Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਰਾਜ ਵਿੱਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ

July 02, 2026 10:24 PM
Rozana Sehaj times


ਚੰਡੀਗੜ੍ਹ :
ਪੰਜਾਬ ਰਾਜ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜਨ ਅਧੀਨ 25 ਜੂਨ, 2026 ਤੋਂ ਲੈ ਕੇ 01 ਜੁਲਾਈ, 2026 ਤੱਕ 97.44 ਫੀਸਦ ਗਣਨਾ ਫ਼ਾਰਮਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਪੰਜਾਬ ਰਾਜ ਦੇ ਮੁੱਖ ਚੋਣ ਅਫ਼ਸਰ ਸ਼੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਅੱਜ ਇੱਥੇ ਦਿੱਤੀ ਗਈ। ਉਹਨਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਕਾਰਵਾਈ ਬਹੁਤ ਸੁਚਾਰੂ ਢੰਗ ਨਾਲ ਚੱਲ ਰਹੀ ਹੈ, ਜਿਸ ਸਦਕਾ ਸੂਬੇ ਦੇ 24,453 ਬੀ.ਐੱਲ.ਓਜ਼ ਵੱਲੋਂ ਘਰੋਂ-ਘਰੀਂ ਜਾ ਕੇ ਸੂਬੇ ਦੇ 2 ਕਰੋੜ 14 ਲੱਖ 61 ਹਜ਼ਾਰ 43 ਵੋਟਰਾਂ ਵਿੱਚੋਂ 01 ਜੁਲਾਈ, 2026 ਤੱਕ 2 ਕਰੋੜ 9 ਲੱਖ 12 ਹਜ਼ਾਰ 619 ਵੋਟਰਾਂ ਨੂੰ ਗਣਨਾ ਫਾਰਮ ਵੰਡ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਇਹ ਕੁੱਲ ਵੋਟਰਾਂ ਦਾ 97.44 ਫੀਸਦ ਬਣਦਾ ਹੈ। ਸੀ.ਈ.ਓ. ਸ਼੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਦੱਸਿਆ ਗਿਆ ਕਿ ਬੀ.ਐੱਲ.ਓਜ਼ ਵੱਲੋਂ ਵੋਟਰਾਂ ਨੂੰ ਗਣਨਾ ਫਾਰਮ ਵੰਡਣ ਦੇ ਨਾਲ ਨਾਲ ਫਾਰਮ ਭਰਵਾਉਣ ਵਿੱਚ ਵੀ ਮਦਦ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਵੋਟਰਾਂ ਦੇ ਗਣਨਾ ਫਾਰਮ ਵਿੱਚ ਕੋਈ ਗਲਤੀ ਨਾ ਹੋ ਸਕੇ।  ਉਹਨਾਂ ਦੱਸਿਆ ਕਿ ਬੀ.ਐੱਲ.ਓਜ਼ ਵੱਲੋਂ ਭਰੇ ਹੋਏ ਗਣਨਾ ਫਾਰਮ ਇੱਕਤਰ ਕਰਨ ਦਾ ਕਾਰਜ ਵੀ ਆਰੰਭ ਕਰ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹਨਾਂ ਫਾਰਮਾਂ ਦੇ ਡਿਜੀਟਲਾਈਜੇਸ਼ਨ ਦਾ ਕੰਮ ਵੀ ਆਰੰਭ ਹੋ ਗਿਆ ਹੈ। ਸ਼੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਪੰਜਾਬ ਰਾਜ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣਾ ਗਣਨਾ ਫਾਰਮ ਭਰਨ ਨੂੰ ਯਕੀਨੀ ਬਣਾਉਣ ਅਤੇ ਬੀ.ਐੱਲ.ਓਜ਼. ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਇਸ ਵੱਡੇ ਕਾਰਜ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾ ਸਕੇ।  ਉਹਨਾਂ ਦੱਸਿਆ ਕਿ ਬੀ.ਐੱਲ.ਓਜ਼ ਵੱਲੋਂ ਘਰ-ਘਰ ਜਾ ਕੇ ਗਣਨਾ ਫਾਰਮ ਦੀ ਵੰਡ ਅਤੇ ਭਰੇ ਹੋਏ ਫਾਰਮ ਵਾਪਸ ਲੈਣ ਦਾ ਕਾਰਜ 24 ਜੁਲਾਈ, 2026 ਤੱਕ ਕੀਤਾ ਜਾਵੇਗਾ।

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ