Sunday, October 04, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਬਰਸਟ

July 02, 2026 10:08 PM
Rozana Sehaj times

ਐਸ.ਏ.ਐਸ. ਨਗਰ :  ਖੇਤੀਬਾੜੀ ਮੰਡੀਕਰਨ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਸੁਧਾਰ ਲਿਆਉਣ ਅਤੇ ਮੰਡੀਆਂ ਦੇ ਆਧੁਨਿਕੀਕਰਨ ਦੇ ਮਕਸਦ ਨਾਲ ਨੈਸ਼ਨਲ ਕੌਂਸਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ (ਕੌਸਾਂਬ) ਦੇ ਚੇਅਰਮੈਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ (ਫਰਾਂਸ) ਸਥਿਤ ਵਿਸ਼ਵ ਪ੍ਰਸਿੱਧ ਰੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦੇ ਦੌਰੇ ਦੇ ਦੂਜੇ ਦਿਨ ਮੀਟ, ਫਿਸ਼ (ਮੱਛੀ) ਅਤੇ ਸੀ-ਫੂਡ (ਸਮੁੰਦਰੀ ਭੋਜਨ) ਦੀ ਮਾਰਕੀਟ ਦਾ ਦੌਰਾ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਵੇਸਟ ਮੈਨੇਜਮੈਂਟ ਪਲਾਂਟ ਦਾ ਦੌਰਾ ਕਰਕੇ ਉੱਥੇ ਦੀ ਕਾਰਜਪ੍ਰਣਾਲੀ ਨੂੰ ਵੀ ਨੇੜਿਓਂ ਦੇਖਿਆ। ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਉੱਥੋਂ ਦੇ ਮਾਹਿਰਾਂ ਨਾਲ ਮੁਲਾਕਾਤ ਕੀਤੀ ਅਤੇ ਮੀਟ, ਮੱਛੀ ਤੇ ਸੀ- ਫੂਡ ਦੇ ਰੱਖ-ਰਖਾਵ, ਗੁਣਵੱਤਾ, ਕੋਲਡ ਚੇਨ ਸਟੋਰੇਜ, ਮਾਰਕੀਟਿੰਗ ਅਤੇ ਗਾਹਕਾਂ ਤੱਕ ਪਹੁੰਚਾਉਣ ਲਈ ਅਪਣਾਈਆਂ ਜਾ ਰਹੀਆਂ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਉਮੀਦ ਜਤਾਈ ਕਿ ਇਸ ਅੰਤਰਰਾਸ਼ਟਰੀ ਦੌਰੇ ਦੌਰਾਨ ਮਿਲੀ ਤਕਨੀਕੀ ਜਾਣਕਾਰੀ ਕਿਸਾਨਾਂ, ਆੜ੍ਹਤੀਆਂ ਅਤੇ ਵਪਾਰੀਆਂ ਲਈ ਨਵੇਂ ਰਾਹ ਖੋਲ੍ਹਣਗੀਆਂ ਅਤੇ ਖੇਤੀਬਾੜੀ ਮੰਡੀਕਰਨ ਢਾਂਚੇ ਵਿੱਚ ਵੱਡੇ ਅਤੇ ਸਕਾਰਾਤਮਕ ਸੁਧਾਰ ਲਿਆਉਣਗੀਆਂ।

#PunjabiNews #CurrentNews

Have something to say? Post your comment

More in Chandigarh

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ