇ ਦੱਸਿਆ ਕਿ ਉਹ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਹੈ। ਰੋਜ਼ਾਨਾ ਦੀ ਤਰ੍ਹਾਂ ਉਹ ਰਾਤ ਨੂੰ ਆਪਣੇ ਦੋਵੇਂ ਮੋਟਰਸਾਈਕਲ ਘਰ ਵਿੱਚ ਖੜ੍ਹੇ ਕਰਕੇ ਦਰਵਾਜ਼ਾ ਬੰਦ ਕਰਕੇ ਪਰਿਵਾਰਕ ਮੈਂਬਰ ਨਾਲ ਰਾਤ ਕਰੀਬ 12 ਵਜੇ ਤੱਕ ਕ੍ਰਿਕਟ ਮੈਚ ਦੇਖਣ ਤੋਂ ਬਾਅਦ ਸੌਂ ਗਏ। ਉਨ੍ਹਾਂ ਦੱਸਿਆ ਕਿ ਸਵੇਰੇ ਕਰੀਬ 4 ਵਜੇ ਬਰਸਾਤ ਸ਼ੁਰੂ ਹੋਣ ਕਾਰਨ ਉਹ ਜਾਗੇ ਤਾਂ ਦੇਖਿਆ ਕਿ ਘਰ ਦਾ ਦਰਵਾਜ਼ਾ ਖੁੱਲਾ ਸੀ ਅਤੇ ਘਰ ਵਿੱਚ ਖੜ੍ਹੇ ਦੋਵੇਂ ਮੋਟਰਸਾਈਕਲ ਗਾਇਬ ਸਨ। ਭਾਲ ਕਰਨ 'ਤੇ ਇੱਕ ਮੋਟਰਸਾਈਕਲ ਘਰ ਤੋਂ ਕੁਝ ਦੂਰੀ 'ਤੇ ਲਾਵਾਰਿਸ ਹਾਲਤ ਵਿੱਚ ਮਿਲ ਗਿਆ, ਜਦਕਿ ਦੂਜਾ ਮੋਟਰਸਾਈਕਲ ਚੋਰ ਆਪਣੇ ਨਾਲ ਲੈ ਗਏ। ਸ਼ਹਿਰ ਵਿੱਚ ਲਗਾਤਾਰ ਹੋ ਰਹੀਆਂ ਚੋਰੀਆਂ ਨੇ ਪੁਲਿਸ ਦੀ ਗਸ਼ਤ ਅਤੇ ਸੁਰੱਖਿਆ ਪ੍ਰਬੰਧਾਂ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਲਗਾਤਾਰ ਤੀਜੇ ਦਿਨ ਵਾਪਰੀ ਇਸ ਘਟਨਾ ਤੋਂ ਬਾਅਦ ਇਲਾਕਾ ਵਾਸੀਆਂ ਵਿੱਚ ਡਰ ਅਤੇ ਰੋਸ ਦਾ ਮਾਹੌਲ ਹੈ। ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਚੋਰਾਂ ਨੂੰ ਜਲਦੀ ਕਾਬੂ ਕਰਕੇ ਸ਼ਹਿਰ ਵਿੱਚ ਵਧ ਰਹੀਆਂ ਚੋਰੀਆਂ 'ਤੇ ਨੱਥ ਪਾਈ ਜਾਵੇ। ਇਸ ਸਬੰਧੀ ਜਦੋਂ ਐਸ ਐਚ ਓ ਖਨੌਰੀ ਸਬ ਇੰਸਪੈਕਟਰ ਯੋਗੇਸ਼ ਗਰਗ ਨਾਲ ਰਾਬਤਾ ਕੀਤਾ ਤਾਂ ਉਹਨਾਂ ਦੱਸਿਆ ਕਿ ਸੀਸੀਟੀਵੀ ਕੈਮਰੇਆ ਦੀ ਚੈਕਿੰਗ ਕੀਤੀ ਜਾ ਰਹੀ ਅਤੇ ਹੋਰ ਵੀ ਤਕਨੀਕੀ ਐਂਗਲਾਂ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ