Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮੁੱਖ ਮੰਤਰੀ ਨੂੰ ਜਿੱਦ ਛੱਡ ਕੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੋਣਾ ਚਾਹੀਦਾ ਹੈ : ਗਿਆਨੀ ਗਗਨਦੀਪ ਸਿੰਘ ਨਿਰਮਲੇ

July 02, 2026 10:08 PM
Rozana Sehaj times

ਅਹਿਮਦਗੜ੍ਹ : ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਧਰਮ ਅਤੇ ਰਾਜਨੀਤੀ ਨੂੰ ਇਕੱਠਿਆਂ ਕਰਦਿਆਂ ਮੀਰੀ ਪੀਰੀ ਦੇ ਸਿਧਾਂਤ ਤਹਿਤ ਸ੍ਰੀ ਅਕਾਲ ਤਖਤ ਸਾਹਿਬ ਦੀ ਸਿਰਜਣਾ ਕੀਤੀ ਗਈ ਸੀ । ਜਿਸ ਤਹਿਤ ਧਰਮ ਨੂੰ ਉੱਚਾ ਅਤੇ ਰਾਜਨੀਤੀ ਨੂੰ ਨੀਵਾਂ ਰੱਖ ਕੇ ਗੁਰਸਿੱਖਾਂ ਨੂੰ ਇਸ ਅਕਾਲ ਤਖਤ ਸਾਹਿਬ ਤੋਂ ਸਮੇਂ ਸਮੇਂ ਅਨੁਸਾਰ ਸਿੱਖੀ ਸਿਧਾਂਤਾਂ ਦੀ ਪਾਲਣਾ ਕਰਨ ਲਈ ਹੁਕਮਨਾਮੇ ਸਮੇਂ ਸਮੇਂ ਦੇ ਜਥੇਦਾਰਾਂ ਵਲੋਂ ਜਾਰੀ ਕੀਤੇ ਜਾਂਦੇ ਰਹੇ ਹਨ । ਇਹ ਵਿਚਾਰ ਉਘੇ ਸਿੱਖ ਚਿੰਤਕ ਤੇ ਕਥਾਵਾਚਕ, ਵਾਤਾਵਰਣ ਪੇ੍ਰਮੀ ਅਤੇ ਗੁਰਮਤਿ ਸੇਵਾ ਸੁਸਾਇਟੀ ਜੰਡਾਲੀ ਖੁਰਦ ਅਹਿਮਦਗੜ੍ਹ ਦੇ ਮੁੱਖ ਸੇਵਾਦਾਰ ਸੰਤ ਗਿਆਨੀ ਗਗਨਦੀਪ ਸਿੰਘ ਜੀ ਨਿਰਮਲੇ ਜੰਡਾਲੀ ਵਾਲਿਆਂ ਵਲੋਂ ਪ੍ਰੈਸ ਨੋਟ ਰਾਹੀਂ ਬਿਆਨ ਕੀਤੇ ਗਏ । ਉਨ੍ਹਾਂ ਮੌਜੂਦਾ ਹਾਲਾਤਾਂ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨੇਕ ਸਲਾਹ ਦਿੰਦਿਆਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੁਕਮਨਾਮਾ ਰੱਬੀ ਹੁਕਮ ਮੰਨਣਾ ਚਾਹੀਦਾ ਹੈ ਕਿਉਂਕਿ ਹੁਣ ਤੱਕ ਦੇ ਜਿੰਨੇ ਵੀ ਸਿੱਖ ਹੁਕਮਰਾਨ ਜਾਂ ਸਿੱਖ ਆਗੂ ਹੋਏ ਹਨ ਉਨ੍ਹਾਂ ਨੂੰ ਮੰਨਣਾ ਪਿਆ ਹੈ, ਸੋ ਇਸ ਲਈ ਪੰਜਾਬ ਅੰਦਰ ਸ੍ਰੀ ਅਕਾਲ ਤਖਤ ਸਾਹਿਬ ਨਾਲ ਮੱਥਾ ਲਾਉਣ ਦੀ ਬਜਾਏ ਹੁਕਮ ਮੰਨਣ ਵਿੱਚ ਹੀ ਭਲਾਈ ਹੈ ਕਿਉਂਕਿ ਸਮੇਂ-ਸਮੇਂ ਅਨੁਸਾਰ ਜਿੰਨੇ ਵੀ ਸਿੱਖ ਪੰਥ ਦੇ ਆਗੂਆਂ ਤੋਂ ਕਿਸੇ ਵੀ ਕਿਸਮ ਦੀਆਂ ਕੁਤਾਹੀਆਂ ਹੁੰਦੀਆਂ ਹਨ ਤਾਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੀ ਉਨ੍ਹਾਂ ਨੂੰ ਤਲਬ ਕਰਕੇ ਧਾਰਮਿਕ ਸਜ਼ਾ ਲਗਾਈ ਜਾਂਦੀ ਹੈ ਪਰ ਉਹ ਸਜ਼ਾ ਪੂਰੀ ਕਰਨ ਤੋਂ ਬਾਅਦ ਗੁਰੂ ਸਾਹਿਬ ਦੀਆਂ ਖੁਸ਼ੀਆਂ ਵੀ ਪ੍ਰਾਪਤ ਕਰਦੇ ਹਨ ਅਤੇ ਆਪਣੇ ਖੇਤਰ ‘ਚ ਪਹਿਲਾਂ ਨਾਲੋਂ ਵੀ ਵਧੇਰੇ ਕਾਮਯਾਬ ਹੋਏ ਹਨ, ਪਰ ਦੂਜੇ ਪਾਸੇ ਸ੍ਰੀ ਅਕਾਲ ਤਖਤ ਸਾਹਿਬ ਨਾਲ ਮੱਥਾ ਲਾਉਣ ਵਾਲਿਆਂ ਦਾ ਹਸ਼ਰ ਵੀ ਬਹੁਤ ਹੀ ਮਾੜਾ ਹੋਇਆ ਹੈ । ਗਿਆਨੀ ਗਗਨਦੀਪ ਸਿੰਘ ਨਿਰਮਲੇ ਜੰਡਾਲੀ ਵਾਲਿਆਂ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਿੱਦ ਛੱਡ ਕੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੋਣਾ ਚਾਹੀਦਾ ਹੈ ਕਿਉਂਕਿ ਇਹ ਕੋਈ ਵਿਅਕਤੀ ਵਿਸ਼ੇਸ਼ ਨਹੀਂ ਹੈ ਜਿਸ ਅੱਗੇ ਝੁਕ ਕੇ ਕੋਈ ਨੀਵਾਂ ਹੋ ਜਾਵੇ, ਸਗੋਂ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸ਼ਰਣ ਆਇਆ ਦੀ ਲਾਜ ਰੱਖਦੇ ਹਨ ਅਤੇ ਨਿਮਾਣਿਆਂ ਨੂੰ ਮਾਣ ਵੀ ਬਖਸ਼ਦੇ ਹਨ ।

 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ