Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸਡ ਸਟਾਫ਼ ਨੂੰ ਠੇਕੇ 'ਤੇ ਲਿਆਉਣ ਦਾ ਫ਼ੈਸਲਾ ਨਿਰਪੱਖ ਢੰਗ ਨਾਲ ਲਾਗੂ ਕੀਤਾ ਜਾਵੇਗਾ: ਸੌਂਦ

July 02, 2026 10:29 PM
Rozana Sehaj times

ਚੰਡੀਗੜ੍ਹ : 
ਪੰਜਾਬ ਦੇ ਬਿਜਲੀ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਵੱਲੋਂ ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸਡ ਸਟਾਫ਼ ਨੂੰ ਠੇਕੇ 'ਤੇ ਲਿਆਉਣ ਦਾ ਐਲਾਨ ਕੀਤਾ ਜਾ ਚੁੱਕਾ ਹੈ। ਮੰਤਰੀ ਨੇ ਕਿਹਾ ਕਿ ਇਸ ਫ਼ੈਸਲੇ ਨੂੰ ਪੂਰੇ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਬਿਜਲੀ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਦੀਆਂ ਤਿੰਨ ਯੂਨੀਅਨਾਂ ਜਿਨ੍ਹਾਂ ਵਿੱਚ ਤਾਲਮੇਲ ਕਮੇਟੀ, ਪਾਵਰਕਾਮ ਟ੍ਰਾਂਸਕੋ ਆਊਟਸੋਰਸਡ ਯੂਨੀਅਨ ਅਤੇ ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ ਸ਼ਾਮਲ ਸਨ। ਮੰਤਰੀ ਨੇ ਉਨ੍ਹਾਂ ਨੂੰ ਮੁੜ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਕੰਟਰੈਕਟ ਠੇਕੇ 'ਤੇ ਰੱਖੇ ਸਟਾਫ਼ ਨੂੰ ਪੱਕਾ ਕਰਨ, ਆਊਟਸੋਰਸਡ ਵਰਕਰਾਂ ਨੂੰ ਕੰਟਰੈਕਟ ‘ਤੇ ਲਿਆਉਣ ਅਤੇ ਇਸ ਦੇ ਨਾਲ ਹੀ ਉਨ੍ਹਾਂ ਦੀਆਂ ਹੋਰ ਸਾਰੀਆਂ ਜਾਇਜ਼ ਮੰਗਾਂ ਨੂੰ ਵੀ ਤੇਜ਼ੀ ਨਾਲ ਹੱਲ ਕਰਨ ਲਈ ਸਰਗਰਮੀ ਨਾਲ ਪ੍ਰਕਿਰਿਆ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਵਿੱਚ ਕੰਮ ਕਰਦੇ 8,000 ਤੋਂ ਵੱਧ ਮੁਲਾਜ਼ਮਾਂ ਨੂੰ ਲਾਭ ਮਿਲੇਗਾ। ਤੁਰੰਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ, ਬਿਜਲੀ ਮੰਤਰੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਪਣੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਸਾਰੀਆਂ ਜਾਇਜ਼ ਮੰਗਾਂ ਨੂੰ ਫਾਸਟ-ਟਰੈਕ ਮੋਡ ਵਿੱਚ ਹੱਲ ਕਰਨ ਦੀ ਹਦਾਇਤ ਕੀਤੀ। ਇਸ ਦੌਰਾਨ ਸੀ.ਐਮ.ਡੀ. ਡਾ. ਬਸੰਤ ਗਰਗ ਨੇ ਵੀ ਮੁਲਾਜ਼ਮ ਯੂਨੀਅਨਾਂ ਦੇ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਯੋਜਨਾਬੱਧ ਤਰੀਕੇ ਨਾਲ ਹੱਲ ਕੀਤਾ ਜਾਵੇਗਾ ਅਤੇ ਬਿਜਲੀ ਵਿਭਾਗ ਵੱਲੋਂ ਮੁਲਾਜ਼ਮਾਂ ਦੇ ਹਿੱਤ ਵਿੱਚ ਆਰਡੀਨੈਂਸ ਦੇ ਉਪਬੰਧਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ। ਮੀਟਿੰਗ ਦੌਰਾਨ ਐਸ.ਐਸ.ਪੀ. ਖੰਨਾ ਡਾ. ਦਰਪਨ ਆਹਲੂਵਾਲੀਆ, ਡਾਇਰੈਕਟਰ (ਜਨਰੇਸ਼ਨ) ਇੰਜੀਨੀਅਰ ਪੁਨਰਦੀਪ ਸਿੰਘ ਬਰਾੜ ਸਮੇਤ ਹੋਰ ਅਧਿਕਾਰੀ ਅਤੇ ਯੂਨੀਅਨਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ