ਅੰਮ੍ਰਿਤਸਰ : ਵਾਰਡ ਨੰਬਰ 55 ਦੇ ਅੰਜੂ ਜੀ ਅਤੇ ਸਪੋਰਟਸ ਵਿੰਗ ਦੇ ਇੰਚਾਰਜ ਮੰਨੂ ਕੁਮਾਰ ਜੀ ਵੱਲੋਂ ਇਲਾਕੇ ਵਿੱਚ ਇੱਕ ਵਿਸ਼ੇਸ਼ 'ਲੋਕ ਮਿਲਣੀ' ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਹਲਕਾ ਵਿਧਾਇਕ ਡਾ. ਅਜੈ ਗੁਪਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਇਲਾਕੇ ਦੀਆਂ ਲਗਭਗ 200 ਤੋਂ 250 ਮਹਿਲਾਵਾਂ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀਆਂ ਨੇ ਹਿੱਸਾ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਅਜੈ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਭਲਾਈ ਸਕੀਮਾਂ, ਜਿਵੇਂ ਕਿ ਮੁਫ਼ਤ ਬਿਜਲੀ ਦੇ ਬਿੱਲ, ਸਰਕਾਰੀ ਸਕੂਲਾਂ ਦਾ ਸੁਧਾਰ, ਮਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਤੇ ਮਾਵਾਂ-ਭੈਣਾਂ ਲਈ ਸ਼ੁਰੂ ਕੀਤੀਆਂ ਵਿਸ਼ੇਸ਼ ਸਕੀਮਾਂ ਦਾ ਲਾਭ ਹਰ ਘਰ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਵਿੱਚ ਸਰਕਾਰ ਪ੍ਰਤੀ ਭਾਰੀ ਉਤਸ਼ਾਹ ਹੈ ਅਤੇ ਸਾਲ 2027 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ 100 ਤੋਂ ਵੱਧ ਸੀਟਾਂ ਜਿੱਤ ਕੇ ਇੱਕ ਵਾਰ ਫਿਰ ਇੱਕਤਰਫ਼ਾ ਸਰਕਾਰ ਬਣਾਏਗੀ। ਇਸ ਮੌਕੇ ਅੰਜੂ ਜੀ ਨੇ ਕਿਹਾ ਕਿ ਮਹਿਲਾਵਾਂ ਨੂੰ ਸਰਕਾਰੀ ਸਕੀਮਾਂ ਦਾ ਪੂਰਾ ਲਾਭ ਮਿਲ ਰਿਹਾ ਹੈ। ਸਥਾਨਕ ਆਗੂਆਂ ਨੇ ਵਿਧਾਇਕ ਡਾ. ਅਜੈ ਗੁਪਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਵਾਰਡ ਦੀਆਂ ਗਲੀਆਂ ਅਤੇ ਵਿਕਾਸ ਕਾਰਜਾਂ ਦੀਆਂ ਸਾਰੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਤੇ ਵਾਰਡ 55 ਸਪੋਰਟਸ ਵਿੰਗ ਦੇ ਇੰਚਾਰਜ ਮੰਨੂ ਕੁਮਾਰ ਜੀ ਅੰਜੂ ਅਤੇ ਹੋਰ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ।