Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਵਾਟਰ ਸਪਲਾਈ ਕਨੈਕਸ਼ਨ, ਡੀਫੇਸਮੈਂਟ ਅਤੇ ਖਾਲੀ ਪਲਾਟਾਂ ਵਿੱਚ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ : ਮੇਅਰ ,ਕਮਿਸ਼ਨਰ

July 02, 2026 10:05 PM
Rozana Sehaj times
ਪਟਿਆਲਾ  : ਪਟਿਆਲਾ ਸ਼ਹਿਰ ਨੂੰ ਸਾਫ਼-ਸੁਥਰਾ, ਸੁਚੱਜਾ ਅਤੇ ਨਿਯਮਾਂ ਅਨੁਸਾਰ ਵਿਕਸਤ ਬਣਾਉਣ ਦੇ ਉਦੇਸ਼ ਨਾਲ ਅੱਜ ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ਼ਹਿਰ ਵਿੱਚ ਚੱਲ ਰਹੀਆਂ ਸਫ਼ਾਈ ਅਤੇ ਨਗਰ ਨਿਗਮ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਦੀ ਵਿਸਥਾਰ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਮੀਟਿੰਗ ਵਿੱਚ ਦੋਵਾਂ ਅਧਿਕਾਰੀਆਂ ਨੇ ਸ਼ਹਿਰ ਵਾਸੀਆਂ ਨੂੰ ਆਖਰੀ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਵਾਟਰ ਸਪਲਾਈ ਦੇ ਗੈਰ-ਕਾਨੂੰਨੀ ਜਾਂ ਨਿਯਮਾਂ ਦੇ ਉਲਟ ਕਨੈਕਸ਼ਨ ਲਏ ਹੋਏ ਹਨ, ਉਹ ਤੁਰੰਤ ਉਨ੍ਹਾਂ ਨੂੰ ਨਿਯਮਾਂ ਅਨੁਸਾਰ ਠੀਕ ਕਰਵਾਉਣ। ਉਨ੍ਹਾਂ ਨੇ ਖ਼ਾਸ ਤੌਰ 'ਤੇ ਖਾਲੀ ਪਏ ਪਲਾਟਾਂ ਦੇ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਲਾਟਾਂ ਵਿੱਚ ਪਿਆ ਕੂੜਾ-ਕਰਕਟ ਅਤੇ ਗੰਦਗੀ ਨੂੰ ਤੁਰੰਤ ਸਾਫ਼ ਕਰਵਾਉਣ ਅਤੇ ਭਵਿੱਖ ਵਿੱਚ ਉੱਥੇ ਕੂੜਾ ਸੁੱਟਣ ਤੋਂ ਰੋਕਣ ਲਈ ਲੋੜੀਂਦੇ ਪ੍ਰਬੰਧ ਕਰਨ। ਉਨ੍ਹਾਂ ਕਿਹਾ ਕਿ ਖਾਲੀ ਪਲਾਟਾਂ ਵਿੱਚ ਕੂੜਾ ਇਕੱਠਾ ਹੋਣ ਕਾਰਨ ਨਾ ਸਿਰਫ਼ ਗੰਦਗੀ ਫੈਲਦੀ ਹੈ, ਸਗੋਂ ਲੋਕਾਂ ਦੀ ਸਿਹਤ ਲਈ ਵੀ ਗੰਭੀਰ ਖ਼ਤਰਾ ਪੈਦਾ ਹੁੰਦਾ ਹੈ। ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਸਪੱਸ਼ਟ ਕੀਤਾ ਕਿ ਇਹ ਲੋਕਾਂ ਲਈ ਆਖਰੀ ਮੌਕਾ ਹੈ। ਜੇਕਰ ਨਿਰਧਾਰਿਤ ਸਮੇਂ ਅੰਦਰ ਉਕਤ ਖਾਮੀਆਂ ਦੂਰ ਨਾ ਕੀਤੀਆਂ ਗਈਆਂ ਤਾਂ ਨਗਰ ਨਿਗਮ ਵੱਲੋਂ ਸਬੰਧਤ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ, ਸੁੰਦਰਤਾ ਅਤੇ ਨਾਗਰਿਕ ਸਹੂਲਤਾਂ ਨਾਲ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
 
 

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ