Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਪਾਕਿਸਤਾਨੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਦੀ ਕਰਵਾਈ ਵੱਡਾ ਜ਼ੁਲਮ : ਛੀਨਾ

July 02, 2026 10:10 PM
Rozana Sehaj times

ਅੰਮ੍ਰਿਤਸਰ : ਪਾਕਿਸਤਾਨ ਦੇ ਪੰਜਾਬ ਸੂਬੇ ਦੇ ਫਾਰੂਖਾਬਾਦ (ਮੰਡੀ ਚੂਰਕਾਣਾ) ਵਿਖੇ 125 ਸਾਲਾ ਪੁਰਾਤਨ ਗੁਰਦੁਆਰਾ ਸਾਹਿਬ ਨੂੰ ਢਾਹੇ ਜਾਣ ਦੀ ਘਟਨਾ ਨੂੰ ਸਮੂਹ ਸਿੱਖਾਂ ਅਤੇ ਪੰਜਾਬੀਆਂ ’ਤੇ ਵੱਡਾ ਜ਼ੁਲਮ ਕਰਾਰ ਦਿੰਦਿਆਂ ਭਾਜਪਾ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਕਾਰਵਾਈ ਪਾਕਿ ਕੌਮ ਲਈ ਕਾਲਾ ਧੱਬਾ ਹੈ। ਉਨ੍ਹਾਂ ਕਿਹਾ ਕਿ ਪਿੱਠ ’ਚ ਵਾਰ ਕਰਨਾ ਪਾਕਿਤਸਾਨੀ ਕੌਮ ਦੀ ਸ਼ੁਰੂ ਤੋਂ ਹੀ ਇਹ ਫ਼ਿਤਰਤ ਰਹੀ ਹੈ। ਇਸ ਮੌਕੇ ਸ: ਛੀਨਾ ਨੇ ਪਾਕਿਸਤਾਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੀ ਕੋਝੀਆਂ ਹਰਕਤਾਂ ਤੋਂ ਬਾਜ ਆ ਜਾਵੇ, ਨਹੀਂ ਤਾਂ ਆਉਣ ਵਾਲੇ ਸਮੇਂ ’ਚ ਉਨ੍ਹਾਂ ਨੂੰ ਇਸ ਦੇ ਗੰਭੀਰ ਸਿੱਟੇ ਭੁਗਤਨੇ ਪੈਣਗੇ। ਉਨ੍ਹਾਂ ਪਾਕਿਸਤਾਨੀਆਂ ਨੂੰ ਆੜ੍ਹੇ ਹੱਥੀਂ ਲੈਂਦਿਆਂ ਕਿਹਾ ਕਿ ਘੱਟ ਗਿਣਤੀਆਂ ਅਤੇ ਉਨ੍ਹਾਂ ਦੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਸਬੰਧੀ ਪਾਕਿ ਸਰਕਾਰ ਬਹੁਤ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਜ਼ਮੀਨੀ ਹਕੀਕਤ ਇਸ ਦੇ ਉਲਟ ਹੀ ਹੈ। ਉਨ੍ਹਾਂ ਕਿਹਾ ਕਿ ਪੁਰਾਤਨ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਨਾ ਸਿਰਫ਼ ਇਤਿਹਾਸਕ ਧਰੋਹਰ ਦਾ ਨੁਕਸਾਨ ਹੈ, ਸਗੋਂ ਇਹ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਦਮ ਵੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਦੁਨੀਆ ਭਰ ’ਚ ਵੱਸਦੇ ਸਿੱਖਾਂ ’ਚ ਭਾਰੀ ਰੋਸ ਅਤੇ ਨਿਰਾਸ਼ਾ ਹੈ। ਇਸ ਮੌਕੇ ਸ: ਛੀਨਾ ਨੇ ਅੰਤਰਰਾਸ਼ਟਰੀ ਸੰਸਥਾਵਾਂ ਅਤੇ ਮਨੁੱਖੀ ਅਧਿਕਾਰ ਸੰਗਠਨਾਂ ਨੂੰ ਵੀ ਉਕਤ ਮਾਮਲੇ ਦਾ ਗੰਭੀਰ ਨੋਟਿਸ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਵਿਸ਼ਵ ਦੀਆਂ ਇਤਿਹਾਸਕ ਅਤੇ ਧਾਰਮਿਕ ਵਿਰਾਸਤਾਂ ਦੀ ਰੱਖਿਆ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਸ਼ਾਂਤੀ, ਭਾਈਚਾਰੇ ਅਤੇ ਆਪਸੀ ਸਤਿਕਾਰ ’ਚ ਵਿਸ਼ਵਾਸ ਰੱਖਦੀ ਹੈ, ਪਰ ਧਾਰਮਿਕ ਵਿਰਾਸਤ ਨਾਲ ਜੁੜੀਆਂ ਅਜਿਹੀਆਂ ਘਟਨਾਵਾਂ ਕਦੇ ਵੀ ਸਵੀਕਾਰ ਨਹੀਂ ਕੀਤੀਆਂ ਜਾ ਸਕਦੀਆਂ। ਉਨ੍ਹਾਂ ਉਮੀਦ ਜਾਹਿਰ ਕਰਦਿਆਂ ਕਿਹਾ ਕਿ ਭਵਿੱਖ ’ਚ ਅਜਿਹੀਆਂ ਘਟਨਾਵਾਂ ਦੀ ਦੁਹਰਾਈ ਰੋਕਣ ਲਈ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾਣਗੇ।

Have something to say? Post your comment

More in Majha

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ