Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Doaba

ਮਾਨ ਸਰਕਾਰ ਦੇ ਇਤਿਹਾਸਕ ਫੈਸਲਿਆਂ ਸਦਕਾ 2027 'ਚ ਫਿਰ ਬਣੇਗੀ 'ਆਪ' ਦੀ ਸਰਕਾਰ: ਚੇਅਰਮੈਨ ਜਲਾਲਪੁਰ

July 02, 2026 09:54 PM
Rozana Sehaj times
ਬਲਾਚੌਰ : ਜ਼ਿਲ੍ਹਾ ਪਲੈਨਿੰਗ ਬੋਰਡ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਅੱਜ ਪਨਿਆਲੀ ਕਲਾਂ ਵਿਖੇ ਇੱਕ ਵਿਸ਼ਾਲ ਜਨਤਕ ਇਕੱਠ ਅਤੇ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹੁਣ ਤੱਕ ਲੋਕਾਂ ਨੂੰ ਦਿੱਤੀਆਂ ਗਈਆਂ ਬੇਮਿਸਾਲ ਸਹੂਲਤਾਂ ਅਤੇ ਇਲਾਕੇ ਦੇ ਵਿਕਾਸ ਕਾਰਜਾਂ ਦਾ ਵੇਰਵਾ ਸਾਂਝਾ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵੋਟਾਂ ਵਿੱਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਦੂਜੀ ਵਾਰ ਆਪਣੀ ਸਰਕਾਰ ਬਣਾਵੇਗੀ।ਚੇਅਰਮੈਨ ਜਲਾਲਪੁਰ ਨੇ ਪਿੰਡ ਵਾਸੀਆਂ ਸਾਹਮਣੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਹੇਠ ਲਿਖੇ ਨੁਕਤੇ ਸਾਂਝੇ ਕੀਤੇ ਹਰ ਘਰ ਦੀ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਫ਼ਰੀ ਕਰਕੇ ਹਰ ਵਰਗ ਦੇ ਵਿਅਕਤੀ ਨੂੰ ਵੱਡੀ ਰਾਹਤ ਦਿੱਤੀ ਗਈ ਹੈ। 8 ਸਾਲ ਤੋਂ ਵੱਧ ਉਮਰ ਦੀਆਂ ਐਸ.ਸੀ. ਵਰਗ ਦੀਆਂ ਬੀਬੀਆਂ-ਭੈਣਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਬੀਬੀਆਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇ ਕੇ ਮਾਣ ਵਧਾਇਆ ਗਿਆ ਹੈ। 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ 'ਤੀਰਥ ਯਾਤਰਾ ਸਕੀਮ' ਤਹਿਤ ਹਰ ਪਿੰਡ ਤੋਂ ਬੱਸਾਂ ਰਾਹੀਂ ਮੁਫ਼ਤ ਯਾਤਰਾ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ, ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਪਾਸ ਕਰਕੇ ਇਹ ਸਾਬਤ ਕਰ ਦਿੱਤਾ ਗਿਆ ਹੈ ਕਿ ਹੁਣ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।ਉਨ੍ਹਾਂ ਪਾਰਟੀ ਵਰਕਰਾਂ ਨੂੰ ਸਰਕਾਰ ਦੀਆਂ ਇਨ੍ਹਾਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। 

Have something to say? Post your comment

More in Doaba

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ